Amritsar News:  ਪੰਜਾਬ ਵਿੱਚ ਅੱਜ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਅਣਮਿੱਥੇ ਸਮੇਂ ਲਈ ਸੜਕਾਂ ਜਾਮ ਕੀਤੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਮੰਡੀਆਂ ਅੰਦਰ ਕਿਸਾਨਾਂ ਦੀ ਖੱਜਲ-ਖੁਆਰੀ ਹੋ ਰਹੀ ਹੈ। ਝੋਨੇ ਦੀ ਸਰਕਾਰੀ ਖਰੀਦ, ਕਿਸਾਨਾਂ ਉੱਤੇ ਪਰਾਲੀ ਨੂੰ ਲੈ ਕੇ ਕੀਤੇ ਜਾ ਰਹੇ ਪਰਚੇ ਤੇ ਡੀਏਪੀ ਦੀ ਘਾਟ ਨੂੰ ਲੈ ਕੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਕਿਸਾਨਾਂ ਵੱਲ ਬਿਲਕੁਲ ਧਿਆਨ ਨਹੀਂ ਦੇ ਰਹੀ ਜਿਸ ਦੇ ਚੱਲਦੇ ਮਜਬੂਰਨ ਕਿਸਾਨਾਂ ਨੂੰ ਸੜਕਾਂ ਜਾਮ ਕਰਨੀਆਂ ਪੈ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਇਨ੍ਹਾਂ ਮੰਗਾਂ ਦਾ ਹੱਲ ਨਹੀਂ ਹੁੰਦਾ ਉਦੋਂ ਤੱਕ ਅਣਮਿੱਥੇ ਸਮੇਂ ਲਈ ਇਹ ਧਰਨਾ ਜਾਰੀ ਰਹੇਗਾ।