Punjab Road Accident News: ਪੰਜਾਬ ਵਿੱਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਇਸ ਵਿਚਾਲੇ ਅੱਜ ਤਾਜਾ ਮਾਮਲਾ ਉੱਤਰ ਪ੍ਰਦੇਸ਼ ਦੇ ਇਕੋਨਾ  ਤੋਂ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਦੇ ਇਕੋਨਾ ਵਿੱਚ ਵਾਪਰੇ ਇੱਕ ਹਾਦਸੇ ਵਿੱਚ ਪੰਜਾਬ ਦੇ ਲੁਧਿਆਣਾ ਦੇ 5 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਰੀਬ 14 ਲੋਕ ਪਰਿਵਾਰ ਦੇ ਇੱਕ ਮੈਂਬਰ ਦੀਆਂ ਅੰਤਿਮ ਰਸਮਾਂ 'ਚ ਸ਼ਾਮਲ ਹੋਣ ਜਾ ਰਹੇ ਸਨ। ਇਸ ਦੌਰਾਨ ਡਰਾਈਵਰ ਨੂੰ ਨੀਂਦ ਆ ਗਈ ਅਤੇ ਗੱਡੀ ਦਾ ਕੰਟਰੋਲ ਗੁਆ ਬੈਠਾ। ਇਸ ਕਾਰਨ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ ਅਤੇ ਸੜਕ ਕਿਨਾਰੇ ਟੋਏ ਵਿੱਚ ਜਾ ਡਿੱਗੀ।


COMMERCIAL BREAK
SCROLL TO CONTINUE READING

ਮ੍ਰਿਤਕਾਂ ਦੀ ਪਛਾਣ ਹੀਰਾਲਾਲ ਉਰਫ ਸ਼ੈਲੇਂਦਰ ਗੁਪਤਾ (30) ਵਾਸੀ ਪਿੰਡ ਕਰਮੋਹਾਣਾ, ਮੁਕੇਸ਼ ਕੁਮਾਰ (30) ਵਾਸੀ ਕਰਮੋਹਾਣਾ, ਪੁਤੀ ਲਾਲ ਉਰਫ਼ ਅਰਜੁਨ (28) ਵਾਸੀ ਕਰਮੋਹਾਣਾ, ਵੀਰੂ ਉਰਫ਼ ਅਮਿਤ ਨੌਂ ਸਾਲ ਵਾਸੀ ਕਰਮੋਹਾਣਾ, ਰਮਾ ਦੇਵੀ (42) ਵਾਸੀ ਟੇੜਵਾ ਥਾਣਾ ਲਾਲੀਆ ਬਲਰਾਮਪੁਰ ਅਤੇ ਡਰਾਈਵਰ ਹਰੀਸ਼ ਕੁਮਾਰ (42) ਵਾਸੀ ਅਰਜੁਨ ਕਾਲੋਨੀ, ਲੁਧਿਆਣਾ ਵਜੋਂ ਹੋਈ ਹੈ।


ਇਹ ਵੀ ਪੜ੍ਹੋ: Atiq Ahmad Murder News: ਅਤੀਕ-ਅਸ਼ਰਫ ਨੂੰ ਮਾਰਨ ਵਾਲੇ ਹਮਲਾਵਰ ਦੇ ਪਿਤਾ ਦਾ ਆਇਆ ਬਿਆਨ ਆਇਆ ਸਾਹਮਣੇ, ਕਹੀ ਇਹ ਵੱਡੀ ਗੱਲ 

ਇਸ ਤੋਂ ਇਲਾਵਾ ਕਈ ਲੋਕ ਗੰਭੀਰ ਜ਼ਖ਼ਮੀ ਹੋਏ ਹਨ। ਜ਼ਖਮੀਆਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਇਹ ਕਾਰ ਹਾਦਸਾ NH-730 'ਤੇ ਵਾਪਰਿਆ। ਹਾਦਸੇ ਵਿੱਚ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ। ਲੋਕ ਕਾਰ ਦੇ ਅੰਦਰ ਹੀ ਫਸ ਗਏ। ਉਨ੍ਹਾਂ ਨੂੰ ਕ੍ਰੇਨ ਅਤੇ ਹੋਰ ਸਾਮਾਨ ਦੀ ਮਦਦ ਨਾਲ ਬਾਹਰ ਕੱਢਿਆ ਗਿਆ। ਥਾਣਾ ਡਿਵੀਜ਼ਨ ਨੰਬਰ 4 ਦੇ ਸਬ-ਇੰਸਪੈਕਟਰ ਗੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅਜੇ ਤੱਕ ਯੂਪੀ ਪੁਲਿਸ ਦੇ ਅਧਿਕਾਰੀਆਂ ਤੋਂ ਇਸ ਸੰਬੰਧੀ ਕੋਈ ਸੂਚਨਾ ਨਹੀਂ ਮਿਲੀ ਹੈ।