ਇਸ ਕਾਰ ਹਾਦਸੇ 'ਚ ਰਿਸ਼ਭ ਪੰਤ ਦੀ ਲੱਤ ਅਤੇ ਪਿੱਠ 'ਤੇ ਸੱਟਾਂ ਲੱਗੀਆਂ ਹਨ ਅਤੇ ਇਸ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸਾਹਮਣ ਆ ਰਹੀਆਂ ਹਨ।
Trending Photos
Rishabh Pant car accident and health condition news: ਸ਼ੁਕਰਵਾਰ ਦੀ ਸਵੇਰੇ ਇੱਕ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਕਿ ਭਾਰਤੀ ਕ੍ਰਿਕਟਰ ਰਿਸ਼ਭ ਪੰਤ ਇੱਕ ਭਿਆਨਕ ਸੜਕ ਹਾਦਸੇ 'ਚ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਰਿਸ਼ਭ ਪੰਤ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ।
ਦੱਸ ਦਈਏ ਕਿ ਰਿਸ਼ਭ ਪੰਤ ਬੰਗਲਾਦੇਸ਼ ਖ਼ਿਲਾਫ਼ ਟੈਸਟ ਸੀਰੀਜ਼ ਖੇਡ ਕੇ ਘਰ ਪਰਤ ਰਹੇ ਸਨ ਅਤੇ ਇਸ ਦੌਰਾਨ ਨਰਸਨ ਨੇੜੇ ਉਸ ਦੀ ਕਾਰ ਡਿਵਾਈਡਰ ਨਾਲ ਟਕਰਾ ਗਈ ਅਤੇ ਇਸ ਹਾਦਸੇ 'ਚ ਕ੍ਰਿਕਟਰ ਗੰਭੀਰ ਰੂਪ ਤੋਂ ਜ਼ਖਮੀ ਹੋ ਗਏ। ਇਸ ਤੋਂ ਬਾਅਦ ਉਸਨੂੰ ਤੁਰੰਤ ਹਰਿਦੁਆਰ ਪੁਲਿਸ ਵੱਲੋਂ ਰਿਸ਼ਭ ਪੰਤ ਨੂੰ ਰੁੜਕੀ ਹਸਪਤਾਲ ਅਤੇ ਫ਼ਿਰ ਦੇਹਰਾਦੂਨ ਦੇ ਮੈਕਸ ਹਸਪਤਾਲ 'ਚ ਭਰਤੀ ਕਰਵਾਇਆ ਗਿਆ।
ਦੱਸਣਯੋਗ ਹੈ ਕਿ ਰਿਸ਼ਭ ਪੰਤ 3 ਜਨਵਰੀ ਤੋਂ ਸ਼੍ਰੀਲੰਕਾ ਦੇ ਖ਼ਿਲਾਫ਼ ਹੋਣ ਵਾਲੀ ਟੀ-20 ਕ੍ਰਿਕਟ ਟੀਮ 'ਚ ਨਹੀਂ ਚੁਣੇ ਗਏ ਸੀ। ਇਸ ਦੌਰਾਨ ਉਹ ਦਿੱਲੀ ਤੋਂ ਆਪਣੇ ਘਰ ਢਾਂਡੇਰਾ ਰੁੜਕੀ ਪਰਤ ਰਹੇ ਸਨ। ਸਵੇਰੇ 5:30 ਵਜੇ ਉਨ੍ਹਾਂ ਦੀ ਕਾਰ ਨਰਸਨ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ। ਇੰਸਪੈਕਟਰ ਮੈਂਗਲੋਰ ਮਨੋਜ ਮੈਨਵਾਲ ਵੱਲੋਂ ਕਿਹਾ ਗਿਆ ਕਿ ਰਿਸ਼ਭ ਪੰਤ ਦਿੱਲੀ ਤੋਂ ਖੁਦ ਗੱਡੀ ਚਲਾ ਕੇ ਰੁੜਕੀ ਆ ਰਿਹਾ ਸੀ ਅਤੇ ਉਸਦੀ ਗੱਡੀ ਡਿਵਾਈਡਰ ਨਾਲ ਟਕਰਾ ਗਈ। ਇਸ ਦੌਰਾਨ ਡਾਕਟਰ ਨੇ ਕਿਹਾ ਕਿ ਉਸ ਨੂੰ ਗੰਭੀਰ ਸੱਟਾਂ ਲੱਗੀਆਂ ਹਨ।
