Punjab News: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ 'ਚ ਤਰੱਕੀਆਂ ਦਾ ਦੌਰ ਜਾਰੀ-ਡਾ.ਬਲਜੀਤ ਕੌਰ
Advertisement
Article Detail0/zeephh/zeephh2111964

Punjab News: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ 'ਚ ਤਰੱਕੀਆਂ ਦਾ ਦੌਰ ਜਾਰੀ-ਡਾ.ਬਲਜੀਤ ਕੌਰ

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ।

Punjab News: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ 'ਚ ਤਰੱਕੀਆਂ ਦਾ ਦੌਰ ਜਾਰੀ-ਡਾ.ਬਲਜੀਤ ਕੌਰ

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਬਤੌਰ ਸੀ.ਡੀ.ਪੀ.ਓਜ਼ ਤਰੱਕੀ ਦਿੱਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੂਬਾ ਸਰਕਾਰ ਨੇ ਮੁਲਾਜਮਾਂ ਦੀਆਂ ਤਰੱਕੀਆਂ ਸਬੰਧੀ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ।

ਉਨ੍ਹਾਂ ਦੱਸਿਆ ਕਿ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ ਹੈ, ਇਸ ਸੰਦਰਭ ਵਿੱਚ 18 ਸੁਪਰਵਾਈਜ਼ਰਾਂ ਨੂੰ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ (ਸੀਡੀਪੀਓਜ਼) ਵਜੋਂ  ਤਰੱਕੀ ਦਿੱਤੀ ਗਈ ਹੈ। ਇਸ ਮੌਕੇ ਪਦਉਨਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ।

ਇਹ ਵੀ ਪੜ੍ਹੋ : Punjab Kisan Andolan Live Update: ਪੰਜਾਬ 'ਚ ਕਿਸਾਨਾਂ ਨੇ ਕੀਤੇ ਰੇਲਾਂ ਦੇ ਚੱਕੇ ਜਾਮ, ਟੋਲ ਪਲਾਜ਼ੇ ਕਰਵਾਏ ਟੋਲ ਮੁਕਤ

ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਊਟੀ ਨਿਭਾਉਣ। ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 18 ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਵਿੱਚ ਚਾਰ ਅਨੁਸੂਚਿਤ ਸ਼੍ਰੇਣੀ ਨਾਲ ਸਬੰਧਤ ਅਤੇ ਇੱਕ ਦਿਵਿਆਂਗ ਸ਼੍ਰੇਣੀ ਨਾਲ ਸਬੰਧਤ ਹਨ।

ਇਹ ਵੀ ਪੜ੍ਹੋ : Kisan Andolan: ਸਾਬਕਾ CM ਚੰਨੀ ਨੇ ਕਿਸਾਨ ਅੰਦੋਲਨ 'ਤੇ ਦਿੱਤਾ ਬਿਆਨ, ਆਖ ਦਿੱਤੀਆਂ ਵੱਡੀਆਂ ਗੱਲਾਂ

Trending news