Jagmeet Brar's Co-ordination committee: ਸੀਨੀਅਰ ਅਕਾਲੀ ਆਗੂ ਜਗਮੀਤ ਬਰਾੜ ਨੇ ਆਪਣੇ ਪੱਧਰ ’ਤੇ ਸ਼੍ਰੋਮਣੀ ਅਕਾਲੀ ਦਲ ਏਕਤਾ ਤਾਲਮੇਲ ਕਮੇਟੀ ਦਾ ਗਠਨ ਕੀਤਾ ਸੀ, ਜਿਸ ’ਚ ਉਨ੍ਹਾਂ ਨੇ 12 ਆਗੂਆਂ ਨੂੰ ਸ਼ਾਮਲ ਕਰਨ ਦਾ ਦਾਅਵਾ ਠੋਕਿਆ ਸੀ। 


COMMERCIAL BREAK
SCROLL TO CONTINUE READING


ਪਰ ਹੁਣ ਜਗਮੀਤ ਬਰਾੜ ’ਤੇ ਤਾਲਮੇਲ ਕਮੇਟੀ ਬਣਾਉਣ ਦਾ ਦਾਅ ਪੁੱਠਾ ਪੈਂਦਾ ਨਜ਼ਰ ਆ ਰਿਹਾ ਹੈ। ਕਿਉਂਕਿ ਰਵੀਕਰਨ ਸਿੰਘ ਕਾਹਲੋਂ, ਅਲਵਿੰਦਰਪਾਲ ਸਿੰਘ ਪੱਖੋਕੇ, ਸੁੱਚਾ ਸਿੰਘ ਛੋਟੇਪੁਰ ਅਤੇ ਗਗਨਜੀਤ ਸਿੰਘ ਬਰਨਾਲਾ ਪੈਰ ਪਿੱਛੇ ਖਿੱਚ ਚੁੱਕੇ ਹਨ। ਹੋਰ ਤਾਂ ਹੋਰ ਇਨ੍ਹਾਂ ਆਗੂਆਂ ਨੇ ਬਕਾਇਦਾ ਸੋਸ਼ਲ ਮੀਡੀਆ ’ਚ ਜਨਤਕ ਤੌਰ ’ਤੇ ਸਵੀਕਾਰ ਕੀਤਾ ਹੈ ਕਿ ਉਨ੍ਹਾਂ ਦੀ ਇਜਾਜ਼ਤ ਲਏ ਬਿਨਾ ਤਾਲਮੇਲ ਕਮੇਟੀ ’ਚ ਨਾਮ ਸ਼ਾਮਲ ਕੀਤੇ ਗਏ ਹਨ। 



ਰਵੀਕਰਨ ਸਿੰਘ ਕਾਹਲੋ, ਅਲਵਿੰਦਰਪਾਲ ਸਿੰਘ ਅਤੇ ਛੋਟੇਪੁਰ ਨੇ ਆਪਣੇ ਆਪ ਨੂੰ ਕਮੇਟੀ ’ਤੋਂ ਵੱਖ ਹੀ ਨਹੀਂ ਕੀਤਾ ਬਲਕਿ ਉਨ੍ਹਾਂ ਨਾਮ ਸ਼ਾਮਲ ਕਰਨ ’ਤੇ ਜਗਮੀਤ ਬਰਾੜ ਖ਼ਿਲਾਫ਼ ਜਵਾਬ ਹਮਲਾ ਵੀ ਬੋਲਿਆ ਹੈ। 

ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦੇ ਵਫ਼ਾਦਾਰ ਸਿਪਾਹੀ ਹਨ ਅਤੇ ਉਨ੍ਹਾਂ ਨੂੰ ਸੁਖਬੀਰ ਬਾਦਲ ਦੀ ਅਗਵਾਈ ’ਤੇ ਪੂਰਾ ਭਰੋਸਾ ਹੈ। ਉਨ੍ਹਾਂ ਹੈਰਾਨਗੀ ਪ੍ਰਗਟ ਕਰਦਿਆਂ ਕਿਹਾ ਕਿ ਜਗਮੀਤ ਬਰਾੜ ਵਲੋਂ ਖੁਦ ਬਣਾਈ ਕਮੇਟੀ ’ਚ ਉਨ੍ਹਾਂ ਦਾ ਨਾਮ ਕਿਵੇਂ ਅਤੇ ਕਿਉਂ ਪਾ ਦਿੱਤਾ ਗਿਆ? ਉਨ੍ਹਾਂ ਜਗਮੀਤ ਬਰਾੜ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹਾ ਨਾ ਕਰਨ ਕਿਉਂਕਿ ਪਾਰਟੀ ਨੇ ਉਨ੍ਹਾਂ ਨੂੰ ਬਹੁਤ ਮਾਣ ਦਿੱਤਾ ਹੈ। 



 



ਉੱਧਰ ਅਕਾਲੀ ਆਗੂ ਅਲਵਿੰਦਰਪਾਲ ਸਿੰਘ ਨੇ ਵੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਤੇ ਭਰੋਸਾ ਜਤਾਇਆ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਾਦਾਰ ਸਿਪਾਹੀ ਹਨ ਅਤੇ ਉਹ ਕਦੇ ਵੀ ਪਾਰਟੀ ਨਾਲ ਧੋਖਾ ਨਹੀਂ ਕਰ ਸਕਦੇ। 
ਸੀਨੀਅਰ ਆਗੂ ਸੁੱਚਾ ਸਿੰਘ ਛੋਟੇਪੁਰ ਨੇ ਵੀ ਜਗਮੀਤ ਸਿੰਘ ਬਰਾੜ ਦੀ ਤਾਲਮੇਲ ਕਮੇਟੀ ’ਚ ਸ਼ਾਮਲ ਹੋਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਤੋਂ ਇਲਾਵਾ ਕਿਸੇ ਹੋਰ ਵਲੋਂ ਬਣਾਈ ਕਮੇਟੀ ’ਚ ਸ਼ਾਮਲ ਹੋਣਾ ਮੁਨਾਸਿਬ ਨਹੀਂ ਸਮਝਦੇ।  



ਇੱਥੇ ਦੱਸਣਾ ਬਣਦਾ ਹੈ ਕਿ ਬੀਤੀ 30 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਕੋਅਰ ਕਮੇਟੀ ਦਾ ਗਠਨ ਕੀਤਾ ਗਿਆ ਸੀ ਜਿਸ ’ਚ ਲਗਭਗ ਸਾਰੇ ਸੀਨੀਅਰ ਅਕਾਲੀ ਆਗੂਆਂ ਦੇ ਨਾਮ ਸ਼ਾਮਲ ਸਨ, ਪਰਤੂੰ ਜਗਮੀਤ ਸਿੰਘ ਬਰਾੜ ਦਾ ਨਾਮ ਉਸ ਕਮੇਟੀ ’ਚ ਸ਼ਾਮਲ ਨਹੀਂ ਕੀਤਾ ਗਿਆ ਸੀ, ਜਿਸ ਤੋਂ ਬਾਅਦ ਜਗਮੀਤ ਸਿੰਘ ਬਰਾੜ ਨੇ ਆਪਣੇ ਪੱਧਰ ’ਤੇ ਸ਼੍ਰੋਮਣੀ ਅਕਾਲੀ ਦਲ ਏਕਤਾ ਤਾਲਮੇਲ ਕਮੇਟੀ ਦਾ ਗਠਨ ਕਰ ਦਿੱਤਾ ਸੀ। 



ਹੈਰਾਨੀ ਦੀ ਗੱਲ ਤਾਂ ਇਹ ਇਸ ਤਾਲਮੇਲ ਕਮੇਟੀ ’ਚ ਸਿਰਫ਼ ਉਨ੍ਹਾਂ ਲੀਡਰਾਂ ਨੂੰ ਸ਼ਾਮਲ ਕੀਤਾ ਗਿਆ ਸੀ, ਜਿਨ੍ਹਾਂ ਦੀਆਂ ਪਾਰਟੀ ਪੱਧਰ ’ਤੇ ਗਤੀਵਿਧੀਆਂ ਪਿਛਲੇ ਕਾਫ਼ੀ ਸਮੇਂ ਤੋਂ ਨਾਮਾਤਰ ਸਨ ਜਾਂ ਉਹ ਕਿਸੇ ਨਾ ਕਿਸੇ ਵਜ੍ਹਾ ਕਾਰਨ ਖਫ਼ਾ ਚੱਲ ਰਹੇ ਸਨ। 



ਹੁਣ ਜਗਮੀਤ ਬਰਾੜ ਦੇ ਇਸ ਕਦਮ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ 6 ਦਸੰਬਰ ਨੂੰ ਚੰਡੀਗੜ੍ਹ ’ਚ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਤਲਬ ਕੀਤਾ ਗਿਆ ਹੈ।   


ਇਹ ਵੀ ਪੜ੍ਹੋ: "ਜੇਕਰ ਨੌਕਰੀ ’ਚ ਘਾਟਾ ਤਾਂ ਹੋਰ ਕੰਮਕਾਰ ਕਰ ਲਓ" ਮੰਤਰੀ ਗਗਨ ਅਨਮੋਲ ਮਾਨ ਦੀ ਸਰਕਾਰੀ ਕਰਮਚਾਰੀਆਂ ਨੂੰ ਸਲਾਹ