Ludhian News: ਇਸ ਮੌਕੇ ਇਲਾਕਾ ਨਿਵਾਸੀਆਂ ਨੇ ਕਿਹਾ ਕਿ ਇੱਕ ਤਾਂ ਪਿਛਲੇ 24 ਘੰਟੇ ਬਿਜਲੀ ਨਹੀਂ ਆ ਰਹੀ ਅਤੇ ਦੂਸਰਾ ਬਿਜਲੀ ਨਾ ਹੋਣ ਕਾਰਨ ਪਾਣੀ ਨਹੀਂ ਵੀ ਆ ਰਿਹਾ। ਜਿਸ ਕਾਰਨ ਉਨ੍ਹਾਂ ਨੂੰ ਗਰਮੀ ਦੇ ਨਾਲ ਨਾਲ ਉਨ੍ਹਾਂ ਨੂੰ ਪਾਣੀ ਤੋਂ ਵੀ ਪਰੇਸ਼ਾਨੀ ਦਾ ਸਹਾਮਣਾ ਕਰਨਾ ਪੈ ਰਿਹਾ ਹੈ।
Trending Photos
Ludhian News(ਤਰਸੇਮ ਲਾਲ ਭਾਰਜਵਾਜ): ਪੰਜਾਬ ਵਿੱਚ ਪੈ ਰਹੀ ਅੱਤ ਦੀ ਗਰਮੀ ਅਤੇ ਬਿਜਲੀ ਦੇ ਲੰਮੇ ਲੰਮੇ ਕੱਟ ਲੋਕਾਂ ਲਈ ਵੱਡੀ ਮੁਸੀਬਤ ਬਣ ਰਹੇ ਹਨ। ਲੁਧਿਆਣਾ ਦੇ ਹਲਕਾ ਆਤਮ ਨਗਰ ਦੇ ਵਾਰਡ ਨੰਬਰ 52 ਵਿੱਚ ਜਿੱਥੇ ਕਿ ਇਕੱਠੇ ਹੋਏ ਸੈਂਕੜੇ ਮਹੱਲੇ ਨਿਵਾਸੀ ਨੇ ਇਕੱਠੇ ਹੋ ਕੇ ਬਿਜਲੀ ਬੋਰਡ ਦੇ ਦਫਤਰ ਪਹੁੰਚੇ। ਜਿੱਥੇ ਲੋਕਾਂ ਵੱਲੋਂ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਲੋਕਾਂ ਨੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਮੁਰਦਾਬਾਦ ਦੇ ਨਾਅਰੇ ਲਗਾਏ।
ਇਸ ਮੌਕੇ ਇਲਾਕਾ ਨਿਵਾਸੀਆਂ ਨੇ ਕਿਹਾ ਕਿ ਇੱਕ ਤਾਂ ਪਿਛਲੇ 24 ਘੰਟੇ ਬਿਜਲੀ ਨਹੀਂ ਆ ਰਹੀ ਅਤੇ ਦੂਸਰਾ ਬਿਜਲੀ ਨਾ ਹੋਣ ਕਾਰਨ ਪਾਣੀ ਨਹੀਂ ਵੀ ਆ ਰਿਹਾ। ਜਿਸ ਕਾਰਨ ਉਨ੍ਹਾਂ ਨੂੰ ਗਰਮੀ ਦੇ ਨਾਲ ਨਾਲ ਉਨ੍ਹਾਂ ਨੂੰ ਪਾਣੀ ਤੋਂ ਵੀ ਪਰੇਸ਼ਾਨੀ ਦਾ ਸਹਾਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਇੱਕ ਪਾਸੇ ਸਰਕਾਰ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਕਿ ਮੁਫਤ ਬਿਜਲੀ ਅਤੇ ਮੁਫਤ ਪਾਣੀ ਲੋਕਾਂ ਨੂੰ ਮਿਲ ਰਿਹਾ ਹੈ ਪਰ ਸਾਡੇ ਇਲਾਕੇ ਵਿੱਚ ਲੋਕਾਂ ਨੂੰ ਪਰੇਸ਼ਾਨੀ ਦਾ ਸਹਾਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ: Amritpal Singh Take Oath: ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸੰਸਦ ਮੈਂਬਰ ਵਜੋ ਸਹੁੰ ਚੁੱਕਣਗੇ
ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਉਹ ਆਪਣੀ ਸਮੱਸਿਆ ਦੇ ਸਬੰਧ ਵਿੱਚ ਕਈ ਵਾਰ ਹਲਕੇ ਦੇ ਵਿਧਾਇਕ ਅਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ। ਪਰ ਉਹਨਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਪ੍ਰਦਰਸ਼ਨ ਕਰ ਰਹੀਆਂ ਔਰਤਾਂ ਨੇ ਕਿਹਾ ਕਿ ਜੇਕਰ ਬਿਜਲੀ ਨਾ ਆਈ ਤਾਂ ਆਪਣੇ ਪਰਿਵਾਰ ਬੱਚਿਆਂ ਸਮੇਤ ਇੱਥੇ ਪੱਕੇ ਤੌਰ 'ਤੇ ਬੈਠ ਜਾਣਗੇ। ਇਸ ਦੌਰਾਨ ਲੋਕਾਂ ਵੱਲੋਂ ਬਿਜਲੀ ਵਿਭਾਗ ਵਿੱਚ ਪਹੁੰਚੇ ਕੇ ਹੰਗਾਮਾ ਕੀਤਾ ਅਤੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ।
ਇਹ ਵੀ ਪੜ੍ਹੋ: Jalandhar News: ਜਾਖੜ ਦਾ CM ਮਾਨ ਨੂੰ ਚੈਲੰਜ, ਬੋਲੇੇ- ਬਿਨਾਂ ਕਿਸੇ ਸੁਰੱਖਿਆ ਦੇ ਰੋਡ ਸ਼ੋਅ ਕਰਕੇ ਦਿਖਾਉਣ