Sadhu Dharamsot News: ED ਵੱਲੋਂ ਸਾਬਕਾ ਕੈਬਨਿਟ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮੁੜ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਦੋ ਦਿਨਾਂ ਦੇ ਲਈ ਹੋਰ ਪੁਲਿਸ ਰਿਮਾਂਡ 'ਤੇ ਭੇਜਣ ਦੇ ਹੁਕਮ ਸੁਣਾਏ ਹਨ। ਜ਼ਿਕਰਯੋਗ ਹੈ ਕਿ ਮਨੀ ਲਾਂਡਰਿੰਗ ਮਾਮਲੇ ‘ਚ ਸਾਬਕਾ ਮੰਤਰੀ ਸਾਧੂ ਸਿੰਘ ਨੂੰ ਈ.ਡੀ ਨੇ ਪੁੱਛਗਿੱਛ ਦੇ ਲਈ ਜਲੰਧਰ ਲਈ ਬੁਲਾਇਆ ਸੀ।


COMMERCIAL BREAK
SCROLL TO CONTINUE READING

ਪੁੱਛਗਿੱਛ ਦੌਰਾਨ ਜੰਗਲਾਤ ਘੁਟਾਲੇ ਅਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਤਸੱਲੀਬਖਸ਼ ਜਵਾਬ ਨਾ ਮਿਲਣ ਕਾਰਨ ED ਵੱਲੋਂ ਧਰਮਸੋਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ED ਵੱਲੋਂ 16 ਜਨਵਰੀ ਨੂੰ ਮੋਹਾਲੀ ਦੀ ਵਿਸ਼ੇਸ਼ ਕੋਰਟ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਗਈ ਸੀ। ਅਦਾਲਤ ਨੇ ਸਾਬਕਾ ਮੰਤਰੀ ਧਰਮਸੋਤ ਦਾ ED ਨੂੰ ਤਿੰਨ ਦਿਨ ਦਾ ਰਿਮਾਂਡ ਦੇ ਦਿੱਤਾ ਸੀ। ਅੱਜ ਉਨ੍ਹਾਂ ਦਾ ਰਿਮਾਂਡ ਖ਼ਤਮ ਹੋਂਣ 'ਤੇ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਰਿਮਾਂਡ ਵਿੱਚ ਦੋ ਦਿਨ ਦਾ ਹੋਰ ਵਾਧਾ ਕਰ ਦਿੱਤਾ ਹੈ।


2023 ਦੇ ਸ਼ੁਰੂਆਤ ਵਿੱਚ ਪੰਜ ਵਾਰ ਵਿਧਾਇਕ ਰਹਿ ਚੁੱਕੇ ਧਰਮਸੋਤ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਦੋ ਭਾਰਤੀ ਜੰਗਲਾਤ ਸੇਵਾ (IFS) ਅਧਿਕਾਰੀਆਂ ਦੇ ਨਾਲ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਇੱਕ ਕਥਿਤ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਪਿਛਲੇ ਸਾਲ ਨਵੰਬਰ ਵਿੱਚ ਇੱਕ ਈਡੀ ਟੀਮ ਨੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਜਵਾਨਾਂ ਨਾਲ ਮਿਲ ਕੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਸਬ ਡਿਵੀਜ਼ਨ ਵਿੱਚ ਗਿਲਜੀਆਂ ਦੇ ਜੱਦੀ ਪਿੰਡ ਵਿੱਚ ਛਾਪੇਮਾਰੀ ਕੀਤੀ ਸੀ।


ਜੰਗਲਾਤ ਵਿਭਾਗ ਦੇ ਠੇਕੇਦਾਰ ਹਰਮਿੰਦਰ ਸਿੰਘ ਨੇ ਇੰਡੀਅਨ ਐਵੀਡੈਂਸ ਐਕਟ ਦੀ ਧਾਰਾ 27 ਤਹਿਤ ਦਰਜ ਕਰਵਾਏ ਬਿਆਨ ਵਿੱਚ ਕਿਹਾ ਸੀ ਕਿ ਉਸ ਨੇ ਧਰਮਸੋਤ ਨੂੰ ਦਰੱਖਤ ਕੱਟਣ ਲਈ ਕਮਿਸ਼ਨ ਦਿੱਤਾ ਸੀ। ਉਸ ਨੇ ਅਕਤੂਬਰ-ਮਾਰਚ ਸੀਜ਼ਨ ਲਈ ਕਰੀਬ ਸੱਤ ਹਜ਼ਾਰ ਦਰੱਖਤ ਕੱਟਣ ਦੇ ਪਰਮਿਟ ਲਏ, ਜਿਸ ਲਈ ਉਸ ਨੇ ਪ੍ਰਤੀ ਰੁੱਖ 1000 ਰੁਪਏ ਰਿਸ਼ਵਤ ਵਜੋਂ ਦਿੱਤੀ, ਜਿਸ ਵਿੱਚ ਧਰਮਸੋਤ ਨੂੰ 500 ਰੁਪਏ, ਜ਼ਿਲ੍ਹਾ ਜੰਗਲਾਤ ਅਫ਼ਸਰ (ਡੀ.ਐੱਫ.ਓ.) ਨੂੰ 200 ਰੁਪਏ ਅਤੇ ਰੇਂਜ ਨੂੰ 100 ਰੁਪਏ ਸ਼ਾਮਲ ਹਨ।


ਇਸ ਤੋਂ ