Republic Day 2023: ਦੇਸ਼ ਦੇ ਵੱਖ- ਵੱਖ ਸੂਬਿਆਂ ਤੋਂ ਹਰ ਸਾਲ 26 ਜਨਵਰੀ ਨੂੰ ਹੋਣ ਵਾਲੀ ਪਰੇਡ ਵਿੱਚ ਝਾਂਕੀਆਂ ਦਿਖਾਈਆਂ ਜਾਂਦੀਆਂ ਹਨ। ਇਸ ਵਾਰ ਪੰਜਾਬ ਦੀ ਝਾਂਕੀ ਇਸ ਵਿਚ ਸ਼ਾਮਿਲ ਨਹੀਂ ਹੋਵੇਗੀ।
Trending Photos
Republic Day 2023: ਗਣਤੰਤਰ ਦਿਵਸ (26 ਜਨਵਰੀ) ਦੀ ਪਰੇਡ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਸਾਲ 2023 ਵਿੱਚ ਹੋਣ ਵਾਲੀ ਪਰੇਡ ਦੌਰਾਨ ਦੇਸ਼ ਦੀ ਅਮੀਰ ਸੱਭਿਆਚਾਰਕ ਵਿਰਾਸਤ, ਆਰਥਿਕ ਤਰੱਕੀ ਅਤੇ ਮਜ਼ਬੂਤ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਨੂੰ ਦਰਸਾਉਂਦੀਆਂ 23 ਝਾਕੀਆਂ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੀਆਂ ਪਰ ਇਸ ਦੌਰਾਨ ਬੇਹੱਦ ਹੈਰਾਨ ਕਰ ਦੇਣ ਵਾਲੀ ਗੱਲ ਸਾਹਮਣੇ ਆਈ ਹੈ ਕਿ ਇਸ ਵਾਰ ਦਿੱਲੀ ’ਚ ਗਣਤੰਤਰ ਦਿਵਸ ਦੀ ਪਰੇਡ ’ਚ ਪੰਜਾਬ ਦੀ ਝਾਕੀ ਦੇਖਣ ਨੂੰ ਨਹੀਂ ਮਿਲੇਗੀ।
ਕਿਹਾ ਜਾ ਰਿਹਾ ਹੈ ਕਿ ਇਸ ਵਾਰ ਪੰਜਾਬ ਦੀ ਝਾਕੀ ਨੂੰ ਮਨਜ਼ੂਰੀ ਨਹੀਂ ਮਿਲੀ ਹੈ ਅਤੇ ਇਸ ਲਈ ਹੁਣ ਪੰਜਾਬ ਦੀ ਝਾਂਕੀ(Republic Day 2023) ਗਣਤੰਤਰ ਦਿਵਸ (26 ਜਨਵਰੀ) ਨੂੰ ਪਰੇਡ ਵਿਚ ਸ਼ਾਮਿਲ ਨਹੀਂ ਹੋਵੇਗੀ।
ਇਹ ਵੀ ਪੜ੍ਹੋ: Republic Day 2023: ਗਣਤੰਤਰ ਦਿਵਸ ਲਈ ਫੁੱਲ ਡਰੈੱਸ ਰਿਹਰਸਲ ਅੱਜ,ਕਈ ਸੜਕਾਂ ਬੰਦ, ਪੜ੍ਹੋ ਟ੍ਰੈਫਿਕ ਐਡਵਾਈਜ਼ਰੀ
ਇਨ੍ਹਾਂ ਸੂਬਿਆਂ ਦੀਆਂ ਝਾਕੀਆਂ ਪਰੇਡ 'ਚ ਹੋਣਗੀਆਂ ਸ਼ਾਮਿਲ
ਜਿਨ੍ਹਾਂ ਸੂਬਿਆਂ ਦੀਆਂ ਝਾਕੀਆਂ ਪਰੇਡ 'ਚ ਸ਼ਾਮਿਲ (Republic Day 2023) ਹੋਣਗੀਆਂ ਉਨ੍ਹਾਂ ਬਾਰੇ ਜਾਣਕਾਰੀ ਰੱਖਿਆ ਮੰਤਰਾਲੇ ਵੱਲੋਂ ਲਿਸਟ ਜਾਰੀ ਕਰ ਦਿੱਤੀ ਗਈ ਹੈ। ਇਸ ਲਿਸਟ ਮੁਤਾਬਿਕ 23 ਝਾਕੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਿਸ ’ਚ 17 ਸੂਬੇ ਤੇ ਯੂਟੀ ਸਣੇ 6 ਮੰਤਰਾਲੇ ਸ਼ਾਮਲ ਹਨ ਪਰ ਇਸ ’ਚ ਪੰਜਾਬ ਦੀ ਝਾਕੀ ਸ਼ਾਮਲ ਨਹੀਂ ਹੈ।
ਇਹਨਾਂ ਵਿੱਚ ਸੂਬਿਆਂ /ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ 17 ਝਾਂਕੀ ਅਤੇ ਵੱਖ-ਵੱਖ ਮੰਤਰਾਲਿਆਂ/ਵਿਭਾਗਾਂ ਤੋਂ 6 ਝਾਂਕੀ ਸ਼ਾਮਲ ਹੋਣਗੀਆਂ। ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਭਾਗ ਲੈਣ ਵਾਲੇ 17 ਝਾਕੀਆਂ ਵਿੱਚ ਅਸਾਮ, ਅਰੁਣਾਚਲ ਪ੍ਰਦੇਸ਼, ਤ੍ਰਿਪੁਰਾ, ਪੱਛਮੀ ਬੰਗਾਲ, ਜੰਮੂ ਅਤੇ ਕਸ਼ਮੀਰ, ਲੱਦਾਖ, ਦਾਦਰ ਨਗਰ ਹਵੇਲੀ ਅਤੇ ਦਮਨ ਅਤੇ ਦੀਵ, ਗੁਜਰਾਤ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ, ਝਾਰਖੰਡ, ਮਹਾਰਾਸ਼ਟਰ ਸ਼ਾਮਲ ਹਨ।
ਆਂਧਰਾ ਪ੍ਰਦੇਸ਼, ਤਾਮਿਲਨਾਡੂ ਕਰਨਾਟਕ ਅਤੇ ਕੇਰਲ ਦਾ ਨਾਮ ਵੀ ਹੈ। ਦੇਸ਼ ਦੀ (Republic Day 2023) ਭੂਗੋਲਿਕ ਅਤੇ ਅਮੀਰ ਸੱਭਿਆਚਾਰਕ ਵਿਭਿੰਨਤਾ ਨੂੰ ਪਰੇਡ ਵਿੱਚ ਇਨ੍ਹਾਂ ਝਾਕੀਆਂ ਰਾਹੀਂ ਪ੍ਰਦਰਸ਼ਿਤ ਕੀਤਾ ਜਾਵੇਗਾ। ਰੱਖਿਆ ਮੰਤਰਾਲੇ ਨੇ ਲਗਾਤਾਰ ਦੂਜੀ ਵਾਰ (Republic Day 2023) ਗਣਤੰਤਰ ਦਿਵਸ ਸਮਾਰੋਹ ਲਈ ਹਰਿਆਣਾ ਦੀ ਝਾਂਕੀ ਦੀ ਚੋਣ ਕੀਤੀ ਗਈ ਹੈ।