ਜਿਵੇਂ ਹੀ ਇਹ ਖ਼ਬਰ ਸਾਹਮਣੇ ਆਈ ਤਾਂ ਉਸਦੇ ਪ੍ਰਸ਼ੰਸਕਾਂ ਵੱਲੋਂ ਉਸਦੀ ਸਿਹਤ ਬਾਰੇ ਭਾਲ ਕੀਤੀ ਜਾ ਰਹੀ ਸੀ। ਰਿਸ਼ਭ ਪੰਤ ਨੇ ਦੱਸਿਆ ਕਿ ਗੱਡੀ ਚਲਾਉਂਦੇ ਸਮੇਂ ਉਸਦੀ ਅੱਖ ਲੱਗ ਗਈ ਸੀ ਜਿਸ ਕਰਕੇ ਉਸ ਦੀ ਕਾਰ ਡਿਵਾਈਡਰ ਨਾਲ ਟਕਰਾ ਗਈ ਅਤੇ ਇਹ ਹਾਦਸਾ ਵਾਪਰਿਆ। ਇਸ ਹਾਦਸੇ ਤੋਂ ਬਾਅਦ ਰਿਸ਼ਭ ਦੀ ਕਾਰ ਸੜ ਕੇ ਸੁਆਹ ਹੋ ਗਈ।
ਮਿਲੀ ਜਾਣਕਾਰੀ ਮੁਤਾਬਕ ਇਸ ਕਾਰ ਹਾਦਸੇ 'ਚ ਰਿਸ਼ਭ ਪੰਤ ਦੀ ਲੱਤ ਅਤੇ ਪਿੱਠ 'ਤੇ ਸੱਟਾਂ ਲੱਗੀਆਂ ਹਨ ਅਤੇ ਇਸ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸਾਹਮਣ ਆ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਦੇਖਿਆ ਜਾ ਸਕਦਾ ਹੈ ਕਿ ਪੰਤ ਦੀ ਪਿੱਠ 'ਤੇ ਸੱਟ ਲੱਗੀ ਹੈ ਅਤੇ ਸਿਰ 'ਤੇ ਵੀ ਪੱਟੀ ਬੰਨ੍ਹੀ ਹੋਈ ਹੈ।
ਇਹ ਵੀ ਪੜ੍ਹੋ: PM ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦਾ 100 ਸਾਲ ਦੀ ਉਮਰ 'ਚ ਹੋਇਆ ਦੇਹਾਂਤ
ਪੁਲਿਸ ਦਾ ਕਹਿਣਾ ਹੈ ਕਿ ਹਾਦਸੇ ਦੇ ਸਮੇਂ ਪੰਤ ਕਾਰ 'ਚ ਇਕੱਲੇ ਸਨ ਅਤੇ ਉਹ ਦਿੱਲੀ ਤੋਂ ਕਾਰ ਚਲਾ ਕੇ ਆਪਣੇ ਘਰ ਜਾ ਰਿਹਾ ਸੀ।
ਇਹ ਵੀ ਪੜ੍ਹੋ: ਰਿਸ਼ਭ ਪੰਤ ਦੀ ਕਾਰ ਦਾ ਹੋਇਆ ਭਿਆਨਕ ਐਕਸੀਡੈਂਟ, ਗੰਭੀਰ ਹਾਲਤ ਵਿੱਚ ਹਸਪਤਾਲ 'ਚ ਭਰਤੀ
(For more news related to Rishabh Pant car accident and health condition, stay tuned to Zee PHH)