Punjab News: ਸੜਕ ਸੁਰੱਖਿਆ ਫੋਰਸ (ਐਸਐਸਐਫ) ਦੇ ਜਵਾਨਾਂ ਦੀ ਸਿਖਲਾਈ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਡ੍ਰੀਮ ਪ੍ਰੈਜੋਕਟ ਤਹਿਤ ਸੜਕ ਸੁਰੱਖਿਆ ਫੋਰਸ ਲਈ 1500 ਜਵਾਨਾਂ ਦੀ ਕਪੂਰਥਲਾ ਦੇ ਆਈਐਸਟੀਸੀ ਟ੍ਰੇਨਿੰਗ ਸੈਂਟਰ ਵਿੱਚ ਸਿਖਲਾਈ ਸ਼ੁਰੂ ਹੋ ਗਈ ਹੈ।
Trending Photos
Punjab News: ਸੜਕ ਸੁਰੱਖਿਆ ਫੋਰਸ (ਐਸਐਸਐਫ) ਦੇ ਜਵਾਨਾਂ ਦੀ ਸਿਖਲਾਈ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਡ੍ਰੀਮ ਪ੍ਰੈਜੋਕਟ ਤਹਿਤ ਸੜਕ ਸੁਰੱਖਿਆ ਫੋਰਸ ਲਈ 1500 ਜਵਾਨਾਂ ਦੀ ਕਪੂਰਥਲਾ ਦੇ ਆਈਐਸਟੀਸੀ ਟ੍ਰੇਨਿੰਗ ਸੈਂਟਰ ਵਿੱਚ ਸਿਖਲਾਈ ਸ਼ੁਰੂ ਹੋ ਗਈ ਹੈ ਜੋ 16 ਦਸੰਬਰ ਤੱਕ ਚੱਲੇਗੀ।
ਇਨ੍ਹਾਂ ਸਾਰੇ ਜਵਾਨਾਂ ਨੂੰ ਟ੍ਰੇਨਿੰਗ ਨਾਲ ਸਬੰਧਤ ਅਤੇ ਸੜਕ ਸੁਰੱਖਿਆ ਨੂੰ ਲੈ ਕੇ ਮਾਹਿਰਾਂ ਵੱਲੋਂ ਜਾਣਕਾਰੀ ਦਿੱਤੀ ਜਾਵੇਗੀ। ਇਹ ਜਵਾਨ 16 ਅਕਤੂਬਰ ਤੋਂ ਇਸ ਸੈਂਟਰ ਵਿੱਚ ਪੁੱਜੇ ਹੋਏ ਹਨ। ਅੱਜ ਦੇ ਪ੍ਰੋਗਰਾਮ ਵਿੱਚ ਏਡੀਜੀਪੀ ਟ੍ਰੈਫਿਕ ਏਐਸ ਰਾਏ ਵੀ ਪੁੱਜਣਗੇ ਜੋ ਉਨ੍ਹਾਂ ਨਾਲ ਟ੍ਰੈਫਿਕ ਸਬੰਧੀ ਨੁਕਤੇ ਸਾਂਝੇ ਕਰਨਗੇ।
ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਵੱਲੋਂ ਰੋਡ ਸੁਰੱਖਿਆ ਫੋਰਸ ਲਈ 30 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਗਿਆ ਸੀ। ਸੜਕ ਸੁਰੱਖਿਆ ਬਲ ਨੂੰ ਆਧੁਨਿਕ ਉਪਕਰਨ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਦੀਆਂ ਵਰਦੀਆਂ ਅਤੇ ਵਾਹਨਾਂ ਦਾ ਰੰਗ ਵੱਖਰਾ ਹੋਵੇਗਾ। ਇਸ ਦਾ ਕੰਮ ਸਿਰਫ ਸੜਕਾਂ 'ਤੇ ਟ੍ਰੈਫਿਕ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨਾ, ਟ੍ਰੈਫਿਕ ਵਿਵਸਥਾ ਨੂੰ ਸੁਧਾਰਨਾ ਤੇ ਸੜਕ ਹਾਦਸਿਆਂ ਨਾਲ ਨਜਿੱਠਣਾ ਹੋਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਸੜਕ ਹਾਦਸਿਆਂ ਵਿੱਚ ਰੋਜ਼ਾਨਾ 14 ਦੇ ਕਰੀਬ ਮੌਤਾਂ ਹੁੰਦੀਆਂ ਹਨ। ਇਹ ਅੰਕੜਾ ਇੱਕ ਸਾਲ ਵਿੱਚ ਪੰਜ ਹਜ਼ਾਰ ਤੱਕ ਪਹੁੰਚ ਜਾਂਦਾ ਹੈ। ਹਾਲਾਂਕਿ ਪਿਛਲੇ ਕੁਝ ਸਾਲਾਂ 'ਚ ਕੀਤੇ ਗਏ ਕੰਮਾਂ ਕਾਰਨ ਹਾਦਸਿਆਂ 'ਚ 35 ਫੀਸਦੀ ਕਮੀ ਆਈ ਹੈ।
ਇਸ ਤੋਂ ਇਲਾਵਾ ਪੰਜਾਬ ਵਿੱਚ ਸਥਾਪਿਤ ਰੋਡ ਸੇਫਟੀ ਐਂਡ ਟ੍ਰੈਫਿਕ ਰਿਸਰਚ ਸੈਂਟਰ ਸਮੇਂ-ਸਮੇਂ 'ਤੇ ਹਾਦਸਿਆਂ ਅਤੇ ਸੜਕ ਸੁਰੱਖਿਆ ਬਾਰੇ ਅਧਿਐਨ ਕਰਦਾ ਹੈ, ਜਿਸ ਦੇ ਸੁਝਾਅ ਪੂਰੇ ਪੰਜਾਬ ਵਿੱਚ ਲਾਗੂ ਕੀਤੇ ਜਾਂਦੇ ਹਨ। ਕੇਂਦਰ ਨੇ NHAI ਦੇ ਸਹਿਯੋਗ ਨਾਲ ਪਿਛਲੇ ਇੱਕ ਸਾਲ ਵਿੱਚ 239 ਬਲੈਕ ਸਪਾਟਸ 'ਤੇ ਕੰਮ ਕੀਤਾ ਹੈ। ਇਨ੍ਹਾਂ ਵਿੱਚੋਂ 124 ਬਲੈਕ ਸਪਾਟਸ ਨੂੰ ਖਤਮ ਕਰ ਦਿੱਤਾ ਗਿਆ ਸੀ।
ਕੈਨੇਡਾ ਵਿੱਚ, ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ (RCMP) ਆਵਾਜਾਈ ਨੂੰ ਨਿਯਮਤ ਕਰਨ ਲਈ ਕੰਮ ਕਰਦੀ ਹੈ। ਕਿਹਾ ਜਾਂਦਾ ਹੈ ਕਿ ਜਦੋਂ ਤੋਂ ਆਰਸੀਐਮਪੀ ਨੇ ਕੰਮ ਸੰਭਾਲਿਆ ਹੈ, ਕੈਨੇਡਾ ਦੀਆਂ ਸੜਕਾਂ ਸੁਰੱਖਿਅਤ ਹੋ ਗਈਆਂ ਹਨ। ਕੈਨੇਡਾ ਦੀਆਂ ਸੜਕਾਂ ਨੂੰ ਦੁਨੀਆ ਦੀਆਂ ਸਭ ਤੋਂ ਸੁਰੱਖਿਅਤ ਸੜਕਾਂ ਵਿੱਚ ਸ਼ੁਮਾਰ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ : Guru Gobind Singh Medical College Fire: ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ 'ਚ ਲੱਗੀ ਅੱਗ; ਮਰੀਜ਼ ਆਏ ਬਾਹਰ