Talbir Singh Gill News: ਬਿਕਰਮ ਸਿੰਘ ਮਜੀਠੀਆ ਤੋਂ ਦੁਖੀ ਹੋ ਕੇ ਪਾਰਟੀ ਛੱਡੀ-ਤਲਬੀਰ ਸਿੰਘ ਗਿੱਲ
Talbir Singh Gill News: ਸ਼੍ਰੋਮਣੀ ਅਕਾਲੀ ਦਲ ਦੇ ਅੰਮ੍ਰਿਤਸਰ ਦੱਖਣੀ ਹਲਕੇ ਦੇ ਇੰਚਾਰਜ ਤਲਬੀਰ ਗਿੱਲ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
Talbir Singh Gill News: ਸ਼੍ਰੋਮਣੀ ਅਕਾਲੀ ਦਲ ਦੇ ਅੰਮ੍ਰਿਤਸਰ ਦੱਖਣੀ ਹਲਕੇ ਦੇ ਇੰਚਾਰਜ ਤਲਬੀਰ ਗਿੱਲ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਰਸਮੀ ਤੌਰ ਉਤੇ 'ਆਪ' ਵਿੱਚ ਸ਼ਾਮਲ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ।
ਇਸ ਤੋਂ ਬਾਅਦ ਅੰਮ੍ਰਿਤਸਰ ਤੋਂ ਲੋਕ ਸਭਾ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨਾਲ ਪ੍ਰੈਸ ਕਾਨਫਰੰਸ ਕਰਦੇ ਹੋਏ ਅਕਾਲੀ ਦਲ ਉਪਰ ਗੰਭੀਰ ਦੋਸ਼ ਲਗਾਏ। ਇਸ ਮੌਕੇ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੇ ਉਨ੍ਹਾਂ ਨੂੰ ਪਾਰਟੀ ਵਿਚੋਂ ਜ਼ਲੀਲ ਕਰਕੇ ਕੱਢਿਆ ਹੈ। ਉਨ੍ਹਾਂ ਨੇ ਬਿਕਰਮ ਸਿੰਘ ਮਜੀਠੀਆ ਤੋਂ ਦੁਖੀ ਹੋ ਕੇ ਪਾਰਟੀ ਛੱਡੀ ਹੈ। ਸੁਖਬੀਰ ਸਿੰਘ ਬਾਦਲ ਦਾ ਉਨ੍ਹਾਂ ਨੂੰ ਇੱਕ ਵਾਰ ਵੀ ਫੋਨ ਨਹੀਂ ਆਇਆ ਹੈ। ਗਿੱਲ ਨੇ ਐਸਜੀਪੀਸੀ ਮੁਲਾਜ਼ਮਾਂ ਉਤੇ ਵੱਡਾ ਇਲਜ਼ਾਮ ਲਾਇਆ।
ਉਨ੍ਹਾਂ ਨੇ ਕਿਹਾ ਕਿ ਐਸਜੀਪੀਸੀ ਮੁਲਾਜ਼ਮਾਂ ਦੇ ਡੋਪ ਟੈਸਟ ਹੋਣੇ ਚਾਹੀਦੇ ਹਨ ਅਤੇ ਐਸਜੀਪੀਸੀ ਅਧਿਕਾਰੀਆਂ ਦੇ ਸਕੱਤਰਾਂ ਦੇ ਡੋਪ ਟੈਸਟ ਹੋਣੇ ਚਾਹੀਦੇ ਹਨ। ਹੌਲੀ ਹੌਲੀ ਸਾਰੇ ਸ਼੍ਰੋਮਣੀ ਅਕਲ ਦੀ ਅਕਾਲੀ ਦਲ ਦੇ ਆਗੂ ਆਮ ਆਦਮੀ ਪਾਰਟੀ ਸ਼ਾਮਿਲ ਹੋਣਗੇ। ਬਿਕਰਮ ਮਜੀਠੀਆ ਨਹੀਂ ਚਾਹੁੰਦਾ ਕਿ ਅਨਿਲ ਜੋਸ਼ੀ ਜਿੱਤੇ। ਜੇਕਰ ਅਨਿਲ ਜੋਸ਼ੀ ਜਿੱਤਦੇ ਹਨ ਤਾਂ ਬਿਕਰਮ ਨੂੰ ਕੌਣ ਪੁੱਛੇਗਾ।
ਉਨ੍ਹਾਂ ਨੇ ਜੋਸ਼ੀ ਦੀ ਕੰਪੇਨ ਸੁਖਬੀਰ ਬਾਦਲ ਦੇ ਕਹਿਣ ਉਤੇ ਕੀਤੀ। ਬਿਕਰਮ ਮਜੀਠੀਆ ਨੇ ਉਨ੍ਹਾਂ ਦਾ ਫੋਨ ਚੁੱਕਣਾ ਹੀ ਬੰਦ ਕਰ ਦਿੱਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਵਿੱਚ ਮਿਹਨਤ ਦਾ ਕੋਈ ਮੁੱਲ ਨਹੀਂ।
ਕਾਬਿਲੇਗੌਰ ਹੈ ਕਿ ਤਲਬੀਰ ਸਿੰਘ ਗਿੱਲ 2022 ਵਿੱਚ ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਬਾਦਲ ਦੀ ਟਿਕਟ ’ਤੇ ਚੋਣ ਲੜ ਚੁੱਕੇ ਹਨ। ਉਹ ਬਿਕਰਮ ਸਿੰਘ ਮਜੀਠੀਆ ਦੇ ਵੀ ਨਜ਼ਦੀਕੀ ਸਾਥੀ ਰਹੇ ਹਨ।
ਇਹ ਵੀ ਪੜ੍ਹੋ : Dhuri Murder: ਪੁਜਾਰੀ ਨੇ ਇੱਕ ਨੌਜਵਾਨ ਦਾ ਕੀਤਾ ਕਤਲ; ਹਵਨ ਕੁੰਡ ਵਿੱਚੋਂ ਲਾਸ਼ ਬਰਾਮਦ
ਉਹ ਆਪਣੇ ਸਾਥੀ ਦਿਲਬਾਗ ਸਿੰਘ ਵਡਾਲੀ, ਯੂਥ ਅਕਾਲੀ ਆਗੂ ਸਰਬ ਸਿੰਘ ਭੁੱਲਰ, ਸੁਖਵਿੰਦਰ ਸਿੰਘ ਸੁੱਖੀ, ਰੁਸਤਮ ਸਿੰਘ ਸੰਧੂ ਤੇ ਜਸਬੀਰ ਸਿੰਘ ਸਮੇਤ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਦਾ ਹੁਣ ਲਗਭਗ ਸਫਾਇਆ ਹੋ ਚੁੱਕਾ ਹੈ।
ਇਹ ਵੀ ਪੜ੍ਹੋ : ਕੈਨੇਡੀਅਨ ਪੁਲਿਸ ਦਾ ਦਾਅਵਾ- ਨਿੱਝਰ ਕਤਲ ਮਾਮਲੇ 'ਚ ਤਿੰਨ ਗ੍ਰਿਫਤਾਰ; ਭਾਰਤ 'ਤੇ ਲਗਾਇਆ ਵੱਡਾ ਇਲਜ਼ਾਮ