Rupinder Handa shares picture with Sidhu Moosewala's mother Charan Kaur news: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ ਅੱਜ ਵੀ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਲਗਾਤਾਰ ਆਪਣੀ ਆਵਾਜ਼ ਚੁੱਕ ਕਰ ਰਹੇ ਹਨ। ਪੰਜਾਬ ਬਜਟ ਸੈਸ਼ਨ 2023 ਦੇ ਤੀਜੇ ਦਿਨ ਸਿੱਧੂ ਦੇ ਮਾਪਿਆਂ ਵੱਲੋਂ ਵਿਧਾਨ ਸਭਾ ਦੇ ਬਾਹਰ ਧਰਨਾ ਵੀ ਦਿੱਤਾ ਗਿਆ ਸੀ। ਇਸ ਦੌਰਾਨ ਬਜਟ ਸੈਸ਼ਨ ਦੇ ਚੌਥੇ ਦਿਨ ਵਿਧਾਨ ਸਭਾ ‘ਚ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਮਲਾ ਗੂੰਜਿਆ ਅਤੇ ਸਰਕਾਰ ਤੇ ਵਿਰੋਧੀ ਧਿਰਾਂ ਵਿਚਕਾਰ ਤਿੱਖੀ ਬਹਿਸ ਵੀ ਦੇਖਣ ਨੂੰ ਮਿਲੀ। ਹੁਣ ਪੰਜਾਬੀ ਗਾਇਕ ਰੁਪਿੰਦਰ ਹਾਂਡਾ ਵੱਲੋਂ ਸਿੱਧੂ ਮੂਸੇਵਾਲਾ ਦੀ ਮਾਤਾ ਦੇ ਨਾਲ ਇੱਕ ਤਸਵੀਰ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਗਈ ਹੈ। 


COMMERCIAL BREAK
SCROLL TO CONTINUE READING

ਰੁਪਿੰਦਰ ਹਾਂਡਾ ਵੱਲੋਂ ਸਿੱਧੂ ਮੂਸੇਵਾਲਾ ਦੀ ਮਾਤਾ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਗਈ ਅਤੇ ਲਿਖਿਆ ਗਿਆ ‘ਅਸੀਂ ਤੁਹਾਡੇ ਨਾਲ ਹਾਂ’। ਇਸ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੇ ਕਈ ਵੱਡੇ ਸਿਤਾਰਿਆਂ ਵੱਲੋਂ ਵੀ ਸਿੱਧੂ ਨੂੰ ਇਨਸਾਫ ਦਿਵਾਉਣ ਲਈ ਲੜਾਈ ਜਾਰੀ ਰੱਖਣ ਅਤੇ ਸਿੱਧੂ ਦੇ ਮਾਪਿਆਂ ਦੇ ਨਾਲ ਮਿਲ ਕੇ ਚੱਲਣ ਦਾ ਭਰੋਸਾ ਦਿੱਤਾ ਗਿਆ ਹੈ।  


ਦੱਸ ਦਈਏ ਕਿ ਪੰਜਾਬ ਬਜਟ ਸੈਸ਼ਨ ਦੇ ਚੌਥੇ ਦਿਨ ਕਾਂਗਰਸੀ ਵਿਧਾਇਕਾਂ ਵੱਲੋਂ ਭਗਵੰਤ ਮਾਨ ਸਰਕਾਰ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਸੂਬਾ ਸਰਕਾਰ ਨੂੰ ਘੇਰਦੇ ਹੋਏ ਸਦਨ ਚੋਂ ਵਾਕਆਊਟ ਕੀਤਾ। ਇਸ ਦੌਰਾਨ ਸਿੱਧੂ ਦੀ ਸੁਰੱਖਿਆ ਵਾਪਸ ਲਏ ਜਾਣ ਦੇ ਮੁੱਦੇ ‘ਤੇ ਦੋਵਾਂ ਧਿਰਾਂ ਵਿਚਕਾਰ ਤਿੱਖੀ ਬਹਿਸ ਬਾਜ਼ੀ ਹੋਈ ਅਤੇ ਕਾਂਗਰਸੀ ਵਿਧਾਇਕਾਂ ਵੱਲੋਂ ਸਦਨ ਤੋਂ ਵਾਕਆਊਟ ਕੀਤਾ ਗਿਆ।  


ਇਹ ਵੀ ਪੜ੍ਹੋ: Breaking News: ਗੁਰਮੀਤ ਰਾਮ ਰਹੀਮ ਦੀਆਂ ਫਿਰ ਵਧੀਆਂ ਮੁਸ਼ਕਿਲਾਂ, ਇੱਕ ਹੋਰ FIR ਦਰਜ


ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦਾ ਕਤਲ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਉਸ ਦੇ ਮਾਪੇ ਅੱਜ ਤੱਕ ਆਪਣੇ ਪੁੱਤਰ ਲਈ ਇਨਸਾਫ ਦੀ ਮੰਗ ਕਰ ਰਹੇ ਹਨ। 


ਭਾਵੇਂ ਸਿੱਧੂ ਮੂਸੇਵਾਲਾ ਇਸ ਦੁਨੀਆਂ ਤੋਂ ਰੁਖਸਤ ਹੋ ਗਿਆ ਹੋਵੇ ਪਰ ਅੱਜ ਵੀ ਸਿੱਧੂ ਦੇ ਗੀਤ ਸੁਣੇ ਜਾਂਦੇ ਹਨ ਅਤੇ ਉਸਦੇ ਪ੍ਰਸ਼ੰਸਕਾਂ ਨੇ ਅੱਜ ਵੀ ਸਿੱਧੂ ਨੂੰ ਆਪਣੇ ਦਿਲਾਂ 'ਚ ਜਿਉਂਦਾ ਰੱਖਿਆ ਹੋਇਆ ਹੈ।  


ਇਹ ਵੀ ਪੜ੍ਹੋ: Sidhu Moosewala News: ਪੰਜਾਬ ਵਿਧਾਨ ਸਭਾ 'ਚ ਗੂੰਜਿਆ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਦੇ ਵੇਰਵੇ ਲੀਕ ਕਰਨ ਤੇ ਕਤਲ ਦਾ ਮੁੱਦਾ


(For more news apart from Rupinder Handa shares picture with Sidhu Moosewala's mother Charan Kaur, stay tuned to Zee PHH)