Balkaur Singh News: ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਮਾਸਟਰਮਾਈਂਡ ਲਾਰੈਂਸ ਬਿਸ਼ਨੋਈ ਦੀ ਪੰਜਾਬ ਦੀ ਜੇਲ੍ਹ ਵਿੱਚ ਇੰਟਰਵਿਊ ਹੋਈ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਬਣਾਈ ਗਈ ਜਾਂਚ ਕਮੇਟੀ ਵੱਲੋਂ ਅਦਾਲਤ ਨੂੰ ਰਿਪੋਰਟ ਸੌਂਪ ਦਿੱਤੀ ਗਈ ਹੈ।


COMMERCIAL BREAK
SCROLL TO CONTINUE READING

ਇਸ ਵਿੱਚ ਉਨ੍ਹਾਂ ਨੇ ਦੱਸਿਆ ਹੈ ਕਿ ਪੰਜਾਬ ਦੀ ਜੇਲ੍ਹ ਵਿੱਚ ਇੰਟਰਵਿਊ ਹੋਈ ਹੈ। ਇਸ ਮਾਮਲੇ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਹੁਣ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਆਖਰਕਾਰ ਸੱਚ ਸਾਹਮਣੇ ਆ ਹੀ ਗਿਆ ਅਤੇ ਉਹ ਅਦਾਲਤ ਦਾ ਵੀ ਧੰਨਵਾਦ ਕਰਦੇ ਹਨ।


ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਆਖਰਕਾਰ ਸੱਚ ਸਾਹਮਣੇ ਆ ਹੀ ਗਿਆ ਹੈ ਜੋ ਪੰਜਾਬ ਦੇ ਡੀਜੀਪੀ ਲਗਾਤਾਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਰਾਜਸਥਾਨ ਜਾਂ ਫਿਰ ਕਿਸੇ ਹੋਰ ਸੂਬੇ ਵਿੱਚ ਹੋਣ ਦਾ ਦਾਅਵਾ ਕਰ ਰਹੇ ਸਨ। ਉਨ੍ਹਾਂ ਦਾ ਹਾਈ ਕੋਰਟ ਦੀ ਜਾਂਚ ਕਮੇਟੀ ਨੇ ਭਾਂਡਾ ਭੰਨ ਦਿੱਤਾ ਹੈ।


ਉਨ੍ਹਾਂ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੀ ਜੇਲ੍ਹ ਵਿੱਚ ਹੀ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਹੋਈ ਹੈ ਪਰ ਹੁਣ ਪੰਜਾਬ ਪੁਲਿਸ ਕੀ ਸਾਬਤ ਕਰੇਗੀ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਰਿਪੋਰਟ ਨੂੰ ਲੈ ਕੇ ਹੋਰ ਵੀ ਖੁਲਾਸੇ ਕਰਨਗੇ। ਉਨ੍ਹਾਂ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਪੰਜਾਬ ਦੀ ਜੇਲ੍ਹ ਵਿੱਚ ਸੁਰੱਖਿਅਤ ਸਥਾਨ ਉਤੇ ਹੋਈ ਹੈ।


ਉਨ੍ਹਾਂ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਦੀ ਯੂਟਿਊਬ ਤੋਂ ਇੰਟਰਵਿਊ ਡਿਲੀਟ ਕਰਵਾਉਣ ਲਈ ਕਿਹਾ ਪਰ ਇੰਟਰਵਿਊ ਡਿਲੀਟ ਨਹੀਂ ਹੋਈ। ਇਸ ਤੋਂ ਬਾਅਦ ਹਾਈ ਕੋਰਟ ਵੱਲੋਂ ਇਸ ਉਤੇ ਐਕਸ਼ਨ ਲਿਆ ਗਿਆ ਅਤੇ ਉਸ ਤੋਂ ਬਾਅਦ ਵੀਡੀਓ ਨੂੰ ਡਿਲੀਟ ਕੀਤਾ ਗਿਆ।


ਉਨ੍ਹਾਂ ਨੇ ਕਿਹਾ ਕਿ ਜਦ ਸਿੱਧੂ ਮੂਸੇਵਾਲਾ ਦੇ ਗੀਤ ਵਿੱਚ ਕੋਈ ਅਜਿਹੀ ਲਾਈਨ ਆਈ ਤਾਂ ਉਸ ਨੂੰ ਤੁਰੰਤ ਯੂਟਿਊਬ ਤੋਂ ਹਟਾ ਦਿੱਤਾ ਗਿਆ ਤੇ ਉਹ ਲਗਾਤਾਰ ਬੋਲ ਰਹੇ ਸਨ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਨੂੰ ਯੂਟਿਊਬ ਤੋਂ ਹਟਾਇਆ ਜਾਵੇ ਪਰ ਯੂਟਿਊਬ ਤੋਂ ਵੀਡੀਓ ਨੂੰ ਨਹੀਂ ਹਟਾਇਆ ਗਿਆ।


ਫਿਰ ਅਦਾਲਤ ਦੇ ਹੁਕਮ ਤੋਂ ਬਾਅਦ ਵੀਡੀਓ ਨੂੰ ਹਟਾਇਆ ਗਿਆ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਇਨਸਾਫ ਨਹੀਂ ਦੇਣਾ ਚਾਹੁੰਦੀ। ਇਸ ਲਈ ਉਹ ਅਦਾਲਤ ਦਾ ਧੰਨਵਾਦ ਕਰਦੇ ਹਨ ਜੋ ਉਨ੍ਹਾਂ ਨੂੰ ਇਨਸਾਫ਼ ਵੱਲ ਲੈ ਕੇ ਜਾ ਰਹੇ ਹਨ।


ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