Faridkot News: ਫਰੀਦਕੋਟ ਵਿੱਚ ਪੀਆਰਟੀਸੀ ਦੀ ਬੱਸ ਵਿੱਚ ਸਫ਼ਰ ਕਰ ਰਹੀ ਇੱਕ ਮਹਿਲਾ ਵੱਲੋਂ ਗੁਰਸਿੱਖ ਡਰਾਈਵਰ ਨਾਲ ਮਾੜੀ ਭਾਸ਼ਾ ਵਰਤਣ ਦੇ ਰੋਸ ਵਜੋਂ ਰੋਡਵੇਜ਼ ਮੁਲਾਜ਼ਮਾਂ ਨੇ ਬੱਸਾਂ ਖੜ੍ਹੀਆਂ ਕਰਕੇ ਸੜਕ ਜਾਮ ਕਰ ਦਿੱਤੀ ਉਥੇ ਥਾਣੇ ਅੰਦਰ ਇੱਕ ਪੁਲਿਸ ਮੁਲਾਜ਼ਮ ਵੱਲੋਂ ਮਹਿਲਾ ਦਾ ਪੱਖ ਪੂਰਨ ਦੇ ਦੋਸ਼ ਲਗਾ ਉਸ ਵੱਲੋਂ ਵੀ ਗਲਤ ਬੋਲਣ ਉਤੇ ਨਾਰਾਜ਼ ਪੀਆਰਟੀਸੀ ਮੁਲਾਜ਼ਮਾਂ ਵੱਲੋਂ ਥਾਣੇ ਦੇ ਬਾਹਰ ਧਰਨਾ ਲਗਾ ਦਿੱਤਾ।


COMMERCIAL BREAK
SCROLL TO CONTINUE READING

ਇਸ ਸਬੰਧੀ ਪੀਆਰਟੀਸੀ ਮੁਲਾਜ਼ਮ ਆਗੂ ਹਰਪ੍ਰੀਤ ਸੋਢੀ ਨੇ ਕਿਹਾ ਕਿ ਸਫ਼ਰ ਦੌਰਾਨ ਅੱਗੋਂ ਅਚਾਨਕ ਕੋਈ ਵਹੀਕਲ ਆਉਣ ਕਾਰਨ ਅਚਾਨਕ ਬੱਸ ਦੀ ਬਰੇਕ ਲੱਗਣ ਕਾਰਨ ਇੱਕ ਮਹਿਲਾ ਸਵਾਰੀ ਬੱਸ ਵਿੱਚ ਡਿੱਗ ਪਈ। ਇਸ ਤੋਂ ਬਾਅਦ ਉਕਤ ਮਹਿਲਾ ਵੱਲੋਂ ਗੁਰਸਿੱਖ ਡਰਾਈਵਰ ਨਾਲ ਮਾੜੀ ਸ਼ਬਦਾਵਲੀ ਵਰਤਣੀ ਸ਼ੁਰੂ ਕਰ ਦਿੱਤੀ ਅਤੇ ਬਹੁਤ ਮਾੜਾ ਚੰਗਾ ਬੋਲਿਆ ਜਿਸ ਤੋਂ ਬਾਅਦ ਡਰਾਈਵਰ ਵੱਲੋਂ ਬੱਸ ਸਿੱਧੀ ਥਾਣੇ ਲਗਾ ਕੇ ਮਹਿਲਾ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ।


ਇਸ ਦੌਰਾਨ ਥਾਣੇ ਵਿੱਚ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਜੋ ਸਿਵਲ ਵਰਦੀ ਵਿੱਚ ਸੀ ਉਸ ਵੱਲੋਂ ਮਹਿਲਾ ਦਾ ਪੱਖ ਲੈਂਦੇ ਹੋਏ ਰੋਡਵੇਜ਼ ਮੁਲਾਜ਼ਮਾਂ ਨੂੰ ਥਾਣੇ ਵਿਚੋਂ ਬਾਹਰ ਕੱਢਣ ਲਈ ਕਿਹਾ ਜਾਣ ਲੱਗਾ ਜਿਸ ਤੋਂ ਨਾਰਾਜ਼ ਹੋਕੇ ਰੋਡਵੇਜ਼ ਮੁਲਾਜ਼ਮਾਂ ਵੱਲੋਂ ਥਣੇ ਦੇ ਬਾਹਰ ਧਰਨਾ ਲਗਾਇਆ ਗਿਆ। ਉਨ੍ਹਾਂ ਕਿਹਾ ਕਿ ਅਸੀਂ ਮਹਿਲਾ ਖਿਲਾਫ ਅਰਜ਼ੀ ਦਿੱਤੀ ਹੈ ਜਿਸ ਉਤੇ ਅਸੀਂ ਕਾਰਵਾਈ ਦੀ ਮੰਗ ਕਰ ਰਹੇ ਹਾਂ ਅਤੇ ਪੁਲਿਸ ਮੁਲਾਜ਼ਮ ਵੱਲੋਂ ਮਾਫ਼ੀ ਮੰਗਣ ਉਤੇ ਧਰਨਾ ਖਤਮ ਕਰ ਰੋਡ ਜਾਮ ਖੋਲ੍ਹ ਦਿੱਤਾ ਹੈ। ਇਸ ਸਬੰਧੀ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਵਕੀਲ ਸਿੰਘ ਨੇ ਕਿਹਾ ਕਿ ਪੁਲਿਸ ਮੁਲਾਜ਼ਮ ਅਤੇ ਰੋਡਵੇਜ਼ ਕਰਮਚਾਰੀਆਂ ਵਿੱਚ ਕੁਝ ਗਲਤਫਹਿਮੀ ਹੋ ਗਈ ਸੀ ਉਹ ਦੂਰ ਕਰ ਦਿੱਤੀ ਹੈ ਅਤੇ ਮਹਿਲਾ ਖਿਲਾਫ ਦਿੱਤੀ ਸ਼ਿਕਾਇਤ ਉਤੇ ਵੀ ਕਾਰਵਾਈ ਦਾ ਭਰੋਸਾ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ ਹੈ।