Rishabh Pant Car Accident news: ਟੀਮ ਇੰਡੀਆ ਦੇ ਬੱਲੇਬਾਜ਼ ਰਿਸ਼ਭ ਪੰਤ ਦੀ ਕਾਰ ਦਾ ਐਕਸੀਡੈਂਟ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਿੱਲੀ ਤੋਂ ਘਰ ਜਾਂਦੇ ਸਮੇਂ ਉਨ੍ਹਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਹਾਲਾਂਕਿ ਪੰਤ ਨੂੰ ਤੁਰੰਤ ਰੁੜਕੀ ਤੋਂ ਦਿੱਲੀ ਰੈਫਰ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਉਸ ਦੀ( Rishabh Pant) ਹਾਲਤ ਸਥਿਰ ਬਣੀ ਹੋਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੰਤ ਦੀ ਕਾਰ ਰੁੜਕੀ ਦੇ ਨਰਸਾਨ ਬਾਰਡਰ 'ਤੇ ਹਮਾਦਪੁਰ ਝਾਲ ਕੋਲ ਰੇਲਿੰਗ ਨਾਲ ਟਕਰਾ ਗਈ। ਇਸ ਹਾਦਸੇ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ ਅਤੇ ਰੇਲਿੰਗ ਨਾਲ ਟਕਰਾਉਣ ਨਾਲ ਕਾਰ ਸੜ ਕੇ ਸੁਆਹ ਹੋ ਗਈ। 


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ: CBI ਵੱਲੋਂ ਪੰਜਾਬ ਪੁਲਿਸ ਦਾ DSP ਗ੍ਰਿਫ਼ਤਾਰ, ਰਿਸ਼ਵਤ ਲੈਣ ਦਾ ਹੈ ਮਾਮਲਾ 


ਮੀਡਿਆ ਰਿਪੋਰਟ ਦੇ ਮੁਤਾਬਿਕ ਉਸ ਦੇ ਸਿਰ ਪਿੱਠ ਅਤੇ ਲੱਤਾਂ 'ਤੇ ਸੱਟ ਲੱਗੀ ਹੈ।  ਕਿਹਾ ਜਾ ਰਿਹਾ ਹੈ ਕਿ ਕਾਰ ਬੇਕਾਬੂ ਹੋ ਕੇ (Rishabh Pant Car Accident )ਡਿਵਾਈਡਰ ਨਾਲ ਜਾ ਟਕਰਾਈ ਸੀ ਅਤੇ ਜਿਸ ਤੋਂ ਬਾਅਦ ਕਾਰ ਬੁਰੀ ਤਰ੍ਹਾਂ ਨਾਲ ਸੜ ਗਈ। ਇਹ ਹਾਦਸਾ ਮੰਗਲੌਰ ਕੋਤਵਾਲੀ ਇਲਾਕੇ 'ਚ NH 58 'ਤੇ ਵਾਪਰਿਆ। ਸੂਤਰਾਂ ਦੀ ਮੰਨੀਏ ਤਾਂ ਇਸ ਘਟਨਾ 'ਚ ਪੰਤ ਦੀ ਲੱਤ ਫਰੈਕਚਰ ਹੋ ਗਈ ਹੈ।


ਪੰਤ ਦੀ ਕਾਰ ਦੀ ਜੋ ਤਸਵੀਰ ਸਾਹਮਣੇ ਆਈ ਹੈ, ਉਸ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਹਾਦਸਾ ਕਿੰਨਾ ਭਿਆਨਕ (Rishabh Pant Car Accident )ਹੋਇਆ ਹੋਵੇਗਾ। ਮੌਕੇ 'ਤੇ ਮੌਜੂਦ ਸਥਾਨਕ ਲੋਕਾਂ ਨੇ ਪੰਤ ਨੂੰ ਕਾਰ 'ਚੋਂ ਬਾਹਰ ਕੱਢਿਆ ਅਤੇ ਫਿਰ 108 'ਤੇ ਫੋਨ ਕਰਕੇ ਸੂਚਨਾ ਦਿੱਤੀ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ। ਪੰਤ ਦੀ ਸੱਟ ਦੀ ਹਾਲਤ ਕੀ ਹੈ, ਇਹ ਅਜੇ ਸਪੱਸ਼ਟ ਨਹੀਂ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਉਹ ਗੰਭੀਰ ਜ਼ਖਮੀ ਹਨ। ਪੰਤ ਨੂੰ ਦੇਹਰਾਦੂਨ ਦੇ ਮੈਕਸ ਹਸਪਤਾਲ 'ਚ ਸ਼ਿਫਟ ਕਰ ਦਿੱਤਾ ਗਿਆ ਹੈ।