Amritsar News: ਪੀਣ ਵਾਲੇ ਪਾਣੀ ਲਈ ਸੜਕਾਂ `ਤੇ ਉੱਤਰੇ ਇੰਦਰਾ ਕਾਲੋਨੀ ਦੇ ਵਸਨੀਕ
Amritsar News: ਪੰਜਾਬ ਵਿਚਲੇ ਜ਼ਮੀਨੀ ਪਾਣੀ ਦੀ ਵਰਤੋਂਯੋਗਤਾ ਦੀ 2020 `ਚ ਸਥਿਤੀ ਬਾਰੇ ਕੈਗ ਦੀ ਰਿਪੋਰਟ ਕਹਿੰਦੀ ਹੈ ਕਿ ਪੰਜਾਬ ਦਾ 40% ਪਾਣੀ ਪੀਣ ਯੋਗ ਨਹੀਂ ਰਿਹਾ।
Amritsar News(ਪਰਮਬੀਰ ਔਲਖ): ਅੰਮ੍ਰਿਤਸਰ ਅੱਜ ਝਬਾਲ ਰੋਡ ਇੰਦਰਾ ਕਾਲੋਨੀ ਦੇ ਲੋਕਾਂ ਵੱਲੋਂ ਸੜਕਾਂ 'ਤੇ ਉੱਤਰ ਕੇ ਪੰਜਾਬ ਸਰਕਾਰ ਅਤੇ ਅੰਮ੍ਰਿਤਸਰ ਨਗਰ ਨਿਗਮ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਮਹਿਲਾਵਾਂ ਨੇ ਸਿਰ ਤੇ ਗੰਦੇ ਪਾਣੀ ਵਾਲੇ ਘੜ੍ਹੇ ਚੁੱਕ ਕੇ ਰੋਸ ਪ੍ਰਦਰਸ਼ਨ ਕੀਤਾ। ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਸਾਡੇ ਇਲਾਕੇ ਦੇ ਵਿੱਚ ਕਈ ਦਿਨਾਂ ਤੋਂ ਗੰਦਾ ਪਾਣੀ ਆ ਰਿਹਾ ਹੈ। ਪੀਣ ਵਾਲਾ ਪਰ ਕੋਈ ਸੁਣਵਾਈ ਨਹੀਂ ਹੋ ਰਹੀ ਅਸੀਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਵੀ ਇਸ ਦੇ ਬਾਰੇ ਸ਼ਿਕਾਇਤ ਦਰਜ ਕਰਵਾਈ ਪਰ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ।
ਇਲਾਕੇ ਦੇ ਲੋਕਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਝਬਾਲ ਰੋਡ ਇੰਦਰਾ ਕਾਲੋਨੀ ਦੇ ਵਾਸੀ ਹਾਂ ਤੇ ਇੱਕ ਪਿਛਲੇ ਕਈ ਦਿਨਾਂ ਤੋਂ ਸਾਡੇ ਇਲਾਕੇ ਦੇ ਵਿੱਚ ਪੀਣ ਵਾਲਾ ਗੰਦਾ ਪਾਣੀ ਆ ਰਿਹਾ ਹੈ। ਜਿਸ ਦੇ ਬਾਰੇ ਅਸੀਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਵੀ ਸ਼ਿਕਾਇਤ ਕੀਤੀ ਪਰ ਕੋਈ ਸੁਣਵਾਈ ਨਹੀਂ ਹੋ ਰਹੀ ਉਨ੍ਹਾਂ ਕਿਹਾ ਕਿ ਆਏ ਦਿਨ ਗੰਦਾ ਪਾਣੀ ਪੀਣ ਦੇ ਨਾਲ ਸਾਡੇ ਬੱਚੇ ਬਿਮਾਰ ਹੋ ਰਹੇ ਹਨ ਬਿਮਾਰੀਆਂ ਫੈਲੀਆਂ ਰਹੀਆਂ ਹਨ ਪਰ ਸਾਡੀ ਕੋਈ ਸੁਣਨ ਵਾਲਾ ਨਹੀਂ।
ਲੋਕਾਂ ਦਾ ਕਹਿਣਾ ਹੈ ਕਿ ਢਾਈ ਸਾਲ ਹੋ ਚੱਲੇ ਹਨ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਸੱਤਾ ਵਿੱਚ ਆਉਣ ਤੋਂ ਪਹਿਲੇ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ ਪਰ ਕੋਈ ਵੀ ਵਾਅਦਾ ਸਰਕਾਰ ਵੱਲੋਂ ਪੂਰਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਅਸੀਂ ਆਪਣੀ ਸ਼ਿਕਾਇਤ ਕਿਸ ਨੂੰ ਦੱਸੀਏ ਉਨ੍ਹਾਂ ਕਿਹਾ ਕਿ ਜੇਕਰ ਨਗਰ ਨਿਗਮ ਦੀਆਂ ਚੋਣਾਂ ਹੋਈਆਂ ਹੁੰਦੀਆਂ ਤਾਂ ਅਸੀਂ ਆਪਣੇ ਕੌਂਸਲਰ ਨੂੰ ਇਸ ਦੀ ਸ਼ਿਕਾਇਤ ਦਰਜ ਕਰਵਾਉਂਦੇ ਜੋ ਸਾਡੀ ਸ਼ਿਕਾਇਤ ਦਾ ਹੱਲ ਵੀ ਕਰਦਾ ਪਰ ਹੁਣ ਕੋਈ ਕੌਂਸਲਰ ਹੀ ਨਹੀਂ ਜਿਸ ਕਰਕੇ ਸਾਡੀ ਕੋਈ ਗੱਲ ਸੁਣ ਕੇ ਰਾਜੀ ਨਹੀਂ ਹੈ।
ਕਾਲੋਨੀ ਵਾਸੀਆਂ ਦਾ ਕਹਿਣ ਹੈ ਕਿ ਜੇਕਰ ਸਾਨੂੰ ਇਹ ਪਾਣੀ ਪੀਣ ਵਾਲਾ ਸਾਫ਼ ਮੁਹੱਈਆ ਨਾ ਕਰਵਾਇਆ ਗਿਆ ਤੇ ਸਾਡੀ ਮੰਗ ਨਾ ਪੂਰੀ ਕੀਤੀ ਗਈ ਤੇ ਅਸੀਂ ਸਰਕਾਰ ਦੇ ਖ਼ਿਲਾਫ਼ ਹੋਰ ਜਿੱਥੇ ਰੋਸ ਪ੍ਰਦਰਸ਼ਨ ਕਰਾਂਗੇ ਜਿਸ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ।