Punjab Cabinet Meeting News: ਪੰਜਾਬ ਸਰਕਾਰ ਦੀ ਵੱਡੀ ਸੌਗਾਤ! 14,417 ਕੱਚੇ ਕਾਮਿਆਂ ਨੂੰ ਰੈਗੂਲਰ ਕਰਨ `ਤੇ ਲੱਗੀ ਮੋਹਰ
ਦੱਸ ਦਈਏ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਗਿਆ ਸੀ।
Regularization of Contracutal Employees approved in Punjab Cabinet Meeting News: ਪੰਜਾਬ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਮੰਗਲਵਾਰ ਨੂੰ ਕੱਚੇ ਕਾਮਿਆਂ (Contractual Employees) ਨੂੰ ਰੈਗੂਲਰ ਕਰਨ ਦੇ ਮਤੇ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।
ਪੰਜਾਬ ਸਰਕਾਰ ਵੱਲੋਂ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਵੱਖ-ਵੱਖ ਵਿਭਾਗਾਂ ਚ ਕੰਮ ਕਰ ਰਹੇ ਕੁੱਲ 14,417 ਕਰਮਚਾਰੀਆਂ ਨੂੰ ਪੱਕਾ ਕੀਤਾ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਪੰਜਾਬ ਦੇ ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰ ਰਹੇ ਹਜ਼ਾਰਾਂ ਕੱਚੇ ਮੁਲਾਜ਼ਮਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਤੋਂ ਹੀ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਇਨ੍ਹਾਂ ਹੀ ਨਹੀਂ ਕਾਂਗਰਸ ਪਾਰਟੀ ਦੀ ਪਿਛਲੀ ਸਰਕਾਰ ਵੱਲੋਂ ਵੀ 36,000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਗਿਆ ਸੀ, ਹਾਲਾਂਕਿ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ ਸੀ।
ਦੱਸ ਦਈਏ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਗਿਆ ਸੀ। ਸਰਕਾਰ ਬਣਨ ਤੋਂ ਬਾਅਦ 'ਆਪ' ਸਰਕਾਰ ਵੱਲੋਂ ਕੁਝ ਮੁਲਾਜ਼ਮਾਂ ਨੂੰ ਪਹਿਲਾਂ ਪੱਕਾ ਕੀਤਾ ਗਿਆ ਸੀ, ਅਤੇ ਅੱਜ ਕੈਬਨਿਟ ਮੀਟਿੰਗ ਵਿੱਚ 14,417 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਪ੍ਰਸਤਾਵ ਨੂੰ ਮਨਜੂਰੀ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਗੈਂਗਸਟਰ ਟੈਰਰ ਫੰਡਿਗ ਮਾਮਲੇ 'ਚ ਐਕਸ਼ਨ 'ਚ NIA ; 8 ਸੂਬਿਆਂ 'ਚ 70 ਥਾਵਾਂ 'ਤੇ ਮਾਰਿਆ ਛਾਪਾ
ਹੁਣ ਤੱਕ 26478 ਨੌਜਵਾਨਾਂ ਨੂੰ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਸਹਿਕਾਰਤਾ ਵਿਭਾਗਾਂ ਦੇ ਜੂਨੀਅਰ ਇੰਜੀਨਅਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਸਨ ਜਿਸ ਨਾਲ ਹੁਣ ਤੱਕ 26,478 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਇਹ ਵੀ ਪੜ੍ਹੋ:कहानी अभी बाक़ी है…