Ropar News: ਆਪ ਵਿਧਾਇਕ ਦਾ ਸਰਹਿੰਦ ਨਹਿਰ 'ਤੇ ਬਣੇ ਪੁਲ ਨੂੰ ਲੈ ਕੇ ਵੱਡਾ ਐਕਸ਼ਨ, ਅਧਿਕਾਰੀਆਂ ਤੋਂ ਕੀਤੀ ਜਵਾਬ ਤਲਬੀ
Advertisement
Article Detail0/zeephh/zeephh2087142

Ropar News: ਆਪ ਵਿਧਾਇਕ ਦਾ ਸਰਹਿੰਦ ਨਹਿਰ 'ਤੇ ਬਣੇ ਪੁਲ ਨੂੰ ਲੈ ਕੇ ਵੱਡਾ ਐਕਸ਼ਨ, ਅਧਿਕਾਰੀਆਂ ਤੋਂ ਕੀਤੀ ਜਵਾਬ ਤਲਬੀ

Ropar News:ਵਿਧਾਇਕ ਚੱਢਾ ਨੇ ਵਿਭਾਗ ਦੇ ਐਸ.ਈ. ਸਤੀਸ਼ ਕੁਮਾਰ ਗੋਇਲ ਨਾਲ ਗੱਲਬਾਤ ਕੀਤੀ ਗਈ ਅਤੇ 3 ਦਿਨਾਂ ਵਿੱਚ ਕੰਪਨੀ ਖ਼ਿਲਾਫ਼ ਕੀਤੀ ਕਾਰਵਾਈ ਦੀ ਰਿਪੋਰਟ ਦੇਣ ਲਈ ਕਿਹਾ।

 

Ropar News: ਆਪ ਵਿਧਾਇਕ ਦਾ ਸਰਹਿੰਦ ਨਹਿਰ 'ਤੇ ਬਣੇ ਪੁਲ ਨੂੰ ਲੈ ਕੇ ਵੱਡਾ ਐਕਸ਼ਨ, ਅਧਿਕਾਰੀਆਂ ਤੋਂ ਕੀਤੀ ਜਵਾਬ ਤਲਬੀ

Ropar News/ਰੂਪਨਗਰ ਮਨਪ੍ਰੀਤ ਚਾਹਲ: ਰੂਪਨਗਰ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਬੀਤੀ ਦੇਰ ਰਾਤ ਰੂਪਨਗਰ ਵਿੱਚ ਨਵੇਂ ਬੱਸ ਸਟੈਂਡ ਨੇੜੇ ਸਰਹਿੰਦ ਨਹਿਰ ਦੇ ਪੁਲ ਦੇ ਨਿਰਮਾਣ ਵਿਚ ਹੋ ਰਹੀ ਦੇਰੀ ਸਬੰਧੀ ਉਨ੍ਹਾਂ ਨੂੰ ਨਿਰਮਾਣ ਕਾਰਜ ਵਾਲੇ ਸਥਾਨ ਤੇ ਬੁਲਾ ਕੇ ਅਧਿਕਾਰੀਆਂ ਤੋਂ ਜਵਾਬ ਤਲਬੀ ਕੀਤੀ।

ਇਸ ਮੌਕੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਇਸ ਨਿਰਮਾਣ ਕਾਰਜ ਵਿੱਚ ਤਕਰੀਬਨ 1 ਸਾਲ ਦੀ ਹੋ ਰਹੀ ਦੇਰੀ ਸੰਬੰਧੀ ਪੁੱਛਿਆ ਜਿਸ ਦਾ ਸੈਂਟਰਲ ਵਰਕਸ ਵਿਭਾਗ ਦੇ ਅਧਿਕਾਰੀਆਂ ਨੇ ਜਵਾਬ ਦਿੰਦੀਆਂ ਦੱਸਿਆ ਕਿ ਇਸ ਸਬੰਧੀ ਨਿਰਮਾਣ ਕਾਰਜ ਕਰਨ ਵਾਲੀ ਕੰਪਨੀ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਜਿਸ ਉਪਰੰਤ ਸੰਤੁਸ਼ਟ ਨਾ ਹੁੰਦੇ ਹੋਏ ਵਿਧਾਇਕ ਚੱਢਾ ਨੇ ਵਿਭਾਗ ਦੇ ਐਸ.ਈ. ਸਤੀਸ਼ ਕੁਮਾਰ ਗੋਇਲ ਨਾਲ ਗੱਲਬਾਤ ਕੀਤੀ ਗਈ ਅਤੇ 3 ਦਿਨਾਂ ਵਿੱਚ ਕੰਪਨੀ ਖ਼ਿਲਾਫ਼ ਕੀਤੀ ਕਾਰਵਾਈ ਦੀ ਰਿਪੋਰਟ ਦੇਣ ਲਈ ਕਿਹਾ।

ਇਹ ਵੀ ਪੜ੍ਹੋ: Ludhiana News:ਲੁਧਿਆਣਾ 'ਚ ਗੁੰਡਾਗਰਦੀ ਦਾ ਨੰਗਾ ਨਾਚ! ਬਦਮਾਸ਼ਾਂ ਨੇ ਨੌਜਵਾਨਾਂ ਉੱਪਰ ਕੀਤਾ ਹਮਲਾ, ਹਾਲਤ ਗੰਭੀਰ

ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਅਤੇ ਕੰਪਨੀ ਦੇ ਨੁਮਾਇੰਦਿਆਂ ਨੂੰ ਇਸ ਨਿਰਮਾਣ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੀ ਹਦਾਇਤ ਕੀਤੀ ਤਾਂ ਜੋ ਇਲਾਕ਼ੇ ਦੇ ਲੋਕਾਂ ਦੀ ਹੋ ਰਹੀ ਖੱਜਲ ਖ਼ੁਆਰੀ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਨਹਿਰ ਦਾ ਪੁਲ ਦੋ ਦਰਜਨ ਦੇ ਕਰੀਬ ਪਿੰਡਾਂ ਨੂੰ ਰੋਪੜ ਸ਼ਹਿਰ ਨਾਲ ਜੋੜਦਾ ਹੈ ਅਤੇ ਨੈਸ਼ਨਲ ਹਾਈਵੇ ਹੋਣ ਕਾਰਨ ਵੀ ਦੂਰ ਦੁਰਾਡੇ ਤੋਂ ਆਉਣ ਵਾਲੇ ਲੋਕਾਂ ਨੂੰ ਵੀ ਕਾਫੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਹ ਵੀ ਪੜ੍ਹੋ: Jalandhar Accident News: ਜਲੰਧਰ 'ਚ ਔਡੀ ਨੇ ਈ-ਰਿਕਸ਼ਾ ਸਵਾਰ ਲੋਕਾਂ ਨੂੰ ਕੁਚਲਿਆ, 3 ਦੀ ਮੌਤ

Trending news