TarnTaran RPG attack News: ਤਰਨਤਾਰਨ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਸਰਹਾਲੀ ਥਾਣੇ 'ਚ ਸਥਿਤ ਸਾਂਝ ਕੇਂਦਰ 'ਚ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ ਜਿਸ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਹੈ। ਇਸ ਧਮਾਕੇ ਕਰਕੇ ਸੁਵਿਧਾ ਕੇਂਦਰ ਦੇ ਸ਼ੀਸ਼ੇ ਬੁਰੀ ਤਰ੍ਹਾਂ ਟੁੱਟ ਗਏ ਹਨ। ਸੂਤਰਾਂ ਮੁਤਾਬਿਕ ਕਿਹਾ ਜਾ ਰਿਹਾ ਹੈ ਕਿ ਰਾਕੇਟ ਲਾਂਚਰ ਚੱਲਣ ਦਾ (Rocket Launcher Attack)ਖਦਸ਼ਾ ਹੈ। ਦਰਅਸਲ ਥਾਣਾ ਸਰਹਾਲੀ ਅੰਮ੍ਰਿਤਸਰ-ਬਠਿੰਡਾ ਕੌਮੀ ਸੜਕ ’ਤੇ ਸਥਿਤ ਹੈ। ਇਸ ਹਮਲੇ ਤੋਂ ਬਾਅਦ ਪੁਲਿਸ ਜਾਂਚ ਵਿੱਚ ਜੁਟੀ ਗਈ ਹੈ ਅਤੇ  ਏਜੰਸੀਆਂ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ। ਡੀਜੀਪੀ ਪੰਜਾਬ ਵੀ ਮੌਕੇ ’ਤੇ ਪਹੁੰਚ ਰਹੇ ਹਨ। 


COMMERCIAL BREAK
SCROLL TO CONTINUE READING


ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਭਿਆਨਕ ਹਮਲਾ ਕਿਸ ਨੇ ਕੀਤਾ ਅਤੇ ਹਮਲਾਵਰ ਦਾ ਮਕਸਦ ਕੀ ਸੀ? ਹਮਲੇ ਦੀ ਜ਼ਿੰਮੇਵਾਰੀ ਲੈਣ ਲਈ ਅਜੇ ਤੱਕ ਕੋਈ ਵੀ ਅੱਗੇ ਨਹੀਂ ਆਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਰਾਹਤ ਦੀ ਗੱਲ ਇਹ ਹੈ ਕਿ ਇਸ ਹਮਲੇ ਵਿੱਚ ਹੁਣ ਤੱਕ ਕਿਸੇ ਦੇ ਜ਼ਖਮੀ ਜਾਂ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।ਰਾਕੇਟ ਲਾਂਚਰ ਨਾਲ ਹਮਲੇ ਤੋਂ ਬਾਅਦ ਸਾਹਮਣੇ ਆਈਆਂ ਤਸਵੀਰਾਂ 'ਚ ਦਿਖਾਈ ਦੇ ਰਿਹਾ ਹੈ ਕਿ  ਸੈਂਟਰ 'ਚ ਸ਼ੀਸ਼ਾ ਟੁੱਟ ਗਿਆ ਹੈ। ਕੱਚ ਦੇ ਟੁਕੜੇ ਜ਼ਮੀਨ 'ਤੇ ਖਿੱਲਰੇ ਹੋਏ ਹਨ। ਸਾਂਝ ਕੇਂਦਰ ਅੰਦਰ ਵੀ ਸਾਮਾਨ ਖਿੱਲਰਿਆ ਪਿਆ ਸੀ। ਪੁਲਿਸ ਹਮਲਾਵਰ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।


 ਇਹ ਵੀ ਪੜ੍ਹੋ: ਦਰਦਨਾਕ ਹਾਦਸਾ: ਆਸਟ੍ਰੇਲੀਆ 'ਚ ਵਾਪਰੇ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ, ਪਤਨੀ ਤੇ ਬੱਚੇ ਜ਼ਖ਼ਮੀ


