Ludhiana Route Plan: ਲੁਧਿਆਣਾ `ਚ ਸੂਬਾ ਪੱਧਰੀ ਸਮਾਗਮ ਨੂੰ ਲੈ ਕੇ ਰੂਟ ਪਲਾਨ ਜਾਰੀ; ਇਨ੍ਹਾਂ ਸੜਕਾਂ `ਤੇ ਜਾਣ ਲਈ ਅੱਜ ਦੇ ਦਿਨ ਲਈ ਕਰੋ ਗੁਰੇਜ਼
Ludhiana Route Plan: ਅੱਜ ਪੰਜਾਬ ਵਾਸੀਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ 43 ਸੇਵਾਵਾਂ ਦਾ ਆਗਾਜ਼ ਕਰਨਗੇ।
Ludhiana Route Plan: ਅੱਜ ਪੰਜਾਬ ਵਾਸੀਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ 43 ਸੇਵਾਵਾਂ ਦਾ ਆਗਾਜ਼ ਕਰਨਗੇ। ਇਨ੍ਹਾਂ ਸੇਵਾਵਾਂ ਦੀ ਸ਼ੁਰੂਆਤ ਲਈ ਲੁਧਿਆਣਾ ਵਿੱਚ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਦੀ ਆਮਦ ਦੀ ਉਮੀਦ ਹੈ।
ਇਹ ਸਮਾਗਮ ਲੁਧਿਆਣਾ ਦੇ ਧਨਾਨਸੂ ਵਿੱਚ ਹੋ ਰਿਹਾ ਹੈ। ਸੂਬਾ ਪੱਧਰੀ ਸਮਾਗਮ ਕਾਰਨ ਮੁੱਖ ਤੌਰ ਉਤੇ 4 ਸੜਕਾਂ ਪ੍ਰਭਾਵਿਤ ਹੋਣਗੀਆਂ। ਜਿਸ ਵਿੱਚ ਸਮਰਾਲਾ ਚੌਂਕ ਤੋਂ ਕੋਹਾੜਾ ਰੋਡ, ਸਾਹਨੇਵਾਲ ਤੋਂ ਕੋਹਾੜਾ ਰੋਡ, ਨੀਲੋਂ ਤੋਂ ਕੋਹਾੜਾ/ਧਨਨਾਸੂ ਰੋਡ ਅਤੇ ਦੱਖਣੀ ਬਾਈਪਾਸ ਰੋਡ ਪ੍ਰਭਾਵਿਤ ਹੋਣਗੇ। ਲੋਕਾਂ ਨੂੰ ਜਾਮ ਲੱਗਣ ਤੋਂ ਬਚਾਉਣ ਲਈ ਪ੍ਰਸ਼ਾਸਨ ਵੱਲੋਂ ਖਾਸ ਰੂਟ ਪਲਾਨ ਜਾਰੀ ਕੀਤਾ ਗਿਆ ਹੈ। ਲੁਧਿਆਣਾ ਤੋਂ ਚੰਡੀਗੜ੍ਹ ਜਾਣ ਅਤੇ ਆਉਣ ਵਾਲੇ ਲੋਕ ਖੱਜਲ-ਖੁਆਰੀ ਤੋਂ ਬਚਣ ਲਈ ਇਸ ਰੂਟ ਪਲਾਨ ਦੀ ਜ਼ਰੂਰ ਪਾਲਣਾ ਕਰਨ।
ਪੁਲਿਸ ਨੇ ਇਨ੍ਹਾਂ ਰਸਤਿਆਂ ਦੀ ਵਰਤੋਂ ਦੀ ਕੀਤੀ ਹਦਾਇਤ
1. ਸਮਰਾਲਾ ਚੌਕ-ਸਮਰਾਲਾ ਚੌਕ ਤੋਂ ਚੰਡੀਗੜ੍ਹ ਵਾਲੇ ਪਾਸੇ ਜਾਣ ਵਾਲਾ ਟ੍ਰੈਫਿਕ ਸ਼ੇਰਪੁਰ ਚੌਕ ਤੋਂ ਹੋ ਕੇ ਦੋਰਾਹਾ ਤੇ ਫਿਰ ਨੀਲੋਂ ਵਾਲੇ ਪਾਸੇ ਤੋਂ ਚੰਡੀਗੜ੍ਹ ਵੱਲ ਜਾਵੇਗਾ।
