Amritsar Airport Threat: ਅੰਮ੍ਰਿਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਅੱਡਾ ਰਾਜਾਸਾਂਸੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।
Trending Photos
Amritsar Airport Threat (ਭਰਤ ਸ਼ਰਮਾ) : ਅੰਮ੍ਰਿਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਅੱਡਾ ਰਾਜਾਸਾਂਸੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਕਿਸੇ ਅਣਜਾਣ ਸਖ਼ਸ਼ ਨੇ ਇੰਡੀਗੋ ਏਅਰਲਾਈਨ ਦੇ ਰਿਸੈਪਸ਼ਨ ਕਾਊਂਟਰ 'ਤੇ ਇੰਡੀਗੋ ਏਅਰਲਾਈਨ ਦੀ ਅਧਿਕਾਰਤ ਈਮੇਲ 'ਤੇ ਮੇਲ ਰਾਹੀਂ ਸੰਦੇਸ਼ ਦਿੱਤਾ ਕਿ ਉਸ ਵੱਲੋਂ ਹਵਾਈ ਅੱਡੇ 'ਤੇ ਛੇ ਬੰਬ ਲਗਾਏ ਹੋਏ ਹਨ।
ਜੇਕਰ ਇੱਕ ਕਰੋੜ ਰੁਪਏ ਉਸ ਵੱਲੋਂ ਦਿੱਤੇ ਗਏ ਪਤੇ 'ਤੇ ਨਾ ਭੇਜੇ ਤਾਂ ਹਵਾਈ ਨੂੰ ਉਡਾ ਦਿੱਤਾ ਜਾਵੇਗਾ। ਇਸ ਸੰਬੰਧੀ ਪੁਲਿਸ ਵੱਲੋਂ ਮੁਕੱਦਮਾ ਦਰਜ ਕਰਨ ਉਪਰੰਤ ਹਰਕਤ ਵਿਚ ਆਉਂਦਿਆਂ ਇਸ ਮਾਮਲੇ ਨਾਲ ਜੁੜੇ ਇਕ ਵਿਅਕਤੀ ਦੀ ਭਾਲ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ ਉਰਫ਼ ਸਾਬੀ ਪੁੱਤਰ ਦਰਸ਼ਨ ਸਿੰਘ ਵਾਸੀ ਫਿਰੋਜ਼ਪੁਰ ਵਜੋਂ ਹੋਈ। ਪੁਲਿਸ ਵੱਲੋਂ ਉਕਤ ਵਿਅਕਤੀ ਨੂੰ ਅਦਾਲਤ ਵਿਚ ਪੇਸ਼ ਕਰਕੇ ਤਿੰਨ ਦਿਨ ਦਾ ਰਿਮਾਂਡ ਹਾਸਿਲ ਕਰਕੇ ਬਾਰੀਕੀ ਨਾਲ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
ਮੁਲਜ਼ਮ ਦਾ ਨਾਂ ਗੁਰਦੇਵ ਸਿੰਘ ਹੈ ਤੇ ਉਸ ਨੂੰ ਫ਼ਿਰੋਜ਼ਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਫਿਲਹਾਲ ਪੁਲਿਸ ਮੁਲਜ਼ਮ ਦੇ ਦੋ ਹੋਰ ਸਾਥੀਆਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ। ਗੁਰਦੇਵ ਸਿੰਘ ਨੇ ਦੋ ਦਿਨ ਪਹਿਲਾਂ ਇਕ ਈਮੇਲ ਭੇਜ ਕੇ ਏਅਰਪੋਰਟ ਅਥਾਰਟੀ ਨੂੰ ਧਮਕੀ ਦਿੱਤੀ ਸੀ ਕਿ ਉਸ ਨੂੰ ਇਕ ਕਰੋੜ ਰੁਪਏ ਦਾ ਭੁਗਤਾਨ ਕਰੋ ਨਹੀਂ ਤਾਂ ਉਹ ਏਅਰਪੋਰਟ ਨੂੰ ਉਡਾ ਦੇਣਗੇ।
ਮੁਲਜ਼ਮ ਨੇ ਆਪਣੀ ਈਮੇਲ 'ਚ ਇਹ ਵੀ ਲਿਖਿਆ ਸੀ ਕਿ ਕੁੱਲ ਛੇ ਥਾਵਾਂ ’ਤੇ ਬੰਬ ਲਾਏ ਜਾਣਗੇ, ਜਿਸ ਤੋਂ ਬਾਅਦ ਏਅਰਪੋਰਟ ਅਥਾਰਟੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਨਾਲ ਹੀ ਹਵਾਈ ਅੱਡੇ 'ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ। ਕਾਰਵਾਈ ਕਰਦੇ ਹੋਏ ਪੁਲਿਸ ਨੇ ਆਈਪੀ ਐਡਰੈੱਸ ਨੂੰ ਟਰੇਸ ਕਰ ਕੇ ਮੁਲਜ਼ਮ ਤੱਕ ਪਹੁੰਚ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ : Gurdaspur News: ਸਰਕਾਰੀ ਹਸਪਤਾਲ ਦੇ ਡਾਕਟਰਾਂ ਨੇ ਮੌਤ ਦੇ ਮੂੰਹ 'ਚੋਂ ਕੱਢ ਲਿਆਂਦਾ BSF ਜਵਾਨ, ਲੜ ਗਿਆ ਸੱਪ