Beadbi In Amritsar: ਅੰਮ੍ਰਿਤਸਰ `ਚ ਫਿਰ ਵਾਪਰੀ ਬੇਅਦਬੀ ਦੀ ਘਟਨਾ, ਜਾਂਚ ਸ਼ੁਰੂ
Beadbi In Amritsar: ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਵਿੱਚ ਬੇਅਦਬੀ ਦੀ ਘਟਨਾ ਵਾਪਰਨ ਨਾਲ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਨੇ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
Beadbi In Amritsar: ਅੰਮ੍ਰਿਤਸਰ ਵਿੱਚ ਮੁੜ ਤੋਂ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਹ ਘਟਨਾ ਅੰਮ੍ਰਿਤਸਰ ਦੇ ਛੇਹਰਟਾ ਦੀ ਸੰਧੂ ਕਾਲੋਨੀ ਵਿੱਚ ਵਾਪਰੀ ਹੈ। ਕੂੜੇ ਦੇ ਢੇਰ ਤੋਂ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਦੇ ਨਾਲ ਹੀ ਕਈ ਭਗਵਾਨ ਦੀਆਂ ਮੂਰਤੀਆਂ ਮਿਲੀਆਂ ਹਨ। ਸਿੱਖ ਗੁਰੂਆਂ ਦੀਆਂ ਤਸਵੀਰਾਂ ਨੂੰ ਵੀ ਕੂੜੇ ਦੇ ਢੇਰ ਉਤੇ ਸੁੱਟਿਆ ਗਿਆ ਸੀ। ਪੁਲਿਸ ਨੇ ਘਟਨਾ ਸਥਾਨ ਉਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਬੇਅਦਬੀ ਕਿਸੇ ਇੱਕ ਧਰਮ ਦੀ ਨਹੀਂ ਹੈ, ਸਗੋਂ ਸਾਰੇ ਧਰਮਾਂ ਦੇ ਧਾਰਮਿਕ ਚਿੰਨ੍ਹਾਂ ਤੋਂ ਇਲਾਵਾ ਧਰਮ ਗ੍ਰੰਥਾਂ ਦੀ ਵੀ ਬੇਅਦਬੀ ਕੀਤੀ ਗਈ ਹੈ। ਘਟਨਾ ਤੋਂ ਬਾਅਦ ਇਲਾਕਾ ਵਾਸੀ ਇਕੱਠੇ ਹੋ ਗਏ। ਆਖਰ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਆਉਣਾ ਪਿਆ। ਪੁਲਿਸ ਮੁਲਜ਼ਮਾਂ ਦਾ ਸੁਰਾਗ ਹਾਸਲ ਕਰਨ ਲਈ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਘਟਨਾ ਛੇਹਰਟਾ ਇਲਾਕੇ ਦੀ ਸੰਧੂ ਕਾਲੋਨੀ ਦੀ ਹੈ। ਕੂੜੇ ਦੇ ਢੇਰ 'ਤੇ ਧਾਰਮਿਕ ਚਿੰਨ੍ਹ ਅਤੇ ਕਿਤਾਬਾਂ ਨਾਲ ਭਰੀ ਬੋਰੀ ਪਈ ਸੀ।
ਜਦੋਂ ਬੋਰੀ ਖੋਲ੍ਹੀ ਗਈ ਤਾਂ ਉਸ ਵਿੱਚ ਸਿੱਖ, ਹਿੰਦੂ ਅਤੇ ਈਸਾਈ ਧਰਮਾਂ ਦੇ ਦੇਵਤਿਆਂ ਅਤੇ ਗੁਰੂਆਂ ਦੀਆਂ ਤਸਵੀਰਾਂ ਰੱਖੀਆਂ ਗਈਆਂ ਸਨ। ਸੂਚਨਾ ਮਿਲਦੇ ਹੀ ਸਥਾਨਕ ਲੋਕ ਇਕੱਠੇ ਹੋ ਗਏ। ਮਾਹੌਲ ਗਰਮ ਹੁੰਦਾ ਦੇਖ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਮਾਹੌਲ ਨੂੰ ਖਰਾਬ ਕਰਨ ਦੇ ਮਕਸਦ ਨਾਲ ਅਜਿਹਾ ਕੀਤਾ ਗਿਆ ਹੈ। ਹੈਰਾਨੀ ਦੀ ਗੱਲ ਹੈ ਕਿ ਸ਼ਰਾਰਤੀ ਅਨਸਰਾਂ ਨੇ ਸਾਰੇ ਧਰਮਾਂ ਦੀਆਂ ਤਸਵੀਰਾਂ ਅਤੇ ਧਾਰਮਿਕ ਚਿੰਨ੍ਹ ਕੂੜੇ ਦੇ ਢੇਰ 'ਤੇ ਸੁੱਟ ਦਿੱਤੇ।
ਇਹ ਵੀ ਪੜ੍ਹੋ : Controversial Tableau in Canada: ਬਰੈਂਪਟਨ 'ਚ ਵਿਵਾਦਤ ਝਾਕੀ ਨੂੰ ਲੈ ਕੇ ਕੈਨੇਡਾ ਦੇ ਹਾਈ ਕਮਿਸ਼ਨਰ ਦਾ ਵੱਡਾ ਬਿਆਨ
ਘਟਨਾ ਤੋਂ ਬਾਅਦ ਪੁਲਿਸ ਨੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ 'ਚ ਆਈਪੀਸੀ 295 ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੌਕੇ 'ਤੇ ਪਹੁੰਚੇ ਐੱਸਐੱਚਓ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਆਸਪਾਸ ਦੇ ਸੀਸੀਟੀਵੀ ਸਕੈਨ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : AAP Tiranga Yatra: ਜੀਂਦ 'ਚ ਤਿਰੰਗਾ ਯਾਤਰਾ ਦੌਰਾਨ 'ਆਪ' ਨੇ ਇੱਕ ਮੌਕਾ ਮੰਗ ਕੇ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦਾ ਦਿੱਤਾ ਹੋਕਾ