Amritsar News:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ, ਇਤਿਹਾਸ ਤੇ ਵਿਰਸੇ ਨਾਲ ਜੋੜਨ ਹਰ ਸਾਲ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ। ਇਸ ਵਾਰ ਲਈ ਜਾਣ ਵਾਲੀ ਇਹ ਧਾਰਮਿਕ ਪ੍ਰੀਖਿਆ 19 ਅਤੇ 20 ਨਵੰਬਰ 2024 ਨੂੰ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸਾਲ 2024-25 ਲਈ ਧਰਮ ਪ੍ਰਚਾਰ ਕਮੇਟੀ ਵੱਲੋਂ ਦਰਜਾ ਪਹਿਲਾ ਅਤੇ ਦੂਜਾ ਦੀ ਕਰਵਾਈ ਜਾ ਰਹੀ ਧਾਰਮਿਕ ਪ੍ਰੀਖਿਆ ਲਈ ਦੇਸ਼ ਭਰ ਦੇ ਵੱਖ-ਵੱਖ ਸਕੂਲਾਂ/ਕਾਲਜਾਂ ਵਿਚ ਸੈਂਟਰ ਨਿਰਧਾਰਤ ਕੀਤੇ ਜਾ ਚੁੱਕੇ ਹਨ ਅਤੇ ਸਟਾਫ਼ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ। 


COMMERCIAL BREAK
SCROLL TO CONTINUE READING

ਉਨ੍ਹਾਂ ਦੱਸਿਆ ਕਿ 19 ਅਤੇ 20 ਨਵੰਬਰ ਨੂੰ ਹੋਣ ਵਾਲੀ ਇਸ ਧਾਰਮਿਕ ਪ੍ਰੀਖਿਆ ਵਿਚ 55 ਹਜ਼ਾਰ ਦੇ ਕਰੀਬ ਵਿਦਿਆਰਥੀ ਹਿੱਸਾ ਲੈ ਰਹੇ ਹਨ, ਜਿਨ੍ਹਾਂ ਨੂੰ ਰੋਲ ਨੰਬਰ ਤੇ ਡੀਟਸ਼ੀਟ ਭੇਜੀ ਜਾ ਚੁੱਕੀ ਹੈ। ਉਨ੍ਹਾਂ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਧਾਰਮਿਕ ਪ੍ਰੀਖਿਆ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਦਫ਼ਤਰ ਧਰਮ ਪ੍ਰਚਾਰ ਕਮੇਟੀ ਅਤੇ ਦਫ਼ਤਰ ਦੇ 0183-2553956, 2553957-58, ਐਕਸਟੈਨਸ਼ਨ 305, ਮੋਬਾਇਲ ਨੰਬਰ 98148-51513, 62841-17221 ’ਤੇ ਸੰਪਰਕ ਕਰ ਸਕਦੇ ਹਨ।