Gurmeet Khuddian News: ਗੁਰਮੀਤ ਸਿੰਘ ਖੁੱਡੀਆਂ ਨੇ ਮੀਟਿੰਗ ਦੌਰਾਨ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਬਹੁਤ ਸਾਰੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਕਾਬਲੇ ਵੀ ਹੋਏ ਹਨ ਅਤੇ ਜੋ ਲੋਕ ਰਹਿੰਦੇ ਹਨ, ਉਨ੍ਹਾਂ ਨੂੰ ਵੀ ਜਲਦ ਗ੍ਰਿਫਤਾਰ ਕੀਤਾ ਜਾਵੇਗਾ।
Trending Photos
Gurmeet Khuddian News: ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਬਹੁਤ ਸਾਰੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਕਾਬਲੇ ਵੀ ਹੋਏ ਹਨ ਅਤੇ ਜੋ ਲੋਕ ਰਹਿੰਦੇ ਹਨ, ਉਨ੍ਹਾਂ ਨੂੰ ਵੀ ਜਲਦ ਗ੍ਰਿਫਤਾਰ ਕੀਤਾ ਜਾਵੇਗਾ। ਜਵਾਨ ਪੁੱਤ ਦਾ ਇਸ ਦੁਨੀਆ ਤੋਂ ਚਲੇ ਜਾਣਾ ਬਹੁਤ ਹੀ ਦੁੱਖ ਦੀ ਗੱਲ ਹੈ ਪਰ ਪ੍ਰਮਾਤਮਾ ਵੱਲੋਂ ਉਨ੍ਹਾਂ ਦੇ ਘਰ ਫਿਰ ਤੋਂ ਖੁਸ਼ੀਆਂ ਦਿੱਤੀਆਂ ਹਨ।
ਲੋਕ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ
ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮਾਨਸਾ ਪੁੱਜੇ ਖੇਤੀਬਾੜੀ ਮੰਤਰੀ ਅਤੇ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੀਤਾ ਗਿਆ। ਬਠਿੰਡਾ ਤੋਂ 'ਆਪ' ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਮਾਨਸਾ ਵਿਖੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਲਈ ਉਨ੍ਹਾਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂਆਤ ਕਰ ਦਿੱਤੀ ਹੈ।
ਮਾਨਸਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਿਆਂ ਵਿੱਚ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਕਿਉਂਕਿ ਵਰਕਰ ਹੀ ਪਾਰਟੀ ਦੀ ਬਾਂਹ ਹਨ। ਆਪ ਨੂੰ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਜਲੰਧਰ ਦੇ ਸੰਸਦ ਮੈਂਬਰ ਅਤੇ ਵਿਧਾਇਕ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਹਰ ਵਿਅਕਤੀ ਦੀ ਨੀਅਤ ਹੁੰਦੀ ਹੈ ਅਤੇ ਪਤਾ ਨਹੀਂ ਚੱਲਦਾ ਕਿ ਕਿਸ ਵਿਅਕਤੀ ਦੀ ਕਿਸ ਤਰ੍ਹਾਂ ਦੀ ਨੀਅਤ ਹੈ ਪਰ ਉਨ੍ਹਾਂ ਦੀ ਮਰਜ਼ੀ ਹੈ ਕਿ ਉਹ ਭਾਜਪਾ ਵਿੱਚ ਸ਼ਾਮਲ ਹੋਏ ਹਨ ਪਰ ਸਾਰੇ ਲੋਕ ਅਜਿਹੇ ਨਹੀਂ ਹੁੰਦੇ।
ਵਿਧਾਨ ਸਭਾ ਚੋਣਾਂ ਤੋਂ ਬਾਅਦ ਲੋਕ ਸਭਾ ਚੋਣ ਵਿੱਚ ਫਿਰ ਤੋਂ ਬਾਦਲ ਪਰਿਵਾਰ ਦੇ ਆਹਮੋ-ਸਾਹਮਣੇ ਹੋਣ ਉਤੇ ਉਨ੍ਹਾਂ ਨੇ ਬੋਲਦੇ ਹੋਏ ਕਿਹਾ ਕਿ ਲੰਬੀ ਖੇਤਰ ਦੇ ਲੋਕਾਂ ਵੱਲੋਂ ਪੰਜ ਵਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਇਆ ਸੀ ਜੋ ਕਿ ਬਹੁਤ ਵੀ ਵੱਡੀ ਹਸਤੀ ਪਰ ਉਥੇ ਦੇ ਲੋਕਾਂ ਵੱਲੋਂ ਜਿੱਤ ਦਿਵਾਈ ਗਈ ਅਤੇ ਹੁਣ ਵੀ ਉਮੀਦ ਹੈ ਕਿ ਮੋਰਚੇ ਫਤਹਿ ਕਰਨਗੇ।
ਮਾਨਸਾ ਜ਼ਿਲ੍ਹੇ ਵਿੱਚ ਬਿਮਾਰੀਆਂ ਕਾਰਨ ਪਸ਼ੂਆਂ ਦੀ ਮੌਤ ’ਤੇ ਬੋਲਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਤੁਰੰਤ ਦਵਾਈਆਂ ਭੇਜੀਆਂ ਗਈਆਂ ਸਨ ਅਤੇ ਟੀਮਾਂ ਵੀ ਭੇਜੀਆਂ ਗਈਆਂ ਸਨ ਪਰ ਅਸੀਂ ਪੂਰੀ ਕੋਸ਼ਿਸ਼ ਕੀਤੀ ਹੈ। ਮਾਨਸਾ ਦੇ ਵਿਧਾਇਕ ਵਿਜੇ ਸਿੰਗਲਾ ਦੇ ਸਮਾਗਮ ਵਿੱਚ ਨਾ ਆਉਣ ’ਤੇ ਉਨ੍ਹਾਂ ਕਿਹਾ ਕਿ ਕੋਈ ਸਮੱਸਿਆ ਨਹੀਂ, ਉਹ ਵੀ ਆਉਣਗੇ ਪਰ ਵਿਜੇ ਸਿੰਗਲਾ ਦੇ ਸਮਾਗਮ ਵਿੱਚ ਨਾ ਆਉਣ ਨੂੰ ਲੈ ਕੇ ਸਮਾਗਮ ਵਿੱਚ ਚਰਚਾ ਛਿੜ ਗਈ।
ਇਹ ਵੀ ਪੜ੍ਹੋ : Delhi Excise Policy: ਆਖਿਰ ਕਿੱਥੇ ਗਿਆ ਦਿੱਲੀ ਸ਼ਰਾਬ ਘੁਟਾਲੇ ਦਾ ਸਾਰਾ ਪੈਸਾ! ਅੱਜ ਅਰਵਿੰਦ ਕੇਜਰੀਵਾਲ ਕਰਨਗੇ ਖੁਲਾਸਾ