Sachin Thapan News: ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜ਼ਦ ਸਚਿਨ ਥਾਪਨ ਬਿਸ਼ਨੋਈ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਵੱਲੋਂ ਸਚਿਨ ਥਾਪਨ ਨੂੰ ਜੁਡੀਸ਼ੀਅਲ ਰਿਮਾਂਡ ਉਤੇ ਮਾਨਸਾ ਜੇਲ੍ਹ ਭੇਜ ਦਿੱਤਾ ਗਿਆ ਹੈ।
Trending Photos
sachin thapan News: ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜ਼ਦ ਸਚਿਨ ਥਾਪਨ ਬਿਸ਼ਨੋਈ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਵੱਲੋਂ ਸਚਿਨ ਥਾਪਨਨੂੰ ਜੁਡੀਸ਼ੀਅਲ ਰਿਮਾਂਡ ਉਤੇ ਮਾਨਸਾ ਜੇਲ੍ਹ ਭੇਜ ਦਿੱਤਾ ਗਿਆ ਹੈ ਤੇ ਅਗਲੀ ਤਰੀਕ 23 ਅਕਤੂਬਰ ਨਿਸ਼ਚਿਤ ਕੀਤੀ ਗਈ ਹੈ। ਇਸ ਤੋਂ ਪਹਿਲਾਂ ਮਾਨਸਾ ਪੁਲਿਸ ਵੱਲੋਂ ਮੋਹਾਲੀ ਦੀ ਇੱਕ ਲੈਬ ਵਿੱਚ ਸਚਿਨ ਥਾਪਨ ਬਿਸ਼ਨੋਈ ਦੀ ਵਾਇਸ ਸੈਂਪਲ ਵੀ ਲਏ ਗਏ ਹਨ।
ਮਾਨਸਾ ਪੁਲਿਸ ਕੋਲੇ ਰਿਮਾਂਡ ਉਤੇ ਚੱਲ ਰਹੇ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜ਼ਦ ਸਚਿਨ ਥਾਪਨ ਬਿਸ਼ਨੋਈ ਨੂੰ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤਾਂ ਵੱਲੋਂ ਉਨ੍ਹਾਂ ਨੂੰ 23 ਅਕਤੂਬਰ ਤੱਕ ਜੁਡੀਸ਼ੀਅਲ ਰਿਮਾਂਡ ਉਤੇ ਮਾਨਸਾ ਜੇਲ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜ਼ਦ ਸਚਿਨ ਥਾਪਨ ਨੂੰ 29 ਸਤੰਬਰ ਨੂੰ ਪੇਸ਼ ਕੀਤਾ ਗਿਆ ਸੀ।
ਇਹ ਵੀ ਪੜ੍ਹੋ : Punjab News: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਦਾ ਵੱਡਾ ਬਿਆਨ- ਕਿਸਾਨਾਂ ਨੂੰ ਮੰਡੀਆਂ 'ਚ ਨਹੀਂ ਆਵੇਗੀ ਕੋਈ ਪਰੇਸ਼ਾਨੀ
ਅਦਾਲਤ ਵੱਲੋਂ ਇਸ ਦਾ ਅੱਠ ਦਿਨਾਂ ਪੁਲਿਸ ਰਿਮਾਂਡ ਦਿੱਤਾ ਗਿਆ ਸੀ ਅਤੇ ਉਸ ਤੋਂ ਬਾਅਦ ਫਿਰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਇਸ ਦਾ ਛੇ ਅਕਤੂਬਰ ਤੋਂ 10 ਅਕਤੂਬਰ ਤੱਕ ਦਾ ਪੁਲਿਸ ਰਿਮਾਂਡ ਸੀ। ਅੱਜ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਸਚਿਨ ਥਾਪਨ ਨੂੰ ਜੁਡੀਸ਼ੀਅਲ ਰਿਮਾਂਡ ਉਤੇ ਜੇਲ੍ਹ ਭੇਜ ਦਿੱਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਸਚਿਨ ਥਾਪਨ ਦਾ ਮੋਹਾਲੀ ਲੈਬ ਵਿੱਚ ਵਾਇਸ ਸੈਂਪਲ ਵੀ ਲਿਆ ਗਿਆ ਹੈ।
ਸਚਿਨ ਦੇ ਵਕੀਲ ਨੇ ਅਦਾਲਤ ਵਿੱਚ ਦੱਸਿਆ ਕਿ ਉਹ ਪੀਲੀਆ ਤੋਂ ਪੀੜਤ ਹੈ। ਇਸ ਬਾਰੇ ਜਾਣਕਾਰੀ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਿਹਤ ਦਾ ਪੂਰਾ ਖਿਆਲ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਸਚਿਨ ਥਾਪਨ ਦੀ ਫੋਨ ਕਾਲ 'ਚ ਆਵਾਜ਼ ਦੀ ਜਾਂਚ ਕਰਨ ਲਈ ਉਸ ਦੀ ਆਵਾਜ਼ ਦੇ ਸੈਂਪਲ ਵੀ ਲਏ ਗਏ ਹਨ।
ਇਹ ਵੀ ਪੜ੍ਹੋ : Chandigarh PGI Fire News: ਪੀਜੀਆਈ 'ਚ ਅੱਗ ਲੱਗਣ ਕਾਰਨ ਮਰੀਜ਼ਾਂ 'ਚ ਮਚੀ ਭਗਦੜ