Navjot Singh Sidhu release: ਸਜ਼ਾ ਪੂਰੀ ਹੋਣ ਤੋਂ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆ ਸਕਦੇ ਹਨ ਨਵਜੋਤ ਸਿੰਘ ਸਿੱਧੂ! ਜਾਣੋ ਕਿਵੇਂ
Navjot Singh Sidhu release News: ਨਵਜੋਤ ਸਿੱਧੂ ਦੀ ਰਿਹਾਈ ਦਾ ਮਾਮਲਾ ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। 26 ਜਨਵਰੀ ਨੂੰ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨਹੀਂ ਹੋਈ।
Navjot Singh Sidhu release News: ਨਵਜੋਤ ਸਿੱਧੂ ਦੀ ਰਿਹਾਈ ਦਾ ਮਾਮਲਾ ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ 26 ਜਨਵਰੀ ਨੂੰ ਰਿਹਾਅ ਨਹੀਂ ਕੀਤਾ ਗਿਆ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਜੇਲ੍ਹ ਪ੍ਰਸ਼ਾਸਨ ਇਸ 'ਤੇ ਚੁੱਪ ਧਾਰੀ ਬੈਠਾ ਹੈ। ਹੁਣ ਨਵਜੋਤ ਸਿੰਘ ਸਿੱਧੂ ਨੂੰ ਕਦੋਂ ਰਿਹਾਅ ਕੀਤਾ ਜਾਵੇਗਾ, ਇਹ ਸਵਾਲ ਹਰ ਕਿਸੇ ਦੇ ਦਿਮਾਗ 'ਚ ਘੁੰਮ ਰਿਹਾ ਹੈ। ਆਮ ਰਿਆਇਤ (Navjot singh sidhu release) ਵਾਲੇ ਦਿਨ ਕੱਟੇ ਜਾਣ 'ਤੇ ਸਿੱਧੂ ਅਪ੍ਰੈਲ ਮਹੀਨੇ 'ਚ ਸਾਹਮਣੇ ਆ ਸਕਦੇ ਹਨ।
ਇਸ ਤੋਂ ਪਹਿਲਾਂ ਦੱਸ ਦੇਈਏ ਕਿ 26 ਜਨਵਰੀ ਨੂੰ ਰਿਹਾਈ ਦੀ ਉਮੀਦ ਟੁੱਟਣ ਤੋਂ ਬਾਅਦ ਹੁਣ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਸਿੱਧੂ ਇੱਕ ਸਾਲ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਹੀ ਬਾਹਰ ਆਉਣਗੇ। ਸਿੱਧੂ 20 ਮਈ 2022 ਨੂੰ ਜੇਲ੍ਹ ਗਏ ਸਨ, ਪਰ ਉਨ੍ਹਾਂ ਦੀ ਰਿਹਾਈ ਲਈ 19 ਮਈ 2023 ਤੱਕ ਉਡੀਕ ਨਹੀਂ ਕਰਨੀ ਪਵੇਗੀ। ਉਹ ਸਮੇਂ ਤੋਂ ਡੇਢ ਮਹੀਨਾ ਪਹਿਲਾਂ ਹੀ ਬਾਹਰ ਆ ਜਾਵੇਗਾ। ਭਾਵ ਨਵਜੋਤ ਸਿੰਘ ਸਿੱਧੂ ਅਪ੍ਰੈਲ ਦੇ (Navjot singh sidhu release) ਪਹਿਲੇ ਹਫ਼ਤੇ ਹੀ ਸਾਹਮਣੇ ਆ ਸਕਦੇ ਹਨ।
ਇਹ ਵੀ ਪੜ੍ਹੋ: Union Budget 2023: CM ਭਗਵੰਤ ਮਾਨ ਭੜਕੇ, ਕਿਹਾ-ਪਹਿਲਾਂ ਗਣਤੰਤਰ ਦਿਵਸ ਤੇ ਹੁਣ ਬਜਟ 'ਚੋਂ ਪੰਜਾਬ ਗਾਇਬ
ਦੱਸਣਯੋਗ ਹੈ ਕਿ ਭਗਵੰਤ ਮਾਨ ਸਰਕਾਰ ਨੇ ਨਵਜੋਤ ਸਿੰਘ ਸਿੱਧੂ ਨੂੰ ਗਣਤੰਤਰ ਦਿਵਸ 'ਤੇ ਰਿਹਾਅ ਕਰਨ 'ਚ (Navjot singh sidhu release) ਦਿਲਚਸਪੀ ਨਹੀਂ ਦਿਖਾਈ ਪਰ ਸਿੱਧੂ ਆਪਣੀ ਸਜ਼ਾ ਪੂਰੀ ਹੋਣ ਤੋਂ ਡੇਢ ਮਹੀਨਾ ਪਹਿਲਾਂ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਭਾਵ ਅਪ੍ਰੈਲ ਦੇ ਮਹੀਨੇ 'ਚ ਹੀ ਉਹ ਪਟਿਆਲਾ ਜੇਲ੍ਹ ਤੋਂ ਬਾਹਰ ਆ ਸਕਦੇ ਹਨ।ਉਨ੍ਹਾਂ ਦੀ ਵੈਸੇ ਇਕ ਸਾਲ ਦੀ ਸਜ਼ਾ 19 ਮਈ ਨੂੰ ਪੂਰੀ ਹੋਣ ਜਾ ਰਹੀ ਹੈ।
ਗੌਰਤਲਬ ਹੈ ਕਿ ਸੁਪਰੀਮ ਕੋਰਟ ਵੱਲੋਂ ਇੱਕ (Road Rage Case) ਸਾਲ ਦੀ ਸਖ਼ਤ ਸਜ਼ਾ ਸੁਣਾਏ ਜਾਣ ਤੋਂ ਬਾਅਦ ਪਿਛਲੇ ਸਾਲ 20 ਮਈ ਨੂੰ ਸਿੱਧੂ ਨੇ ਜੇਲ੍ਹ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਇਹ ਸਜ਼ਾ ਬਜ਼ੁਰਗ ਵਿਅਕਤੀ ਦੀ ਹੱਤਿਆ ਦੇ (Navjot singh sidhu release) ਮਾਮਲੇ 'ਚ ਦਿੱਤੀ ਗਈ ਸੀ। 1988 ਵਿੱਚ ਕਾਰ ਪਾਰਕਿੰਗ ਨੂੰ ਲੈ ਕੇ ਹੋਏ ਝਗੜੇ ਵਿੱਚ 65 ਸਾਲਾ ਗੁਰਨਾਮ ਸਿੰਘ ਦੀ ਮੌਤ ਹੋ ਗਈ ਸੀ। ਪੁਲਿਸ ਦਾ ਕਹਿਣਾ ਹੈ ਕਿ ਸਿੱਧੂ ਨੇ ਵਿਅਕਤੀ ਨਾਲ ਕੁੱਟਮਾਰ ਕੀਤੀ, ਜਿਸ ਕਾਰਨ ਉਸਦੀ ਮੌਤ ਹੋ ਗਈ।