Aap Meeting: ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਖੁੱਦ ਕਮਾਨ ਸੰਭਾਲੀ ਹੋਈ ਹੈ। ਅੱਜ ਮੁੱਖ ਮੰਤਰੀ ਮਾਨ ਲੋਕ ਸਭਾ ਚੋਣਾਂ ਨੂੰ ਲੈ ਕੇ ਮੋਹਾਲੀ 'ਚ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰਾਂ ਨਾਲ ਜ਼ੀਰਕਪੁਰ ਦੇ ਇੱਕ ਨਿੱਜੀ ਹੋਟਲ ਵਿੱਚ ਮੀਟਿੰਗ ਕਰਨਗੇ। ਮੀਟਿੰਗ ਦਾ ਮੁੱਖ ਏਜੰਡਾ ਪੰਜਾਬ ਵਿੱਚ ਮਿਸ਼ਨ 13-0 ਸਬੰਧੀ ਪਲੈਨਿੰਗ ਨੂੰ ਲੈ ਕੇ ਹੋਵੇਗਾ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਾਰੇ ਉਮੀਦਵਾਰ ਮਿਸ਼ਨ 13-0 ਸਬੰਧੀ ਦੁਪਹਿਰ 3 ਵਜੇ ਮੀਡੀਆ ਨਾਲ ਗੱਲਬਾਤ ਕਰਨਗੇ।


COMMERCIAL BREAK
SCROLL TO CONTINUE READING

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਦੇ ਲਈ ਪੰਜਾਬ ਵਿੱਚ ਆਪਣੇ ਸਾਰੇ ਉਮੀਦਵਾਰਾਂ ਦਾ ਨਾਵਾਂ ਦਾ ਐਲਾਨ ਕਰ ਦਿੱਤਾ ਹੈ। 'ਆਪ' ਸਰਕਾਰ ਦੇ ਪੰਜ ਕੈਬਨਿਟ ਮੰਤਰੀ ਪੰਜਾਬ ਵਿੱਚ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ, ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ, ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ ਅਤੇ ਪਟਿਆਲਾ ਤੋਂ ਡਾ ਬਲਬੀਰ ਸਿੰਘ ਚੋਣ ਲੜ ਰਹੇ ਹਨ।


‘ਆਪ’ ਵੱਲੋਂ ਹੁਸ਼ਿਆਰਪੁਰ ਤੋਂ ਰਾਜ ਕੁਮਾਰ ਚੱਬੇਵਾਲ, ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀਪੀ, ਫਰੀਦਕੋਟ ਤੋਂ ਕਰਮਜੀਤ ਅਨਮੋਲ ਅਤੇ ਆਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੂੰ ਉਮੀਦਵਾਰ ਬਣਾਇਆ ਗਿਆ ਹੈ।


ਇਹ ਵੀ ਪੜ੍ਹੋ: Lok Sabha Election 2024 Phase 4th: ਆਮ ਚੋਣਾਂ ਦੇ ਚੌਥੇ ਗੇੜ ਲਈ ਗਜ਼ਟ ਨੋਟੀਫਿਕੇਸ਼ਨ ਜਾਰੀ, 13 ਮਈ ਨੂੰ ਹੋਵੇਗੀ ਵੋਟਿੰਗ


ਪੰਜਾਬ ਵਿੱਚ 1 ਜੂਨ ਨੂੰ ਚੋਣਾ ਹੋਣੀਆਂ ਹਨ ਅਤੇ ਆਮ ਆਦਮੀ ਪਾਰਟੀ ਦੀ ਨਜ਼ਰ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਉੱਤੇ ਹੈ। 'ਆਪ' ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ 2022 'ਚ ਉਨ੍ਹਾਂ ਨੂੰ ਇਤਿਹਾਸਕ ਫਤਵਾ ਦਿੱਤਾ ਹੈ ਅਤੇ ਇਸ ਵਾਰ ਵੀ ਲੋਕ 'ਆਪ' ਦੇ ਕੰਮ ਦੀ ਰਾਜਨੀਤੀ ਨੂੰ ਚੁਣਨਗੇ ਅਤੇ 'ਆਪ' ਦੇ ਸਾਰੇ ਉਮੀਦਵਾਰ ਵੱਡੇ ਫਰਕ ਨਾਲ ਜਿੱਤਣਗੇ।


ਇਹ ਵੀ ਪੜ੍ਹੋ: Vikas Baga Murder Update: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਵਿਕਾਸ ਬੱਗਾ ਦੇ ਕਤਲ ਮਾਮਲੇ ਦੀ ਜਾਂਚ ਕਰੇਗੀ NIA