Sadak Surakhya Force: ਸੜਕ ਹਾਦਸੇ ਦੌਰਾਨ ਕਿਸੇ ਦੀ ਜਾਨ ਨਾ ਜਾਵੇ ਤੇ ਹਾਈਵੇ ਉਤੇ ਕਿਸੇ ਤਰ੍ਹਾਂ ਦੀ ਕੋਈ ਵਾਰਦਾਤ ਨਾ ਵਾਪਰੇ। ਇਸ ਲਈ ਪੰਜਾਬ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ ਦਾ ਗਠਨ ਕੀਤਾ ਗਿਆ ਹੈ।
Trending Photos
Sadak Surakhya Force (ਅਵਤਾਰ ਸਿੰਘ): ਸੜਕ ਹਾਦਸੇ ਦੌਰਾਨ ਕਿਸੇ ਦੀ ਜਾਨ ਨਾ ਜਾਵੇ ਤੇ ਹਾਈਵੇ ਉਤੇ ਕਿਸੇ ਤਰ੍ਹਾਂ ਦੀ ਕੋਈ ਵਾਰਦਾਤ ਨਾ ਵਾਪਰੇ। ਇਸ ਲਈ ਪੰਜਾਬ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ ਦਾ ਗਠਨ ਕੀਤਾ ਗਿਆ ਹੈ ਜੋ ਕਿ ਸੜਕੀ ਹਾਦਸਿਆਂ ਦੌਰਾਨ ਜ਼ਖ਼ਮੀ ਹੋਣ ਵਾਲੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ।
ਅਜਿਹਾ ਇੱਕ ਮਾਮਲਾ ਗੁਰਦਾਸਪੁਰ ਡੇਰਾ ਬਾਬਾ ਨਾਨਕ ਰੋਡ ਤੋਂ ਸਾਹਮਣੇ ਆਇਆ ਜਿੱਥੇ ਕਾਰ ਤੇ ਮੋਟਰਸਾਈਕਲ ਦੌਰਾਨ ਹੋਈ ਟੱਕਰ ਵਿੱਚ ਜਖਮੀ ਹੋਏ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਸੜਕ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਤੁਰੰਤ ਸਿਵਲ ਹਸਪਤਾਲ ਪਹੁੰਚਾ ਕੇ ਉਸਦੀ ਜਾਨ ਬਚਾਈ ਹੈ।
ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ ਦੇ ਜਵਾਨ ਹਰਮਨਪ੍ਰੀਤ ਨੇ ਦੱਸਿਆ ਉਨ੍ਹਾਂ ਦੀ ਡਿਊਟੀ ਗੁਰਦਾਸਪੁਰ ਤੋਂ ਡੇਰਾ ਬਾਬਾ ਨਾਨਕ ਰੋਡ ਉਤੇ ਹੈ। ਉਨ੍ਹਾਂ ਨੂੰ ਕਿਸੇ ਰਾਹਗੀਰ ਤੋਂ ਸੂਚਨਾ ਮਿਲੀ ਕਿ ਪਿੰਡ ਭਿਖਾਰੀ ਵੱਲ ਅੱਗੇ ਕਾਰ ਅਤੇ ਮੋਟਰਸਾਈਕਲ ਦਰਮਿਆਨ ਹਾਦਸਾ ਹੋਇਆ ਹੈ ਤੇ ਮੋਟਰਸਾਈਕਲ ਸਵਾਰ ਨੌਜਵਾਨ ਕਾਫੀ ਜ਼ਖਮੀ ਹੈ।
ਇਹ ਵੀ ਪੜ੍ਹੋ : Jalandhar News: ਅੰਤਰਰਾਸ਼ਟਰੀ ਡਰੱਗ ਤਸਕਰੀ ਸਿੰਡੀਕੇਟ ਤੇ ਅੰਤਰਰਾਜੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼, 4 ਗ੍ਰਿਫ਼ਤਾਰ
ਇਸ ਉਤੇ ਉਨ੍ਹਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ਉਤੇ ਪਹੁੰਚ ਕੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿਖੇ ਪਹੁੰਚਾਇਆ। ਉਨ੍ਹਾਂ ਨੇ ਦੱਸਿਆ ਕਿ ਨੌਜਵਾਨ ਦੇ ਸਿਰ ਉਤੇ ਸੱਟ ਲੱਗੀ ਹੋਈ ਸੀ ਪਰ ਡਾਕਟਰ ਅਨੁਸਾਰ ਉਸ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਉਣ ਤੇ ਉਸ ਦੀ ਜਾਨ ਬਚ ਗਈ ਤੇ ਉਸਦਾ ਇਲਾਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : Mahakaal temple Fire News: ਮਹਾਕਾਲ ਮੰਦਿਰ 'ਚ ਆਰਤੀ ਸਮੇਂ ਗੁਲਾਲ ਸੁੱਟਣ ਨਾਲ ਲੱਗੀ ਅੱਗ; ਪੁਜਾਰੀ ਸਣੇ ਕਈ ਝੁਲਸੇ