Punjab Loksabha Seat: ਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਐਲਾਨਿਆ
Punjab Loksabha Seat: ਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਐਲਾਨ ਦਿੱਤਾ ਹੈ।
Punjab Loksabha Seat: ਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਿਆ ਹੈ। ਇਸ ਐਲਾਨ ਨਾਲ ਪਾਰਟੀ ਨੇ ਪੰਜਾਬ ਅਤੇ ਚੰਡੀਗੜ੍ਹ ਦੀਆਂ ਸਾਰੀਆਂ 14 ਸੀਟਾਂ 'ਤੇ ਪਾਰਟੀ ਉਮੀਦਵਾਰ ਖੜ੍ਹੇ ਕਰ ਦਿੱਤੇ ਹਨ।
ਵਿਰਸਾ ਸਿੰਘ ਵਲਟੋਹਾ ਖਡੂਰ ਸਾਹਿਬ ਤੋਂ ਵਿਧਾਇਕ ਵੀ ਰਹਿ ਚੁੱਕੇ ਹਨ। ਪਹਿਲਾਂ ਚਰਚਾ ਸੀ ਕਿ ਇੱਥੋਂ ਬਿਕਰਮ ਸਿੰਘ ਮਜੀਠੀਆ ਉਮੀਦਵਾਰ ਹੋ ਸਕਦੇ ਹਨ। ਖਡੂਰ ਸਾਹਿਬ ਇੱਕ ਪੰਥਕ ਸੀਟ ਹੈ। ਵਿਰਸਾ ਸਿੰਘ ਵਲਟੋਹਾ ਦਾ ਨਾਂ ਪੰਥਕ ਆਗੂਆਂ ਵਿੱਚ ਆਉਂਦਾ ਹੈ। ਵਲਟੋਹਾ ਪੰਜਾਬ ਸਰਕਾਰ ਵਿੱਚ ਵੀ ਸੀ.ਪੀ.ਐਸ ਵੀ ਰਹਿ ਚੁੱਕੇ ਹਨ।
ਇਹ ਵੀ ਪੜ੍ਹੋ : Loksabha Elections 2024: ਹੁਣ ਘਰ ਬੈਠੇ ਮਿਲੇਗੀ ਚੋਣਾਂ ਦੀ ਜਾਣਕਾਰੀ, ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ
ਅਕਾਲੀ ਦਲ ਨੇ ਸਾਰੀਆਂ ਸੀਟਾਂ 'ਤੇ ਉਮੀਦਵਾਰ ਖੜ੍ਹੇ ਕੀਤੇ
ਅਕਾਲੀ ਦਲ ਨੇ ਗੁਰਦਾਸਪੁਰ ਤੋਂ ਡਾਕਟਰ ਦਲਜੀਤ ਚੀਮਾ, ਅੰਮ੍ਰਿਤਸਰ ਤੋਂ ਅਨਿਲ ਜੋਸ਼ੀ, ਆਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ, ਫਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਖਾਲਸਾ, ਫਰੀਦਕੋਟ ਤੋਂ ਰਾਜਵਿਨ ਸਿੰਘ, ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ, ਪਟਿਆਲਾ ਸੀਟ ਤੋਂ ਐਨਕੇ ਸ਼ਰਮਾ, ਪਟਿਆਲਾ ਸੀਟ ਤੋਂ ਹਰਸਿਮਰਤ ਕੌਰ ਬਾਦਲ ਨੂੰ ਉਮੀਦਵਾਰ ਬਣਾਇਆ ਹੈ। ਬਠਿੰਡਾ, ਜਲੰਧਰ ਤੋਂ ਮਹਿੰਦਰ ਸਿੰਘ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ, ਹੁਸ਼ਿਆਰਪੁਰ ਤੋਂ ਸੋਹਣ ਸਿੰਘ ਠੰਡਲ, ਫਿਰੋਜ਼ਪੁਰ ਤੋਂ ਨਰਦੇਵ ਸਿੰਘ (ਬੌਬੀ ਮਾਨ) ਅਤੇ ਚੰਡੀਗੜ੍ਹ ਤੋਂ ਹਰਦੀਪ ਸਿੰਘ ਸੈਣੀ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : Madev Book Betting Case: ਅਦਾਕਾਰ ਸਾਹਿਲ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਮੁੰਬਈ ਪੁਲਿਸ ਨੇ ਲਿਆ ਹਿਰਾਸਤ 'ਚ