Republic Day 2023: ਪੰਜਾਬ ਦੇ ਜ਼ਿਲ੍ਹੇ ਜਲੰਧਰ ਵਿੱਚ ਰਾਜ ਪੱਧਰੀ ਗਣਤੰਤਰ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਝੰਡਾ ਲਹਿਰਾਉਣ ਦੀ ਰਸਮ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Punjab Governor)ਨੇ ਨਿਭਾਈ। ਇਸ ਮੌਕੇ ਉਨ੍ਹਾਂ ਨਾਲ ਮੁੱਖ ਸਕੱਤਰ ਵਿਜੇ ਜੰਜੂਆ, ਜਲੰਧਰ ਦੇ ਡੀਸੀ ਜਸਰਪ੍ਰੀਤ ਸਿੰਘ, ਜਲੰਧਰ ਦੇ ਪੁਲੀਸ ਕਮਿਸ਼ਨਰ ਕੁਲਦੀਪ ਚਾਹਲ ਵੀ ਮੌਜੂਦ ਸਨ।


COMMERCIAL BREAK
SCROLL TO CONTINUE READING

ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਤੋਂ ਬਾਅਦ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਪੁਲਿਸ-ਹੋਮ ਗਾਰਡਜ਼ ਅਤੇ ਐਨ.ਏ.ਸੀ.ਸੀ., ਐੱਨ.ਐੱਸ.ਐੱਸ. ਦੇ ਬੱਚਿਆਂ ਅਤੇ ਸਕੂਲੀ ਬੱਚਿਆਂ ਨੇ ਉਨ੍ਹਾਂ ਨੂੰ ਸਲਾਮੀ ਦਿੱਤੀ। ਸਕੂਲਾਂ ਦੇ ਬੱਚਿਆਂ ਨੇ (Republic Day 2023) ਵੀ ਗਣਤੰਤਰ ਦਿਵਸ ਦੀਆਂ ਤਿਆਰੀਆਂ ਕੀਤੀਆਂ ਹੋਈਆਂ ਸਨ। ਬੱਚਿਆਂ ਨੇ ਰਾਜਪਾਲ ਅੱਗੇ ਆਪਣੀ ਰੰਗਾਰੰਗ ਪੇਸ਼ਕਾਰੀ ਵੀ ਦਿੱਤੀ।


ਇਹ ਵੀ ਪੜ੍ਹੋ: Basant Panchami 2023: ਬਸੰਤ ਪੰਚਮੀ ਵਾਲੇ ਦਿਨ ਕਿਉਂ ਪਾਏ ਜਾਂਦੇ ਪੀਲੇ ਕੱਪੜੇ ? ਜਾਣੋ ਕਿਵੇਂ ਸ਼ੁਰੂ ਹੋਇਆ ਰਿਵਾਜ  

ਇਸ ਦੌਰਾਨ ਜਲੰਧਰ ਦੇ ਲਤੀਫਪੁਰਾ ਵਿੱਚ ਮਕਾਨਾਂ ਨੂੰ ਢਾਹੇ ਜਾਣ ਦੇ ਵਿਰੋਧ ਵਿੱਚ ਰਾਜਪਾਲ ਨੂੰ ਮੰਗ ਪੱਤਰ ਸੌਂਪਣ ਜਾ ਰਹੇ ਲੋਕਾਂ ਅਤੇ ਕਿਸਾਨਾਂ ਨੂੰ ਪੁਲਿਸ ਨੇ ਰੋਕ ਲਿਆ। ਇਸ ਦੌਰਾਨ ਝਗੜੇ ਵਿੱਚ ਇੱਕ ਕਿਸਾਨ ਬੇਹੋਸ਼ ਹੋ ਗਿਆ। ਪ੍ਰਦਰਸ਼ਨਕਾਰੀ ਸਾਂਝੀ ਰੈਲੀ ਕੱਢਦੇ ਹੋਏ ਗੁਰੂ ਗੋਬਿੰਦ ਸਿੰਘ ਸਟੇਡੀਅਮ ਵੱਲ ਆ ਰਹੇ ਸਨ। ਪੁਲਿਸ ਨੇ ਬੈਰੀਕੇਡ ਲਾ ਕੇ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ। ਮੌਕੇ 'ਤੇ ਸਥਿਤੀ ਤਣਾਅਪੂਰਨ ਹੋ ਗਈ।


ਲੋਕ ਅੱਗੇ ਵਧਣ ਦੀ ਮੰਗ 'ਤੇ ਅੜੇ ਰਹੇ ਪਰ ਪੁਲਿਸ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ ਜਿਸ ਤੋਂ ਬਾਅਦ ਲੋਕ ਉਥੇ ਸੜਕ 'ਤੇ ਲੇਟ ਗਏ। ਇਸ ਦੌਰਾਨ ਕਿਸਾਨਾਂ ਨੇ ਹੱਥਾਂ ਵਿੱਚ ਕਾਲੇ ਝੰਡੇ (Farmers Marching With Black Flags) ਫੜ ਕੇ ਆਪਣੇ ਘਰਾਂ ਨੂੰ ਢਾਹੁਣ ਦਾ ਵਿਰੋਧ ਕੀਤਾ। ਪੁਲਿਸ ਨੂੰ ਜਿਵੇਂ ਹੀ ਇਸ ਬਾਰੇ ਪਤਾ ਲੱਗਾ ਤਾਂ ਕੂਲ ਰੋਡ ’ਤੇ ਫੋਰਸ ਤਾਇਨਾਤ ਕਰ ਦਿੱਤੀ ਗਈ। ਕਿਸਾਨ ਰਾਜਪਾਲ ਨੂੰ ਮਿਲਣਾ ਚਾਹੁੰਦੇ ਸਨ। ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਗਣਤੰਤਰ ਦਿਵਸ ਦਾ (Republic Day 2023) ਪ੍ਰੋਗਰਾਮ ਚੱਲ ਰਿਹਾ ਹੈ ਅਤੇ ਉਹ ਉਨ੍ਹਾਂ ਨੂੰ ਉਥੇ ਨਹੀਂ ਜਾਣ ਦੇ ਸਕਦੇ।