SAD ਦਾ ਵਫ਼ਦ ਅੱਜ ਜਾਵੇਗਾ ਲਖੀਮਪੁਰ ਖੀਰੀ
Advertisement

SAD ਦਾ ਵਫ਼ਦ ਅੱਜ ਜਾਵੇਗਾ ਲਖੀਮਪੁਰ ਖੀਰੀ

ਸ਼੍ਰੋਮਣੀ ਅਕਾਲੀ ਦਲ ਦਾ ਇੱਕ ਉੱਚ ਪੱਧਰੀ ਵਫਦ ਅੱਜ ਲਖੀਮਪੁਰ ਖੀਰੀ ਜਾ ਰਿਹਾ ਹੈ, ਜਿੱਥੇ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਸ਼ਾਂਤੀਪੂਰਵਕ ਵਿਰੋਧ ਕਰਦੇ ਹੋਏ ਕਿਸਾਨਾਂ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ।
 

SAD ਦਾ ਵਫ਼ਦ ਅੱਜ ਜਾਵੇਗਾ ਲਖੀਮਪੁਰ ਖੀਰੀ

ਨੀਤਿਕਾ ਮਹੇਸ਼ਵਰੀ/ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦਾ ਇੱਕ ਉੱਚ ਪੱਧਰੀ ਵਫਦ ਅੱਜ ਲਖੀਮਪੁਰ ਖੀਰੀ ਜਾ ਰਿਹਾ ਹੈ, ਜਿੱਥੇ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਸ਼ਾਂਤੀਪੂਰਵਕ ਵਿਰੋਧ ਕਰਦੇ ਹੋਏ ਕਿਸਾਨਾਂ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ।

ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਵਫਦ ਉੱਤਰ ਪ੍ਰਦੇਸ਼ ਸਰਕਾਰ ਨੂੰ ਮਿਲੇਗਾ ਅਤੇ ਉਨ੍ਹਾਂ 'ਤੇ ਇਸ ਭਿਆਨਕ ਕਾਰੇ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਲਈ ਦਬਾਅ ਪਾਵੇਗਾ। ਬਾਦਲ ਨੇ ਦੱਸਿਆ ਕਿ ਹਰਸਿਮਰਤ ਕੌਰ ਬਾਦਲ, ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ ਅਤੇ ਬਿਕਰਮ ਸਿੰਘ ਮਜੀਠੀਆ ਸ਼ਾਮਲ ਹਨ।

“ਸ਼੍ਰੋਮਣੀ ਅਕਾਲੀ ਦਲ ਇਸ ਮਾਮਲੇ ਵਿੱਚ ਬਹੁਤ ਸਪੱਸ਼ਟ ਹੈ ਕਿ ਇਸ ਕਤਲੇਆਮ ਲਈ ਜਿੰਮੇਵਾਰ ਸਾਰੇ ਲੋਕਾਂ ਨੂੰ ਤੁਰੰਤ ਸਲਾਖਾਂ ਵਿੱਚ ਡੱਕ ਦਿੱਤਾ ਜਾਣਾ ਚਾਹੀਦਾ ਹੈ, ਚਾਹੇ ਉਹ ਕਿੰਨੇ ਵੀ ਉੱਚੇ ਅਹੁਦੇ ਤੇ ਹੋਣ।”

Trending news