Republic Day 2023: ਹਰ ਸਾਲ ਦੀ ਤਰ੍ਹਾਂ ਗਣਤੰਤਰ ਦਿਵਸ 26 ਜਨਵਰੀ (Republic Day) ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਦੌਰਾਨ ਅੱਜ ਪੂਰੇ ਦੇਸ਼ ਦੇ ਵੱਖ ਵੱਖ ਸੂਬਿਆਂ ਵਿੱਚ ਫੁੱਲ ਡਰੈੱਸ ਰਿਹਰਸਲ ਹੋਣੀ ਹੈ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
Trending Photos
Republic Day 2023: 26 ਜਨਵਰੀ ਨੂੰ ਗਣਤੰਤਰ ਦਿਵਸ ਸੰਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਹਰ ਸਾਲ ਦੀ ਤਰ੍ਹਾਂ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਮਨਾਇਆ ਜਾਵੇਗਾ, ਜਿਸ ਵਿੱਚ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਮੁੱਖ ਮਹਿਮਾਨ ਵਜੋਂ ਪੁੱਜਣਗੇ। ਇਸ ਦੌਰਾਨ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ (Cabinet minister flag hosting) ਕੌਮੀ ਤਿਰੰਗੇ ਝੰਡੇ ਨੂੰ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਦਿਹਾੜੇ ਨੂੰ ਵਧੀਆ ਤਰੀਕੇ ਨਾਲ ਮਨਾਉਣ ਲਈ ਤਿਆਰੀਆਂ ਸੰੰਬੰਧੀ ਮੀਟਿੰਗ ਦਾ ਆਯੋਜਨ ਅੱਜ ਸਥਾਨਕ ਦਾਣਾ ਮੰਡੀ ਵਿਖੇ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਕੀਤੀ ।
ਮੀਟਿੰਗ ਦੌਰਾਨ ਲਏ ਗਏ ਫੈਸਲਿਆਂ ਅਨੁਸਾਰ ਹਰ ਵਾਰ ਦੀ ਤਰ੍ਹਾਂ ਇਸ ਸਮਾਗਮ ਨੂੰ ਵੀ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਬਹੁਤ ਹੀ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ। ਸਮਾਗਮ ਦੌਰਾਨ ਜਿੱਥੇ ਮੁੱਖ ਮਹਿਮਾਨ ਵੱਲੋਂ ਕੌਮੀ (Republic Day) ਝੰਡਾ ਲਹਿਰਾਉਣ ਦੇ ਨਾਲ-ਨਾਲ ਜ਼ਿਲ੍ਹਾ ਵਾਸੀਆਂ ਦੇ ਨਾਮ ਸੰਦੇਸ਼ ਜਾਰੀ ਕੀਤਾ ਜਾਵੇਗਾ, ਉਥੇ ਹੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ (Republic Day 2023) ਤਿਆਰ ਕੀਤਾ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਠੰਡ ਤੋਂ ਮਿਲੀ ਥੋੜੀ ਰਾਹਤ; ਹਿਮਾਚਲ 'ਚ ਬਰਫਬਾਰੀ ਲਈ ਯੈਲੋ ਅਲਰਟ
ਰੰਗਾਰੰਗ ਪ੍ਰੋਗਰਾਮ ਵੱਖ-ਵੱਖ ਸਕੂਲਾਂ ਦੇ 450 ਤੋਂ ਵਧੇਰੇ ਵਿਦਿਆਰਥੀ ਭਾਗ ਲੈਣਗੇ। ਇਸ ਤੋਂ ਇਲਾਵਾ ਆਜ਼ਾਦੀ ਘੁਲਾਟੀਏ ਪਰਿਵਾਰਾਂ ਦਾ ਸਨਮਾਨ ਕੀਤਾ ਜਾਵੇਗਾ। ਸਮਾਗਮ (Republic Day) ਸਵੇਰੇ 9.58 ਮਿੰਟ 'ਤੇ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਾਲ ਸ਼ੁਰੂ ਹੋਵੇਗਾ। ਸਮਾਗਮ ਤੋਂ ਪਹਿਲਾਂ 24 ਜਨਵਰੀ ਨੂੰ ਫੁੱਲ ਡਰੈੱਸ ਰਿਹਰਸਲ ਕਰਵਾਈ ਜਾਵੇਗੀ।
ਇਸ ਵਾਰ ਜਲੰਧਰ ਵਿਖੇ ਸੂਬਾ ਪੱਧਰੀ ਪ੍ਰੋਗਰਾਮ ਕਰਵਾਇਆ ਜਾਵੇਗਾ, ਜਿੱਥੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਤਿਰੰਗਾ ਝੰਡਾ ਲਹਿਰਾਉਣਗੇ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਠਿੰਡਾ (Bhagwant Mann flag hosting)ਵਿੱਚ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਲੁਧਿਆਣਾ ਵਿੱਚ ਅਤੇ ਡਿਪਟੀ ਸਪੀਕਰ ਜੈਕਿਸ਼ਨ ਰੋਡੀ ਤਰਨਤਾਰਨ ਵਿੱਚ ਤਿਰੰਗਾ ਲਹਿਰਾਉਣਗੇ।
(ਨਵਦੀਪ ਮਹੇਸਰੀ ਦੀ ਰਿਪੋਰਟ )