Punjab Electricity Demand: ਪੰਜਾਬ 'ਚ ਬਿਜਲੀ ਦੀ ਮੰਗ ਦਾ ਟੁੱਟਿਆ ਰਿਕਾਰਡ, 15963 ਮੈਗਾਵਾਟ ਦੀ ਖਪਤ
Advertisement
Article Detail0/zeephh/zeephh2298783

Punjab Electricity Demand: ਪੰਜਾਬ 'ਚ ਬਿਜਲੀ ਦੀ ਮੰਗ ਦਾ ਟੁੱਟਿਆ ਰਿਕਾਰਡ, 15963 ਮੈਗਾਵਾਟ ਦੀ ਖਪਤ

Punjab Electricity Demand: ਜੂਨ ਮਹੀਨੇ ਵਿੱਚ ਬਿਜਲੀ ਦੀ ਖਪਤ ਵਿੱਚ ਭਾਰੀ ਵਾਧਾ ਹੋਇਆ ਹੈ। 43 ਫੀਸਦੀ ਦਾ ਸਿੱਧਾ ਵਾਧਾ ਹੋਇਆ ਹੈ। ਪਹਿਲੀ ਜੂਨ ਨੂੰ ਬਿਜਲੀ ਦੀ ਮੰਗ 12433 ਮੈਗਾਵਾਟ ਸੀ ਜੋ ਪਿਛਲੇ ਸਾਲ ਜੂਨ ਵਿੱਚ 6219 ਮੈਗਾਵਾਟ ਸੀ।

 

Punjab Electricity Demand: ਪੰਜਾਬ 'ਚ ਬਿਜਲੀ ਦੀ ਮੰਗ ਦਾ ਟੁੱਟਿਆ ਰਿਕਾਰਡ,  15963 ਮੈਗਾਵਾਟ ਦੀ ਖਪਤ

Punjab Electricity Demand/ਰੋਹਿਤ ਬਾਂਸਲ: ਪੰਜਾਬ ਵਿੱਚ ਇਸ ਸਮੇਂ ਅੱਤ ਦੀ ਗਰਮੀ ਪੈ ਰਹੀ ਹੈ। ਇੱਕ ਪਾਸੇ ਜਿੱਥੇ ਪੰਜਾਬ ਵਿੱਚ ਕੜਾਕੇ ਦੀ ਗਰਮੀ ਪੈ ਰਹੀ ਹੈ, ਉੱਥੇ ਹੀ ਦੂਜੇ ਪਾਸੇ ਝੋਨੇ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਇਸ ਕਾਰਨ ਬਿਜਲੀ ਦੀ ਮੰਗ ਕਾਫੀ ਵੱਧ ਗਈ ਹੈ। ਬਿਜਲੀ ਦੀ ਮੰਗ ਨੇ ਵੀ ਪਿਛਲੇ ਰਿਕਾਰਡ ਤੋੜ ਦਿੱਤੇ ਹਨ। ਬਿਜਲੀ ਦੀ ਮੰਗ 15963 ਮੈਗਾਵਾਟ ਤੱਕ ਪਹੁੰਚ ਗਈ ਹੈ ਜੋ ਕਿ ਇੱਕ ਨਵਾਂ ਰਿਕਾਰਡ ਹੈ। ਜਦਕਿ ਕੱਲ੍ਹ ਵਾਲੇ ਦਿਨ 2022 ਵਿੱਚ 11,430 ਡਿਮਾਂਡ ਰਿਕਾਰਡ ਹੋਈ ਸੀ ਤੇ 2023 ਵਿੱਚ 11 929 ਰਿਕਾਰਡ ਕੀਤੀ ਗਈ ਸੀ। ਅੱਜ ਦੀ ਗੱਲ ਕਰੀਏ ਤਾਂ 15,259 ਬਿਜਲੀ ਦੀ ਮੰਗ ਨੂੰ ਰਿਕਾਰਡ ਕੀਤਾ ਗਿਆ।

ਹਾਲਾਂਕਿ ਹੁਣ ਤੱਕ ਕਦੇ ਵੀ ਬਿਜਲੀ ਦੀ ਇੰਨੀ ਮੰਗ ਨਹੀਂ ਆਈ ਹੈ। ਪਾਵਰਕੌਮ ਵੱਲੋਂ 16 ਹਜ਼ਾਰ ਮੈਗਾਵਾਟ ਬਿਜਲੀ ਦੇ ਪ੍ਰਬੰਧ ਕੀਤੇ ਗਏ ਹਨ।  ਅੱਤ ਦੀ ਗਰਮੀ ਕਾਰਨ ਕਿਸਾਨ ਅਜੇ ਵੀ ਝੋਨਾ ਲਾਉਣ ਤੋਂ ਗੁਰੇਜ਼ ਕਰ ਰਹੇ ਹਨ ਪਰ 20 ਜੂਨ ਤੋਂ ਬਾਅਦ ਇਹ ਕੰਮ ਰਫ਼ਤਾਰ ਫੜੇਗਾ। ਅਜਿਹੇ 'ਚ ਬਿਜਲੀ ਦੀ ਮੰਗ ਹੋਰ ਵੱਧ ਜਾਵੇਗੀ।

