Amritsar News: ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਲਗਾਈ ਧਾਰਮਿਕ ਸਜ਼ਾ
Advertisement
Article Detail0/zeephh/zeephh2337016

Amritsar News: ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਲਗਾਈ ਧਾਰਮਿਕ ਸਜ਼ਾ

Amritsar News: ਸ੍ਰੀ ਅਕਾਲ ਤਖਤ ਸਾਹਿਬ ਤੋਂ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਧਾਰਮਿਕ ਸਜ਼ਾ ਲਗਾਈ ਗਈ ਹੈ।

Amritsar News: ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਲਗਾਈ ਧਾਰਮਿਕ ਸਜ਼ਾ

Amritsar News (ਪਰਮਬੀਰ ਔਲਖ):  ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਖਤਮ ਹੋਣ ਮਗਰੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਗਿਆਨੀ ਰਘਬੀਰ ਸਿੰਘ ਨੇ ਫੈਸਲੇ ਸੁਣਾਏ। ਜਥੇਦਾਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸੰਦੇਸ਼ ਜਾਰੀ ਕੀਤਾ।

ਸ੍ਰੀ ਅਕਾਲ ਤਖਤ ਸਾਹਿਬ ਦੀ ਹੁਕਮਾਂ ਦੀ ਉਲੰਘਣਾ ਕਰਨ ਅਤੇ ਅਣਦੇਖੀ ਕਰਨ ਉਤੇ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਧਾਰਮਿਕ ਸਜ਼ਾ ਲਗਾਈ ਗਈ। ਲਗਾਤਾਰ 11 ਪਾਠ ਕਰਨ ਅਤੇ ਲਗਾਤਾਰ ਜਪੁਜੀ ਸਾਹਿਬ ਦੇ ਪਾਠ ਕਰਨ ਦੀ ਸਜ਼ਾ ਲਗਾਈ ਗਈ ਹੈ।

11 ਦਿਨ ਕਿਸੇ ਵੀ ਗੁਰੂ ਘਰ ਪਾਠ ਕਰਨ ਅਤੇ ਸੇਵਾ ਪੂਰੀ ਹੋਣ ਮਗਰੋਂ 500 ਰੁਪਏ ਦੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆ ਕੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਉਣ ਦੀ ਸਜ਼ਾ ਲਗਾਈ ਗਈ ਹੈ। ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਆਪਣੇ ਗੁਨਾਹ ਕਬੂਲ ਕੀਤੇ।

ਇਹ ਵੀ ਪੜ੍ਹੋ : WhatsApp Group Scam: ਚੰਡੀਗੜ੍ਹ 'ਚ ਦੋ ਲੋਕ ਹੋਏ ਸਾਈਬਰ ਅਪਰਾਧੀਆਂ ਦਾ ਸ਼ਿਕਾਰ; ਵਟਸਐਪ ਸਮੂਹ 'ਚ ਠੱਗੀ ਦੀ ਖੇਡ

 ਪੰਜ ਸਿੰਘ ਸਾਹਿਬਾਨ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਚੋਂ ਭਾਈ ਮੰਗਲ ਸਿੰਘ ਸ਼ਾਮਿਲ ਸਨ।

ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਹੋਈ ਜਿਸ ਵਿਚ ਹੇਠ ਲਿਖੇ ਅਨੁਸਾਰ ਫੈਸਲੇ ਕੀਤੇ ਗਏ:-

1. ਗੁਰਦੁਆਰਾ ਸਾਹਿਬਾਨ ਵਿਚ ਦਿਨੋਂ-ਦਿਨ ਵੱਧ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਰਬਸੰਮਤੀ ਨਾਲ ਫੈਸਲਾ ਹੋਇਆ ਕਿ ਹਰੇਕ ਗੁਰਦੁਆਰਾ ਸਾਹਿਬ ਵਿਚ ਚੌਵੀ ਘੰਟੇ ਲਈ ਪੱਕੇ ਤੌਰ ’ਤੇ ਸੇਵਾਦਾਰਾਂ ਦੀ ਡਿਊਟੀ ਯਕੀਨੀ ਬਣਾਈ ਜਾਵੇ। ਇਸ ਵਿਚ ਕੁਤਾਹੀ ਪਾਈ ਜਾਣ ’ਤੇ ਜਾਂ ਬੇਅਦਬੀ ਹੋਣ ਦੀ ਸੂਰਤ ਵਿਚ ਸਬੰਧਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿੰਮੇਵਾਰ ਹੋਵੇਗੀ ਅਤੇ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
2. ਬਾਬਾ ਦਯਾ ਸਿੰਘ ਜੀ ਮੁਖੀ ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ, ਚਲਦਾ ਵਹੀਰ ਚੱਕਰਵਰਤੀ ਨਿਹੰਗ ਸਿੰਘਾਂ, ਹੈੱਡ ਕੁਆਟਰਟਰ ਸੁਰਸਿੰਘ, ਜ਼ਿਲ੍ਹਾ ਸ੍ਰੀ ਤਰਨ ਤਾਰਨ ਸਾਹਿਬ ਦੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਪੰਥ ਸੇਵਕ’ ਦਾ ਵਿਸ਼ੇਸ਼ ਸਨਮਾਨ ਦੇਣ ਦਾ ਐਲਾਨ ਕੀਤਾ ਗਿਆ।

3. ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜੀ ਸ਼ਿਕਾਇਤ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪੰਥਕ ਭਾਵਨਾਵਾਂ ਦੀ ਤਰਜਮਾਨੀ ਨਹੀਂ ਕੀਤੀ। ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਦੋਸ਼ਾਂ ਦਾ ਸਪੱਸ਼ਟੀਕਰਨ ਪੰਦਰਾਂ ਦਿਨ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਲਿਖਤੀ ਰੂਪ ਵਿਚ ਦੇਣ ਲਈ ਕਿਹਾ ਗਿਆ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ 90 ਲੱਖ ਦੇ ਇਸ਼ਤਿਹਾਰ ਦੇਣ ਦੇ ਕੁਝ ਅਕਾਲੀ ਆਗੂਆਂ ਵੱਲੋਂ ਲਾਏ ਦੋਸ਼ਾਂ ਸਬੰਧੀ ਸਪੱਸ਼ਟੀਕਰਨ ਮੰਗਿਆ ਗਿਆ ਹੈ।
4. ਆਲਮੀ ਤਪਸ਼ (Global Warming) ਅਤੇ ਜਲਵਾਯੂ ਵਿਚ ਵਿਸ਼ਵ ਪੱਧਰ ‘ਤੇ ਆ ਰਹੀਆਂ ਖ਼ਤਰਨਾਕ ਤਬਦੀਲੀਆਂ ਦੇ ਮੱਦੇਨਜ਼ਰ ਵਾਤਾਵਰਣ ਅਤੇ ਪਾਣੀ ਦੀ ਸਾਂਭ-ਸੰਭਾਲ, ਪੰਛੀਆਂ ਦੀਆਂ ਖ਼ਤਮ ਹੋ ਰਹੀਆਂ ਨਸਲਾਂ ’ਤੇ ਚਿੰਤਾ ਜ਼ਾਹਰ ਕਰਦਿਆਂ ਆਦੇਸ਼ ਕੀਤਾ ਜਾਂਦਾ ਹੈ ਕਿ ਹਰੇਕ ਸਿੱਖ ਆਪਣੇ ਜੀਵਨ ਵਿਚ ਘੱਟੋ-ਘੱਟ ਇੱਕ ਪੌਦਾ ਜ਼ਰੂਰ ਲਾਵੇ, ਪਾਣੀ ਦੀ ਸਾਂਭ-ਸੰਭਾਲ ਕੀਤੀ ਜਾਵੇ ਤਾਂ ਜੋ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ 15 ਦਿਨਾਂ ਦੇ ਅੰਦਰ ਅੰਦਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਲਿਖਤੀ ਰੂਪ ਦੇ ਵਿੱਚ ਸਪਸ਼ਟੀਕਰਨ ਦੇਣ ਅਤੇ ਨਿੱਜੀ ਤੌਰ ਤੇ ਪੇਸ਼ ਹੋਣ ਦੇ ਹੁਕਮ
ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦਿੱਤੀ ਗਈ ਸੀ ਸ਼ਿਕਾਇਤ
ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਲਏ ਗਏ ਫੈਸਲੇ

ਹ ਵੀ ਪੜ੍ਹੋ : Ludhiana News: 16 ਦਿਨ ਪਹਿਲਾਂ ਲੁਧਿਆਣਾ ਤੋਂ ਚੋਰੀ ਹੋਈ ਬੱਚੀ ਦਾ ਨਹੀਂ ਮਿਲਿਆ ਕੋਈ ਸੁਰਾਗ; ਪਰਿਵਾਰ ਕੱਢ ਰਿਹਾ ਚੱਕਰ

 

Trending news