ਜ਼ਿਕਰਯੋਗ  ਹੈ ਕਿ ਤਰਨਤਾਰਨ ਦੇ ਸਰਹਾਲੀ ਥਾਣੇ ਦੇ ਸਾਂਝ ਕੇਂਦਰ 'ਤੇ ਰਾਕੇਟ ਲਾਂਚਰ ਹਮਲੇ (Rocket Launcher Attack) ਨੇ ਪੁਲਿਸ ਮਹਿਕਮੇ 'ਚ ਹੜਕੰਪ ਮਚਾ ਦਿੱਤਾ ਹੈ। ਜਿਸ ਦੀ ਹਿੰਮਤ ਇੰਨੀ ਵੱਧ ਗਈ ਕਿ ਉਸ ਨੇ ਰਾਕੇਟ ਲਾਂਚਰ ਨਾਲ ਹਮਲਾ ਕੀਤਾ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਦੁਪਹਿਰ 1 ਵਜੇ ਦੇ ਕਰੀਬ ਸਰਹਾਲੀ ਥਾਣੇ ਦੇ ਨਾਲ ਲੱਗਦੇ ਸਾਂਝ ਕੇਂਦਰ 'ਤੇ ਆਰ.ਪੀ.ਜੀ. ਧਮਾਕੇ ਦੀ ਆਵਾਜ਼ (Rocket Launcher Attack) ਸੁਣ ਕੇ ਜਦੋਂ ਸਰਹਾਲੀ ਥਾਣੇ ਦੀ ਪੁਲੀਸ ਬਾਹਰ ਆਈ ਤਾਂ ਹਮਲਾਵਰ ਫ਼ਰਾਰ ਹੋ ਚੁੱਕੇ ਸਨ। ਥਾਣੇ ਵਿੱਚ ਨਾਈਟ ਕਲਰਕ, ਡਿਊਟੀ ਅਫ਼ਸਰ ਅਤੇ ਦੋ ਕਾਂਸਟੇਬਲਾਂ ਤੋਂ ਇਲਾਵਾ ਕੋਈ ਨਹੀਂ ਸੀ।


ਫੋਰੈਂਸਿਕ ਟੀਮਾਂ ਜਾਂਚ ਲਈ ਪਹੁੰਚ ਗਈਆਂ ਹਨ। ਦੱਸ ਦੇਈਏ ਕਿ ਸੁੱਟੇ ਗਏ ਆਰਪੀਜੀ ਦਾ ਧਮਾਕਾ ਨਹੀਂ ਹੋਇਆ। ਜਦੋਂ ਆਰਪੀਜੀ ਅੰਦਰ ਡਿੱਗ ਗਿਆ ਤਾਂ ਸਾਂਝ ਕੇਂਦਰ ਦੇ ਸ਼ੀਸ਼ੇ ਚਕਨਾਚੂਰ ਹੋ ਗਏ। ਪੁਲਿਸ ਨੇ ਆਰਪੀਜੀ ਨੂੰ ਸੁਰੱਖਿਅਤ ਹਿਰਾਸਤ ਵਿੱਚ ਰੱਖਿਆ ਹੈ।  ਦੱਸਣਯੋਗ ਹੈ ਕਿ ਥੋੜੇ ਦਿਨ ਪਹਿਲਾਂ ਖੁਫੀਆਂ ਏਜੰਸੀਆਂ ਵੱਲੋਂ ਇਨਪੁਟਸ ਆਏ ਸਨ ਕਿ ਅੱਤਵਾਦੀਆਂ ਵੱਲੋਂ ਪੰਜਾਬ ਦੀਆਂ ਸਰਕਾਰੀ ਇਮਾਰਤਾਂ ਅਤੇ ਪੁਲਿਸ ਥਾਣਿਆਂ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਇਸ ਤੋਂ ਬਾਅਦ ਪੰਜਾਬ ਦੇ ਪੁਲਿਸ ਥਾਣਿਆਂ ਸਣੇ ਸਰਕਾਰੀ ਇਮਾਰਤਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ।  ਇਸ ਦੌਰਾਨ ਖੁਫੀਆ ਏਜੰਸੀਆਂ ਵੱਲੋਂ ਮੁੜ ਪੰਜਾਬ ਪੁਲਿਸ ਨੂੰ ਚੌਕਸ ਰਹਿਣ ਦੀ ਹਦਾਇਤ ਦਿੱਤੀ ਗਈ ਸੀ।  ਕਿਹਾ ਜਾ ਰਿਹਾ ਸੀ ਕਿ ਕਈ ਦੇਸ਼ ਵਿਰੋਧੀ ਅਨਸਰ ਥਾਣੇ ਜਾਂ ਹੋਰ ਸਰਕਾਰੀ ਇਮਾਰਤਾਂ 'ਤੇ ਹਮਲਾ ਕਰ ਸਕਦੇ ਹਨ।