2. ਨੀਲੋਂ ਨਹਿਰ ਦਾ ਪੁਲ- ਚੰਡੀਗੜ੍ਹ ਵਾਲੇ ਪਾਸੇ ਤੋਂ ਲੁਧਿਆਣਾ ਸ਼ਹਿਰ ਵੱਲ ਆਉਣ ਵਾਲਾ ਟ੍ਰੈਫਿਕ ਨੀਲੋਂ ਨਹਿਰ ਰਾਹੀਂ ਦੋਰਾਹਾ ਬਾਈਪਾਸ ਰਾਹੀਂ ਲੁਧਿਆਣਾ ਸ਼ਹਿਰ ਵੱਲ ਆਵੇਗਾ।
3. ਸਾਹਨੇਵਾਲ ਚੌਕ-ਸਾਹਨੇਵਾਲ ਚੌਕ ਤੋਂ ਕੋਹਾੜਾ ਵਾਲੇ ਪਾਸੇ ਜਾਣ ਵਾਲਾ ਟ੍ਰੈਫਿਕ ਕੋਹਾੜਾ-ਮਾਛੀਵਾੜਾ ਰੋਡ ਭੈਣੀ ਸਾਹਿਬ ਤੋਂ ਕਟਾਣੀ ਕਲਾਂ ਵਾਇਆ ਨੀਲੋਂ ਵੱਲ ਜਾਵੇਗਾ।
4. ਟਿੱਬਾ ਨਹਿਰ ਦਾ ਪੁਲ- ਡੇਹਲੋਂ ਵਾਲੇ ਪਾਸੇ ਤੋਂ ਟਿੱਬਾ ਨਹਿਰ ਦੇ ਪੁਲ ਤੋਂ ਆਉਣ ਵਾਲੀ ਆਵਾਜਾਈ ਦੋਰਾਹਾ ਬਾਈਪਾਸ ਰਾਹੀਂ ਦਿੱਲੀ ਹਾਈਵੇ ਜਾਂ ਦੋਰਾਹਾ ਰੋਡ ਰਾਹੀਂ ਆਵੇਗੀ।
5. ਕੋਹਾੜਾ ਚੌਕ-ਮਾਛੀਵਾੜਾ ਵਾਲੇ ਪਾਸੇ ਤੋਂ ਲੁਧਿਆਣਾ ਸ਼ਹਿਰ ਵੱਲ ਆਉਣ ਵਾਲਾ ਟ੍ਰੈਫਿਕ ਸਾਹਨੇਵਾਲ ਪੁਲ ਤੋਂ ਦੋਰਾਹਾ ਤੋਂ ਨੀਲੋਂ ਤੋਂ ਹੁੰਦਾ ਹੋਇਆ ਲੁਧਿਆਣਾ ਸ਼ਹਿਰ ਨੂੰ ਆਵੇਗਾ।
6. ਰਾਮਗੜ੍ਹ ਚੌਕ-ਸਮਰਾਲਾ ਚੌਕ ਵਾਲੇ ਪਾਸੇ ਤੋਂ ਆਉਣ ਵਾਲੀ ਟ੍ਰੈਫਿਕ ਦਿੱਲੀ ਹਾਈਵੇਅ ਤੋਂ ਹੋ ਕੇ ਲੁਧਿਆਣਾ ਏਅਰਪੋਰਟ ਰੋਡ ਤੋਂ ਲੰਘੇਗੀ।
7. ਵੇਰਕਾ ਕੱਟ-ਵੇਰਕਾ ਕੱਟ ਤੋਂ ਟਿੱਬਾ ਨਹਿਰ ਪੁਲ ਵਾਲੇ ਪਾਸੇ ਜਾਣ ਵਾਲੀ ਆਮ ਆਵਾਜਾਈ ਜਗਰਾਓਂ ਪੁਲ ਰਾਹੀਂ ਭਾਰਤ ਨਗਰ ਚੌਕ ਤੋਂ ਆਵੇਗੀ।
ਇਹ ਵੀ ਪੜ੍ਹੋ : RSS Leader threat News: ਆਰਐਸਐਸ ਦੇ ਪ੍ਰਚਾਰਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਇੱਕ ਹੋਰ ਸੁਰੱਖਿਆ ਮੁਲਾਜ਼ਮ ਤਾਇਨਾਤ