Jalandhar News: ਜਲੰਧਰ ਵਿੱਚ ਆਰਪੀਐਫ ਨੇ ਇੱਕ ਵਿਅਕਤੀ ਤੋਂ ਕਰੀਬ 1.30 ਕਰੋੜ ਰੁਪਏ ਦਾ ਸੋਨਾ ਬਰਾਮਦ ਕੀਤਾ ਹੈ।
Trending Photos
Jalandhar News: ਜਲੰਧਰ ਵਿੱਚ ਆਰਪੀਐਫ (ਰੇਲਵੇ ਪੁਲਿਸ ਫੋਰਸ) ਵੱਲੋਂ ਇੱਕ ਵਿਅਕਤੀ ਤੋਂ ਕਰੀਬ 1.30 ਕਰੋੜ ਰੁਪਏ ਦਾ ਸੋਨਾ ਫੜਿਆ ਗਿਆ ਹੈ। ਉਕਤ ਵਿਅਕਤੀ ਆਰਪੀਐਫ ਨੂੰ ਕੋਈ ਪੁਖਤਾ ਦਸਤਾਵੇਜ ਨਹੀਂ ਸਕਿਆ, ਜਿਸ ਕਾਰਨ ਉਸ ਨੂੰ ਅਧਿਕਾਰੀਆਂ ਨੇ ਹਿਰਾਸਤ ਵਿੱਚ ਲੈ ਲਿਆ ਅਤੇ ਉਸ ਦਾ ਸੋਨਾ ਜ਼ਬਤ ਕਰਕੇ ਮਾਮਲੇ ਦੀ ਜਾਣਕਾਰੀ ਤੁਰੰਤ ਆਮਦਨ ਟੈਕਸ ਵਿਭਾਗ ਨੂੰ ਦਿੱਤੀ।
ਸੋਨੇ ਦਾ ਕੁਲ ਭਾਰ ਕਰੀਬ 2.90 ਕਿਲੋ ਹੈ। ਮਿਲੀ ਜਾਣਕਾਰੀ ਮੁਤਾਬਕ ਆਰਪੀਐਫ ਦੀ ਚੈਕਿੰਗ ਦੌਰਾਨ ਉਕਤ ਸੋਨਾ ਬਰਾਮਦ ਕੀਤਾ ਗਿਆ। ਕਾਫੀ ਦੇਰ ਤੱਕ ਵਿਅਕਤੀ ਤੋਂ ਪੁੱਛਗਿੱਛ ਕੀਤੀ ਗਈ ਪਰ ਕੁਝ ਹੱਥ ਨਹੀਂ ਲੱਗਿਆ ਤਾਂ ਉਸ ਨੂੰ ਥਾਣੇ ਲਿਆਂਦਾ ਗਿਆ ਅਤੇ ਤੁਰੰਤ ਮਾਮਲੇ ਦੀ ਜਾਣਕਾਰੀ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ।
ਜਾਣਕਾਰੀ ਅਨੁਸਾਰ ਰੇਲਵੇ ਪੁਲਿਸ ਫੋਰਸ ਵੱਲੋਂ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਇਹ ਸੋਨਾ ਅੱਜ ਮਤਲਬ ਸੋਮਵਾਰ ਨੂੰ ਬਰਾਮਦ ਕੀਤਾ ਗਿਆ ਹੈ। ਇਸ ਦੀ ਪੁਸ਼ਟੀ ਫਿਰੋਜ਼ਪੁਰ ਮੰਡਲ ਵਿੱਚ ਤਾਇਨਾਤ ਆਰਪੀਐਫ ਦੇ ਸੀਨੀਅਰ ਕਮਾਂਡੈਂਟ ਰਿਸ਼ੀ ਪਾਂਡੇ ਨੇ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਮਾਮਲੇ ਵਿੱਚ ਬਰਾਮਦਗੀ ਤੋਂ ਬਾਅਦ ਤੁਰੰਤ ਆਮਦਨ ਟੈਕਸ ਵਿਭਾਗ ਨੂੰ ਜਾਂਚ ਵਿੱਚ ਸ਼ਾਮਲ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਸਾਰੇ ਮਾਮਲੇ ਦੀ ਜਾਂਚ ਤੋਂ ਬਾਅਦ ਪਤਾ ਚੱਲ ਪਾਏਗਾ ਕਿ ਉਕਤ ਵਿਅਕਤੀ ਕੋਲ ਇੰਨਾ ਸੋਨਾ ਕਿਥੋਂ ਆਇਆ, ਉਹ ਸੋਨਾ ਕਿਥੋਂ ਲੈ ਕੇ ਆ ਰਿਹਾ ਸੀ ਅਤੇ ਕਿਥੇ ਲੈ ਕੇ ਜਾ ਰਿਹਾ ਸੀ। ਹੁਣ ਇਸ ਮਾਮਲੇ ਵਿੱਚ ਆਮਦਨ ਕਰ ਵਿਭਾਗ ਡੂੰਘਾਈ ਨਾਲ ਜਾਂਚ ਕਰ ਰਿਹਾ ਹੈ। ਜਾਂਚ ਤੋਂ ਬਾਅਦ ਅੱਗੇ ਦੀ ਕਾਨੂੰਨੀ ਕਾਰਵਾਈ ਆਮਦਨ ਕਰ ਵਿਭਾਗ ਵੱਲੋਂ ਕੀਤੀ ਜਾਵੇਗੀ।
ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਰੇਲਵੇ ਪੁਲਿਸ (RPF) ਨੇ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਇੱਕ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਸੀ। ਟਰੇਨ ਦੀ ਪਾਰਸਲ ਬੋਗੀ 'ਚੋਂ ਕਰੀਬ 4 ਕਰੋੜ ਰੁਪਏ ਦਾ ਸੋਨਾ, ਚਾਂਦੀ ਅਤੇ ਨਕਦੀ ਬਰਾਮਦ ਹੋਈ ਸੀ। ਆਰਪੀਐਫ ਨੇ ਸਾਰੇ ਸਾਮਾਨ ਨੂੰ ਕਬਜ਼ੇ ਵਿੱਚ ਲੈ ਕੇ ਸੀਲ ਕਰ ਦਿੱਤਾ ਸੀ। ਇਸ ਦੀ ਜਾਂਚ ਇਨਕਮ ਟੈਕਸ ਅਤੇ ਜੀਐੱਸਟੀ ਵਿਭਾਗ ਨੂੰ ਸੌਂਪ ਦਿੱਤੀ ਗਈ ਸੀ। ਹਰਿਆਣਾ ਅਤੇ ਜੰਮੂ-ਕਸ਼ਮੀਰ 'ਚ ਹੋਣ ਵਾਲੀਆਂ ਚੋਣਾਂ ਕਾਰਨ ਟਰੇਨ 'ਚ ਸਾਮਾਨ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ : Ludhiana News: ਸਿਵਲ ਹਸਪਤਾਲ 'ਚ ਦੋ ਧਿਰਾਂ ਭਿੜੀਆਂ; ਮਹਿਲਾ ਡਾਕਟਰ 'ਤੇ ਹਮਲਾ ਕਰਨ ਦੀ ਵੀ ਕੋਸ਼ਿਸ਼