Ropar News:ਪੁਲਿਸ ਵੱਲੋਂ ਨਵੇਂ ਸਾਲ ਦੀ ਆਮਦ ਦੇ ਨਾਲ ਹੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਕਿ ਕੋਈ ਵੀ ਸ਼ਰਾਰਤੀ ਤੱਤ ਕਿਸੇ ਕਿਸਮ ਦੀ ਕੋਈ ਸ਼ਰਾਰਤ ਨਾ ਕਰ ਸਕੇ ਅਤੇ ਲੋਕਾਂ ਨੂੰ ਸੁਖਾਵਾਂ ਮਾਹੌਲ ਆਪਣੇ ਕੰਮ ਕਾਜ ਕਰਨ ਲਈ ਦਿੱਤਾ ਜਾਵੇ।
Trending Photos
Ropar News:(Manpreet Chahal): ਰੋਪੜ ਪੁਲਿਸ ਵੱਲੋਂ ਅੱਜ ਸ਼੍ਰੀ ਅਨੰਦਪੁਰ ਸਾਹਿਬ, ਨੰਗਲ, ਮੋਰਿੰਡਾ, ਸ਼੍ਰੀ ਚਮਕੌਰ ਸਾਹਿਬ ਅਤੇ ਰੋਪੜ ਦੇ ਰੇਲਵੇ ਸਟੇਸ਼ਨ ਉਤੇ ਇੱਕ ਸਰਚ ਅਭਿਆਨ ਚਲਾਇਆ ਗਿਆ। ਇਸ ਸਰਚ ਅਭਿਆਨ ਦੀ ਅਗਵਾਈ ਤਹਿਸੀਲ ਪੱਧਰ ਉੱਤੇ ਡੀਐਸਪੀ ਰੈਂਕ ਦੇ ਅਧਿਕਾਰੀ ਅਤੇ ਰੋਪੜ ਸ਼ਹਿਰ ਵਿੱਚ ਖੁਦ ਐਸਐਸਪੀ ਗੁਲਨੀਤ ਸਿੰਘ ਖੁਰਾਨਾ ਵੱਲੋਂ ਰੋਪੜ ਦੇ ਰੇਲਵੇ ਸਟੇਸ਼ਨ ਉੱਤੇ ਜਾ ਕੇ ਚੈਕਿੰਗ ਕੀਤੀ ਗਈ। ਪੁਲਿਸ ਵੱਲੋਂ ਨਵੇਂ ਸਾਲ ਦੀ ਆਮਦ ਦੇ ਨਾਲ ਹੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਕਿ ਕੋਈ ਵੀ ਸ਼ਰਾਰਤੀ ਤੱਤ ਕਿਸੇ ਕਿਸਮ ਦੀ ਕੋਈ ਸ਼ਰਾਰਤ ਨਾ ਕਰ ਸਕੇ ਅਤੇ ਲੋਕਾਂ ਨੂੰ ਸੁਖਾਵਾਂ ਮਾਹੌਲ ਆਪਣੇ ਕੰਮ ਕਾਜ ਕਰਨ ਲਈ ਦਿੱਤਾ ਜਾਵੇ।
ਰੋਪੜ ਦੀ ਪੁਲਿਸ ਨੇ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆ ਵਿੱਚ ਸਰਚ ਆਪਰੇਸ਼ਨ ਕਾਸੋ ਅਧੀਨ ਕੀਤੀ ਕਾਰਵਾਈ। ਜਿਸ ਵਿੱਚ ਪੁਲਿਸ ਵੱਲੋਂ ਅੱਠ ਅਜਿਹੀਆਂ ਥਾਵਾਂ ਜੋ ਸੰਵੇਦਨਸ਼ੀਲ ਸਨ, ਉਹਨਾਂ ਦੀ ਸੁਰੱਖਿਆ ਦਾ ਮੁਆਇਨਾ ਕੀਤਾ ਗਿਆ।
