ਅਕਾਲੀ ਦਲ ’ਚ ਉੱਠੇ ਬਾਗੀ ਸੁਰ- ਪ੍ਰਧਾਨ ਸੁਖਬੀਰ ਬਾਦਲ ਦੇ ਅਸਤੀਫ਼ੇ ਦੀ ਮੰਗ
ਪੰਜਾਬ ਦੀ ਰਾਜਨੀਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਪਾਣੀ ਤੋਂ ਪਤਲੀ ਹੁੰਦੀ ਜਾ ਰਹੀ ਹੈ।ਸੁਖਬੀਰ ਬਾਦਲ ਦੀ ਅਗਵਾਈ ਵਿਚ 2019 ਦੀਆਂ ਲੋਕ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਹਾਰ ਹੋਈ ਸੀ। ਇਸ ਤੋਂ ਬਾਅਦ 2022 ਦੀਆਂ ਵਿਧਾਨ ਸਭਾ ਚੋਣਾਂ `ਚ `ਆਪ` ਨੇ ਸੂਬਾ ਪੱਧਰੀ ਜਿੱਤ ਹਾਸਲ ਕੀਤੀ।
ਚੰਡੀਗੜ: ਟਕਸਾਲੀ ਅਕਾਲੀ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਪ੍ਰਧਾਨ ਬਣਾਏ ਰੱਖਣ ਦੇ ਫੈਸਲੇ ਖਿਲਾਫ ਰੈਲੀ ਕੀਤੀ। ਪੁਰਾਣੇ ਅਕਾਲੀ ਆਗੂਆਂ ਨੇ ਗੁਰਦੁਆਰਾ ਸ੍ਰੀ ਫਤਹਿਗੜ ਸਾਹਿਬ ਵਿਖੇ ਮੀਟਿੰਗ ਕਰਕੇ ਸੁਖਬੀਰ ਬਾਦਲ ਦੇ ਅਸਤੀਫੇ ਦੀ ਮੰਗ ਕੀਤੀ। ਪ੍ਰੈੱਸ ਕਾਨਫਰੰਸ ਦੌਰਾਨ ਅਕਾਲੀ ਆਗੂ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਲਈ ਮੋਰਚਾ ਬਣਾਉਣਾ ਚਾਹੀਦਾ ਹੈ। ਪਰ ਪ੍ਰਕਾਸ਼ ਸਿੰਘ ਬਾਦਲ ਨੇ ਪਾਰਟੀ ਦੇ ਫਿਰਕੂ ਸਿਧਾਂਤਾਂ ਤੋਂ ਕਿਨਾਰਾ ਕਰਕੇ ਅੰਨ੍ਹੇਵਾਹ ਆਪਣੇ ਪੁੱਤਰ ਸੁਖਬੀਰ ਬਾਦਲ ਨੂੰ ਪਾਰਟੀ ਦਾ ਪ੍ਰਧਾਨ ਥਾਪ ਦਿੱਤਾ।
ਲਗਾਤਾਰ ਕਈ ਚੋਣਾਂ ਹਾਰੀ ਅਕਾਲੀ ਦਲ
ਪੰਜਾਬ ਦੀ ਰਾਜਨੀਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਪਾਣੀ ਤੋਂ ਪਤਲੀ ਹੁੰਦੀ ਜਾ ਰਹੀ ਹੈ।ਸੁਖਬੀਰ ਬਾਦਲ ਦੀ ਅਗਵਾਈ ਵਿਚ 2019 ਦੀਆਂ ਲੋਕ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਹਾਰ ਹੋਈ ਸੀ। ਇਸ ਤੋਂ ਬਾਅਦ 2022 ਦੀਆਂ ਵਿਧਾਨ ਸਭਾ ਚੋਣਾਂ 'ਚ 'ਆਪ' ਨੇ ਸੂਬਾ ਪੱਧਰੀ ਜਿੱਤ ਹਾਸਲ ਕੀਤੀ। ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਹੇਠ ਹਾਰ ਦਾ ਜਾਇਜ਼ਾ ਲੈਣ ਲਈ ਪੰਜਾਬ ਵਿਚ ਇਕ ਕਮੇਟੀ ਬਣਾਈ ਗਈ, ਜਿਸ ਨੇ ਸੂਬੇ ਵਿਚ ਜਾ ਕੇ ਅਕਾਲੀ ਵਰਕਰਾਂ ਦੇ ਸੁਝਾਅ ਲਏ। ਵਰਕਰਾਂ ਨੇ ਪਾਰਟੀ ਵਿੱਚ ਪਰਿਵਾਰਵਾਦ ਦਾ ਪੂਰਾ ਦਬਦਬਾ, ਪਾਰਦਰਸ਼ਤਾ ਨਾਲ ਉਮੀਦਵਾਰਾਂ ਦੀ ਚੋਣ ਨਾ ਕਰਨ, ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਨਾ ਦੇਣ ਆਦਿ ਦੋਸ਼ ਲਾਏ ਸਨ।
ਅਕਾਲੀ ਆਗੂ ਮੁੜ ਸੁਰਜੀਤ ਕਰਨਾ ਚਾਹੁੰਦੇ ਅਕਾਲੀ ਦਲ
ਅਕਾਲੀ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਸਾਫ਼ ਸੁਥਰੇ ਅਕਸ ਵਾਲੇ ਇਮਾਨਦਾਰ ਅਕਾਲੀ ਆਗੂ ਨੂੰ ਸੂਬਾ ਪੱਧਰੀ ਵਰਕਿੰਗ ਕਮੇਟੀ ਚੁਣ ਕੇ ਲੋਕਤਾਂਤਰਿਕ ਪ੍ਰਕਿਰਿਆ ਰਾਹੀਂ ਪਾਰਟੀ ਦੀ ਵਾਗਡੋਰ ਸੌਂਪੀ ਜਾਵੇ।