ਇਹ ਵੀ ਪੜ੍ਹੋ: Fazilka Dog Bite: ਫਾਜ਼ਿਲਕਾ 'ਚ ਕੁੱਤੇ ਦੇ ਵੱਢਣ ਨੂੰ ਲੈ ਕੇ ਝਗੜਾ: ਦੋ ਧਿਰਾਂ 'ਚ ਝੜਪ, ਦੋ ਔਰਤਾਂ ਸਮੇਤ ਚਾਰ ਜ਼ਖ਼ਮੀ
 

ਦੱਸ ਦਈਏ ਕਿ ਬਿਜਲੀ ਵਿਭਾਗ ਕੋਲ 16 ਹਜਾਰ MW ਦੇ ਕਰੀਬ ਬਿਜਲੀ ਹੈ। ਬੀਤੇ ਦਿਨੀ ਬਿਜਲੀ ਵਿਭਾਗ ਦੀ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਹੋਈ ਸੀ। ਮੀਟਿੰਗ ਵਿੱਚ ਅਧਿਕਾਰੀਆਂ ਨੇ ਮੁੱਖ ਮੰਤਰੀ ਪੰਜਾਬ ਨੂੰ ਜਾਣਕਾਰੀ ਦਿੱਤੀ ਸੀ।  ਪੰਜਾਬ ਇਸ ਸਮੇਂ 6500 ਮੈਗਾਵਾਟ ਬਿਜਲੀ ਪੈਦਾ ਕਰ ਰਿਹਾ ਹੈ।  2500 ਮੈਗਾਵਾਟ ਬਿਜਲੀ ਪੰਜਾਬ ਨੇ ਸਟੋਰ ਕੀਤੀ ਹੋਈ ਹੈ ਜੋ ਦੂਸਰੇ ਰਾਜਾਂ ਨੂੰ ਦਿੱਤੀ ਜਾਂਦੀ ਹੈ। ਪਿਛਲੀ ਵਾਰ ਬਿਜਲੀ ਦੀ ਡਿਮਾਂਡ ਜਿਸ ਸਮੇਂ ਸਭ ਤੋਂ ਜਿਆਦਾ ਡਿਮਾਂਡ ਸੀ ਉਹ 15300 ਮੈਗਾਵਾਟ ਦੇ ਕਰੀਬ ਸੀ।

ਇਸ ਵਾਰ ਵਿਭਾਗ 16 ਹਜ਼ਾਰ ਮੈਗਾਵਾਟ ਬਿਜਲੀ ਲਈ ਤਿਆਰ ਹੈ। ਜਰੂਰਤ ਪੈਣ ਉੱਤੇ 9500 ਮੈਗਾਵਾਟ ਬਿਜਲੀ ਬਾਹਰ ਤੋਂ ਲੈਣ ਲਈ ਡਿਪਾਰਟਮੇਂਟ ਸਮਰੱਥ ਹੈ।

ਇਹ ਵੀ ਪੜ੍ਹੋ: Chandigarh Weather Updates: ਚੰਡੀਗੜ੍ਹ 'ਚ ਅੱਜ ਪੈ ਸਕਦਾ ਹੈ ਮੀਂਹ, ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ

ਬਿਜਲੀ ਦੀ ਖਪਤ ਵਿੱਚ ਭਾਰੀ ਵਾਧਾ 
ਜੂਨ ਮਹੀਨੇ ਵਿੱਚ ਬਿਜਲੀ ਦੀ ਖਪਤ ਵਿੱਚ ਭਾਰੀ ਵਾਧਾ ਹੋਇਆ ਹੈ। 43 ਫੀਸਦੀ ਦਾ ਸਿੱਧਾ ਵਾਧਾ ਹੋਇਆ ਹੈ। ਪਹਿਲੀ ਜੂਨ ਨੂੰ ਬਿਜਲੀ ਦੀ ਮੰਗ 12433 ਮੈਗਾਵਾਟ ਸੀ ਜੋ ਪਿਛਲੇ ਸਾਲ ਜੂਨ ਵਿੱਚ 6219 ਮੈਗਾਵਾਟ ਸੀ। ਇਸ ਤੋਂ ਸਾਫ਼ ਹੈ ਕਿ ਬਿਜਲੀ ਦੀ ਮੰਗ ਵਿੱਚ ਰਿਕਾਰਡ ਵਾਧਾ ਹੋਇਆ ਹੈ। ਦੂਜਾ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਬਿਜਲੀ ਦਾ ਬਿੱਲ ਜ਼ੀਰੋ ਹੋਣ ਕਾਰਨ ਲੋਕ ਬਿਜਲੀ ਦੀ ਵਰਤੋਂ ਸੰਜਮ ਨਾਲ ਨਹੀਂ ਕਰ ਰਹੇ। ਹਾਲਾਂਕਿ ਸਰਕਾਰ ਦਾ ਦਾਅਵਾ ਹੈ ਕਿ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਅੱਠ ਘੰਟੇ ਬਿਜਲੀ ਦਿੱਤੀ ਜਾਵੇਗੀ।

Trending news