ਐਸਐਸਪੀ ਗੁਲਨੀਤ ਸਿੰਘ ਖੁਰਾਨਾ ਖੁਰਾਨਾ ਨੇ ਦੱਸਿਆ ਕਿ ਉਹਨਾਂ ਵੱਲੋਂ ਗਣਤੰਤਰ ਦਿਵਸ ਦੇ ਮੱਦੇ ਨਜ਼ਰ ਵੀ ਅਜਿਹੀਆਂ ਅਚਨਚੇਤ ਚੈਕਿੰਗ ਆ ਜਾਰੀ ਰਹਿਣਗੀਆਂ ਤਾਂ ਜੋ ਕਾਨੂੰਨ ਅਤੇ ਅਮਨ ਸ਼ਾਂਤੀ ਬਣੀ ਰਹੇ। ਇਸ ਮੌਕੇ ਉਨ੍ਹਾਂ ਨੇ ਇਹ ਵੀ ਕਿਹਾ ਕਿ ਪੁਲਿਸ ਵੱਲੋਂ ਹੋਟਲ ਮਾਲਕਾਂ ਅਤੇ ਸਰਾਵਾਂ ਦੇ ਵਿੱਚ ਆਉਣ ਵਾਲੇ ਲੋਕਾਂ ਦੇ ਪਹਿਚਾਣ ਪੱਤਰ ਲੈ ਕੇ ਹੀ ਉਨ੍ਹਾਂ ਨੂੰ ਠਹਿਰਾਉਣ ਬਾਬਤ ਵੀ ਕਿਹਾ ਗਿਆ ਹੈ ਅਤੇ ਸਮੇਂ-ਸਮੇਂ ਉੱਤੇ ਇਹ ਰਿਕਾਰਡ ਚੈੱਕ ਵੀ ਕੀਤਾ ਜਾਵੇਗਾ। ਇਹ ਰਿਕਾਰਡ ਮੈਨਟੇਨ ਕੀਤਾ ਜਾ ਰਿਹਾ ਹੈ ਜਾਂ ਨਹੀਂ, ਰਿਕਾਰਡ ਨਾ ਰੱਖਣ ਵਾਲੇ ਹੋਟਲਾਂ ਤੇ ਸਰਾਵਾਂ ਦੇ ਮਾਲਕਾਂ ਦੇ ਖ਼ਿਲਾਫ਼ ਬਣਦੀ ਕਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ: Samrala News: ਪੰਜਾਬ ਪੁਲਿਸ ਨੇ ਲੋਕਾਂ ਨੂੰ ‘ਗੁਲਾਬ ਦਾ ਫੁੱਲ’ ਦੇ ਕੇ ਕੀਤਾ ਸਨਮਾਨਿਤ !
ਦੱਸਦਈਏ ਕਿ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਨਸ਼ੇ ਅਤੇ ਸ਼ਰਾਰਤੀ ਅਨਸਰਾਂ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਆਪਰੇਸ਼ਨ ਕਾਸੋ ਤਹਿਤ ਚੈਕਿੰਗ ਕੀਤਾ ਜਾ ਰਿਹਾ ਹੈ। ਜਿਸ ਨੂੰ ਲੈ ਕੇ ਰੇਲਵੇ ਸਟੇਸ਼ਨਾਂ, ਬੱਸ ਅੱਡਿਆ ਤੇ ਹੋਟਲਾਂ ਸਮੇਤ ਸਰਾਵਾਂ ਵਿੱਚ ਚੈਕਿੰਗ ਕੀਤੀ ਗਈ। ਇਸ ਦੇ ਨਾਲ ਹੀ ਸਰਹੱਦਾਂ ਨੂੰ ਸੀਲ ਕਰਕੇ ਆਉਂਣ-ਜਾਣ ਵਾਲੇ ਵਾਹਨਾਂ ਦੀ ਵੀ ਚੈਕਿੰਗ ਕੀਤੀ ਗਈ।
ਇਹ ਵੀ ਪੜ੍ਹੋ: Amritpal News: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇੱਕ ਸਾਥੀ ਨੂੰ ਮਿਲੀ 6 ਦਿਨਾਂ ਦੀ ਪੈਰੋਲ