Patiala Murder News:  ਪਟਿਆਲਾ ਵਿੱਚ ਸਵੇਰੇ ਸੈਰ ਕਰ ਰਹੇ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਸਖ਼ਸ਼ ਦੀ ਪਛਾਣ ਬਲਬੀਰ ਸਿੰਘ ਉਮਰ ਲਗਭਗ 67 ਸਾਲ ਵਾਸੀ ਸੰਤ ਨਗਰ ਵਜੋਂ ਹੋਈ ਹੈ। ਬਲਬੀਰ ਸਿੰਘ ਬੈਂਕ ਤੋਂ ਸੇਵਾਮੁਕਤ ਮੁਲਾਜ਼ਮ ਹਨ। ਪਟਿਆਲਾ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


COMMERCIAL BREAK
SCROLL TO CONTINUE READING

ਪਟਿਆਲਾ ਦੇ ਸਿਵਲ ਲਾਈਨ ਥਾਣਾ ਖੇਤਰ ਵਿੱਚ ਸੈਰ ਕਰਨ ਗਏ ਇੱਕ ਸੇਵਾਮੁਕਤ ਬੈਂਕ ਮੈਨੇਜਰ ਦਾ ਹਥਿਆਰ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਕਤਲ ਕਿਉਂ ਹੋਇਆ, ਇਸ ਦੀ ਜਾਂਚ ਜਾਰੀ ਹੈ। ਘਟਨਾ ਵੀਰਵਾਰ ਸਵੇਰੇ 5 ਵਜੇ ਦੀ ਹੈ। ਮ੍ਰਿਤਕ ਦੀ ਪਛਾਣ ਬਲਬੀਰ ਸਿੰਘ ਚਾਹਲ ਵਾਸੀ ਸੰਤ ਨਗਰ ਵਜੋਂ ਹੋਈ ਹੈ। ਉਨ੍ਹਾਂ ਦੀ ਉਮਰ 67 ਸਾਲ ਸੀ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੌਰਾਨ ਫੋਰੈਂਸਿਕ ਟੀਮ ਵੀ ਜਾਂਚ ਲਈ ਮੌਕੇ 'ਤੇ ਪਹੁੰਚ ਗਈ ਹੈ। ਜਿਨ੍ਹਾਂ ਨੇ ਇਲਾਕੇ ਵਿੱਚੋਂ ਕਈ ਸੈਂਪਲ ਲਏ ਹਨ।


ਉਹ ਕੁਝ ਸਾਲ ਪਹਿਲਾਂ ਬੈਂਕ ਆਫ ਬੜੌਦਾ ਤੋਂ ਸੇਵਾਮੁਕਤ ਹੋਏ ਸਨ। ਬਲਬੀਰ ਸਿੰਘ ਹਰ ਰੋਜ਼ ਪਾਸੀ ਰੋਡ ’ਤੇ ਸੈਰ ਕਰਨ ਜਾਂਦਾ ਸੀ। ਅੱਜ ਵੀ ਜਦੋਂ ਇਹ ਘਟਨਾ ਵਾਪਰੀ ਤਾਂ ਉਹ ਉਥੇ ਗਿਆ ਹੋਇਆ ਸੀ। ਡੀਐਸਪੀ ਸੰਜੀਵ ਸਿੰਗਲਾ ਨੇ ਦੱਸਿਆ ਕਿ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ : India vs Bangladesh Live Updates, World Cup 2023: ਬੰਗਲਾਦੇਸ਼ ਨੇ 18 ਓਵਰਾਂ ਪਿਛੋਂ ਇੱਕ ਵਿਕਟ ਦੇ ਨੁਕਸਾਨ 'ਤੇ 103 ਬਣਾਈਆਂ


ਡੀਐਸਪੀ ਸਿਟੀ-1 ਸੰਜੀਵ ਸਿੰਗਲਾ ਨੇ ਦੱਸਿਆ ਕਿ ਸਵੇਰੇ ਕਰੀਬ 5.30 ਵਜੇ ਸੈਰ ਕਰਨ ਆਏ ਲੋਕਾਂ ਨੇ ਪਾਸੀ ਰੋਡ ’ਤੇ ਇੱਕ ਬਜ਼ੁਰਗ ਵਿਅਕਤੀ ਦੀ ਲਾਸ਼ ਪਈ ਦੇਖੀ। ਉਸ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ। ਇਸ ਸਬੰਧੀ ਮੌਕੇ 'ਤੇ ਪੁੱਜੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਅਨੁਸਾਰ ਪੁਲਿਸ ਨੇ ਕੁਝ ਸ਼ੱਕੀਆਂ ਦੀ ਪਛਾਣ ਕਰ ਲਈ ਹੈ। ਜਿਸ ਦਾ ਸੀਸੀਟੀਵੀ ਵੀ ਪੁਲਿਸ ਨੇ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਜਾਂਚ 'ਚ ਸਾਹਮਣੇ ਆਇਆ ਹੈ ਕਿ ਦੋਸ਼ੀ ਬਾਈਕ 'ਤੇ ਸਵਾਰ ਹੋ ਕੇ ਵਾਰਦਾਤ ਨੂੰ ਅੰਜਾਮ ਦੇਣ ਆਇਆ ਸੀ।


ਇਹ ਵੀ ਪੜ੍ਹੋ : Chandigarh News: ਚੰਡੀਗੜ੍ਹ 'ਚ ਫਾਸਟ ਟਰੈਕ ਆਧਾਰਿਤ ਪਾਰਕਿੰਗ ਸ਼ੁਰੂ ਕਰਨ ਲਈ ਕੰਪਨੀਆਂ ਤੋਂ ਮੰਗੇ ਪ੍ਰਸਤਾਵ