SAD-BJP Alliacne: ਕਿਸਾਨ ਅੰਦਲੋਨ ਦੇ ਚੱਲਦਿਆਂ ਵੱਖ ਵੱਖ ਹੋਏ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਦੁਬਾਰਾ ਹੋਣ ਜਾ ਰਿਹਾ ਹੈ। ਇਸ ਗੱਲ ਵੱਲ ਇਸ਼ਾਰਾ ਅਕਾਲੀ ਦਲ ਦੇ ਸੀਨੀਅਰ ਆਗੂ ਸਿੰਕਦਰ ਸਿੰਘ ਮਲੂਕਾ ਨੇ ਗੱਲਾਂ-ਗੱਲਾਂ ’ਚ ਕੀਤਾ ਹੈ। 


COMMERCIAL BREAK
SCROLL TO CONTINUE READING


ਮਲੂਕਾ ਨੇ ਸਪੱਸ਼ਟ ਤੌਰ ’ਤੇ ਕਹਿਣ ਤੋਂ ਕੀਤਾ ਕਿਨਾਰਾ
ਹਾਲਾਂਕਿ ਅਕਾਲੀ-ਭਾਜਪਾ ਗੱਠਜੋੜ ਬਾਰੇ ਸਿੱਧੇ ਤੌਰ ’ਤੇ ਉਨ੍ਹਾਂ ਕੁਝ ਕਹਿਣ ਤੋਂ ਕਿਨਾਰਾ ਕੀਤਾ ਪਰ ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਤੋਂ ਬਿਨਾਂ ਕਿਸੇ ਹੋਰ ਸਿਆਸੀ ਧਿਰ ਨਾਲ ਸਮਝੌਤਾ ਕੀਤਾ ਵੀ ਨਹੀਂ ਜਾ ਸਕਦਾ। ਮਲੂਕਾ ਨੇ ਕਿਹਾ ਕਿ ਨਾ ਤਾਂ ਉਹ ਭਾਜਪਾ ਨਾਲ ਸਮਝੌਤਾ ਕਰਵਾਉਣ ਵਾਲੇ ਹਨ ਅਤੇ ਨਾ ਹੀ ਉਨ੍ਹਾਂ ਦੇ ਕਹਿਣ ’ਤੇ ਕੋਈ ਸਮਝੌਤਾ ਹੋਣ ਵਾਲਾ ਹੈ। 
ਉਨ੍ਹਾਂ ਇਹ ਦਾਅਵਾ ਜ਼ਰੂਰ ਕੀਤਾ ਕਿ ਜੇਕਰ ਭਵਿੱਖ ’ਚ ਭਾਜਪਾ ਦਾ ਅਕਾਲੀ ਦਲ ਨਾਲ ਸਮਝੌਤਾ ਹੁੰਦਾ ਹੈ ਤਾਂ ਅਕਾਲੀ ਦਲ ਵੱਡੇ ਭਰਾ ਦੀ ਭੂਮਿਕਾ ਨਿਭਾਏਗਾ। 



ਬੀਬੀ ਜਗੀਰ ਕੌਰ ਪਹਿਲਾਂ ਹੀ ਗੱਠਜੋੜ ਬਾਰੇ ਦੇ ਚੁੱਕੇ ਹਨ ਬਿਆਨ  
ਇਥੇ ਦੱਸਣਾ ਦਿਲਚਸਪ ਹੋਵੇਗਾ ਕਿ ਇਸ ਤੋਂ ਪਹਿਲਾਂ ਬੀਬੀ ਜਗੀਰ ਕੌਰ ਵੀ ਕਹਿ ਚੁੱਕੇ ਹਨ ਕਿ ਡਾ. ਦਲਜੀਤ ਸਿੰਘ ਚੀਮਾ ਅਤੇ ਸੁਰਜੀਤ ਸਿੰਘ ਰੱਖੜਾ ਨੇ ਉਨ੍ਹਾਂ ਨੂੰ ਮੁਲਾਕਾਤ ਦੌਰਾਨ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਨੂੰ ਦੇਖਦਿਆਂ ਅਕਾਲੀ ਦਲ ਭਾਜਪਾ ਨਾਲ ਦੁਬਾਰਾ ਗੱਠਜੋੜ ਹੋ ਸਕਦਾ ਹੈ। 



ਪਹਿਲੀ ਵਾਰ ਸਾਲ 1996 ’ਚ ਹੋਇਆ ਸੀ ਅਕਾਲੀ-ਭਾਜਪਾ ਗੱਠਜੋੜ 
ਜ਼ਿਕਰਯੋਗ ਹੈ ਕਿ ਪਹਿਲੀ ਵਾਰ ਸਾਲ 1996 ਦੌਰਾਨ ਕੇਂਦਰ ’ਚ ਅਟਲ ਬਿਹਾਰੀ ਵਾਜਪਾਈ ਦੀ ਅਗਵਾਈ ਵਾਲੀ ਸਰਕਾਰ ਦੀ ਹਮਾਇਤ ਦਾ ਐਲਾਨ ਕਰਦਿਆਂ ਅਕਾਲੀ ਦਲ ਵਲੋਂ ਐੱਨ. ਡੀ. ਏ. (NDA) ’ਚ ਸ਼ਮੂਲੀਅਤ ਕੀਤੀ ਗਈ ਸੀ। ਅਕਾਲੀ ਦਲ ਦੀ ਐੱਨ. ਡੀ. ਏ. ’ਚ ਸ਼ਮੂਲੀਅਤ ਤੋਂ ਬਾਅਦ ਪੰਜਾਬ ’ਚ ਅਕਾਲੀ-ਭਾਜਪਾ ਗੱਠਜੋੜ ਵਲੋਂ ਸਾਲ 1997, ਸਾਲ 2007 ਅਤੇ 2012 ’ਚ ਸਰਕਾਰ ਬਣਾਈ ਗਈ। 



ਸਾਲ 2020 ’ਚ ਟੁੱਟਿਆ ਸੀ ਅਕਾਲੀ-ਭਾਜਪਾ ਗੱਠਜੋੜ
ਸਾਲ 2020 ’ਚ ਜਿਵੇ ਹੀ ਕਿਸਾਨੀ ਅੰਦੋਲਨ ਨੇ ਸਿਰ ਚੁੱਕਣਾ ਸ਼ੁਰੂ ਕੀਤਾ ਤਾਂ ਅਕਾਲੀ ਦਲ ਨੇ ਐੱਨ. ਡੀ. ਏ. (NDA) ’ਚੋਂ ਬਾਹਰ ਆਉਣ ਦਾ ਐਲਾਨ ਕਰ ਦਿੱਤਾ ਸੀ, ਸਿੱਟੇ ਵਜੋਂ ਹਰਸਿਮਰਤ ਕੌਰ ਬਾਦਲ ਨੂੰ ਵੀ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ ਸੀ।