ਦੱਸ ਦਈਏ ਕਿ ਰਿਸ਼ਭ ਪੰਤ ਬੰਗਲਾਦੇਸ਼ ਖ਼ਿਲਾਫ਼ ਟੈਸਟ ਸੀਰੀਜ਼ ਖੇਡ ਕੇ ਘਰ ਪਰਤ ਰਹੇ ਸਨ ਅਤੇ ਇਸ ਦੌਰਾਨ ਨਰਸਨ ਨੇੜੇ ਉਸ ਦੀ ਕਾਰ ਡਿਵਾਈਡਰ ਨਾਲ ਟਕਰਾ ਗਈ।
Trending Photos
Rishabh Pant car accident CCTV video: ਭਾਰਤੀ ਕ੍ਰਿਕਟਰ ਰਿਸ਼ਭ ਪੰਤ ਸ਼ੁਕਰਵਾਰ ਨੂੰ ਇੱਕ ਭਿਆਨਕ ਸੜਕ ਹਾਦਸੇ 'ਚ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਅਤੇ ਫ਼ਿਲਹਾਲ ਉਸਦਾ ਇੱਕ ਨਿੱਜੀ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਇਸ ਦੌਰਾਨ ਰਿਸ਼ਭ ਪੰਤ ਦੇ ਐਕਸੀਡੈਂਟ ਦੀ ਇੱਕ CCTV ਵੀਡੀਓ ਸਾਹਮਣੇ ਆਈ ਹੈ।
ਰਿਸ਼ਭ ਪੰਤ ਦੇ ਐਕਸੀਡੈਂਟ ਦੀ CCTV ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਪੰਤ ਦੀ ਕਾਰ ਡਿਵਾਈਡਰ ਨਾਲ ਟਕਰਾਉਂਦੀ ਹੈ ਅਤੇ ਸੜਕ ਦੇ ਦੂਜੇ ਪਾਸੇ ਜਾ ਡਿੱਗਦੀ ਹੈ। ਇਸ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ। ਇਸ ਦੌਰਾਨ ਪੰਤ ਸਮੇਂ ਸਿਰ ਕਾਰ ਤੋਂ ਬਾਹਰ ਆ ਗਏ ਜਿਸ ਕਰਕੇ ਉਸਦੀ ਜਾਨ ਬੱਚ ਗਈ।
ESPNcricinfo ਦੇ ਮੁਤਾਬਕ, ICU ਵਿੱਚ ਪੰਤ ਦਾ ਇਲਾਜ ਕਰ ਰਹੇ ਡਾਕਟਰ ਸੁਸ਼ੀਲ ਨਾਗਰ ਨੇ ਦੱਸਿਆ ਕਿ ਪੰਤ ਦੇ ਸਿਰ ਅਤੇ ਗੋਡੇ 'ਤੇ ਸੱਟ ਲੱਗੀ ਹੈ। ਉਨ੍ਹਾਂ ਕਿਹਾ ਕਿ ਪੰਤ ਦੇ ਮੱਥੇ 'ਤੇ, ਖੱਬੀ ਅੱਖ ਦੇ ਉੱਪਰ, ਗੋਡੇ ਅਤੇ ਪਿੱਠ 'ਤੇ ਸੱਟਾਂ ਲੱਗੀਆਂ ਹਨ। ਰਿਪੋਰਟ ਮੁਤਾਬਕ ਇਹ ਵੀ ਕਿਹਾ ਜਾ ਰਿਹਾ ਹੈ ਕਿ ਪੰਤ ਦੀ ਅੱਖ ਲੱਗ ਗਈ ਸੀ ਅਤੇ ਇਸ ਕਰਕੇ ਇਹ ਹਾਦਸਾ ਵਾਪਰਿਆ।
ਦੱਸ ਦਈਏ ਕਿ ਰਿਸ਼ਭ ਪੰਤ ਬੰਗਲਾਦੇਸ਼ ਖ਼ਿਲਾਫ਼ ਟੈਸਟ ਸੀਰੀਜ਼ ਖੇਡ ਕੇ ਘਰ ਪਰਤ ਰਹੇ ਸਨ ਅਤੇ ਇਸ ਦੌਰਾਨ ਨਰਸਨ ਨੇੜੇ ਉਸ ਦੀ ਕਾਰ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ 'ਚ ਕ੍ਰਿਕਟਰ ਗੰਭੀਰ ਰੂਪ ਤੋਂ ਜ਼ਖਮੀ ਹੋ ਗਏ।
ਮਿਲੀ ਜਾਣਕਾਰੀ ਮੁਤਾਬਕ ਰਿਸ਼ਭ ਪੰਤ ਨੇ ਦੱਸਿਆ ਕਿ ਗੱਡੀ ਚਲਾਉਂਦੇ ਸਮੇਂ ਉਸਦੀ ਅੱਖ ਲੱਗ ਗਈ ਸੀ ਜਿਸ ਕਰਕੇ ਉਸ ਦੀ ਕਾਰ ਡਿਵਾਈਡਰ ਨਾਲ ਟਕਰਾ ਗਈ ਅਤੇ ਇਹ ਹਾਦਸਾ ਵਾਪਰਿਆ। ਇਸ ਹਾਦਸੇ 'ਚ ਰਿਸ਼ਭ ਦੀ ਕਾਰ ਸੜ ਕੇ ਸੁਆਹ ਹੋ ਗਈ।