Amritsar News (ਭਰਤ ਸ਼ਰਮਾ):  ਬੀਤੇ ਦਿਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਨਵੇਂ ਨਿਰਦੇਸ਼ ਜਾਰੀ ਕੀਤੇ ਗਏ ਸਨ ਕਿ ਸਵੇਰੇ 11 ਤੋਂ ਦੁਪਹਿਰ 1 ਵਜੇ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਲਈ ਦਫ਼ਤਰ ਵਿੱਚ ਰਹਿ ਕੇ ਜਨਤਕ ਸੇਵਾ ਲਾਜ਼ਮੀ ਹੋਵੇਗੀ।


COMMERCIAL BREAK
SCROLL TO CONTINUE READING

ਇਸ ਨੂੰ ਲੈ ਕੇ ਜ਼ੀ ਮੀਡੀਆ ਵੱਲੋਂ ਜ਼ਮੀਨੀ ਪੱਧਰ ਉਤੇ ਜਾ ਕੇ ਹਕੀਕਤ ਦਾ ਜਾਇਜ਼ਾ ਲਿਆ ਗਿਆ ਕਿ ਜਿਹੜੇ ਹੁਕਮ ਡੀਜੀਪੀ ਵੱਲੋਂ ਜਾਰੀ ਕੀਤੇ ਗਏ ਨੇ ਉਸ ਦੀ ਕਿੰਨੀ ਕੁ ਪਾਲਨਾ ਕੀਤੀ ਜਾ ਰਹੀ ਹੈ। ਜ਼ੀ ਮੀਡੀਆ ਦੀ ਟੀਮ ਜਦੋਂ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਸਿਵਲ ਲਾਈਨਜ਼ ਵਿੱਚ ਪਹੁੰਚੀ ਤਾਂ ਪੁਲਿਸ ਸਟੇਸ਼ਨ ਦੇ ਸਾਰੇ ਮੁਲਾਜ਼ਮ ਆਪਣੀ ਡਿਊਟੀ ਨਿਭਾਅ ਰਹੇ ਸਨ ਤੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਦੇ ਐਸਐਚਓ ਜਸਵੀਰ ਸਿੰਘ ਵੀ ਆਪਣੇ ਦਫਤਰ ਵਿੱਚ ਸਨ ਅਤੇ ਪਬਲਿਕ ਡੀਲਿੰਗ ਕਰ ਰਹੇ ਸੀ।



ਉਨ੍ਹਾਂ ਨੇ ਕਿਹਾ ਕਿ ਜਿਹੜੇ ਹੁਕਮ ਡੀਜੀਪੀ ਵੱਲੋਂ ਜਾਰੀ ਕੀਤੇ ਗਏ ਹਨ ਉਨ੍ਹਾਂ ਵੱਲੋਂ ਇੰਨ-ਬਿਨ ਪਾਲਣਾ ਕੀਤੀ ਜਾਰੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਫੈਸਲਾ ਜਨਤਾ ਦੇ ਹਿੱਤ ਲਈ ਹੈ ਕਿਉਂਕਿ ਅਕਸਰ ਪੁਲਿਸ ਸਟੇਸ਼ਨ ਉਹੀ ਲੋਕ ਆਉਂਦੇ ਨੇ ਜੋ ਪਰੇਸ਼ਾਨ ਹੁੰਦੇ ਹਨ ਤੇ ਜਦੋਂ ਪੁਲਿਸ ਸਟੇਸ਼ਨ ਵਿੱਚ ਉਨ੍ਹਾਂ ਨੂੰ ਕੋਈ ਮੁਲਾਜ਼ਮ ਨਾ ਮਿਲੇ ਤਾਂ ਉਨ੍ਹਾਂ ਦੇ ਹੱਥ ਨਿਰਾਸ਼ਾ ਲੱਗਦੀ ਸੀ।


ਪੁਲਿਸ ਸਟੇਸ਼ਨ ਸਿਵਲ ਲਾਈਨ ਦੇ ਐਸਐਚਓ ਜਸਵੀਰ ਸਿੰਘ ਨੇ ਕਿਹਾ ਕਿ ਉਹ ਸਵੇਰੇ 9 ਵਜੇ ਹੀ ਪੁਲਿਸ ਸਟੇਸ਼ਨ ਪਹੁੰਚ ਗਏ ਸਨ ਤੇ ਲਗਾਤਾਰ ਪਬਲਿਕ ਡੀਲਿੰਗ ਹੀ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ ਉਨ੍ਹਾਂ ਵੱਲੋਂ ਪੰਜ ਤੋਂ ਛੇ ਲੋਕਾਂ ਨਾਲ ਡੀਲ ਕਰ ਦਿੱਤਾ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਹੱਲ ਵੀ ਕਰਵਾਇਆ ਹੈ।


ਉੱਥੇ ਹੀ ਜਦੋਂ ਪੁਲਿਸ ਸਟੇਸ਼ਨ ਵਿੱਚ ਬੈਠੇ ਆਮ ਲੋਕਾਂ ਦੇ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਡੀਜੀਪੀ ਗੌਰਵ ਯਾਦਵ ਵੱਲੋਂ ਜਿਹੜੇ ਨਵੇਂ ਆਦੇਸ਼ ਜਾਰੀ ਕੀਤੇ ਗਏ ਨੇ ਉਸ ਦਾ ਆਮ ਲੋਕਾਂ ਨੂੰ ਹੀ ਫਾਇਦਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਜਦੋਂ ਉਹ ਅੱਜ ਪੁਲਿਸ ਸਟੇਸ਼ਨ ਪਹੁੰਚੇ ਸੀ ਤਾਂ ਐਸਐਚਓ ਸਿਵਲ ਲਾਈਨ ਆਪਣੇ ਦਫਤਰ ਵਿੱਚ ਹੀ ਬੈਠੇ ਹੋਏ ਸਨ ਤੇ ਉਹ ਮੁਸ਼ਕਲਾਂ ਸੁਣ ਰਹੇ ਸਨ।


ਇਹ ਵੀ ਪੜ੍ਹੋ : Anmol Gagan Maan Marriage: ਕਾਂਗਰਸੀ ਪਰਿਵਾਰ ਦੀ ਨੂੰਹ ਬਣੇਗੀ 'ਆਪ' ਕੈਬਨਿਟ ਮੰਤਰੀ ਅਨਮੋਲ ਗਗਨ ਮਾਨ!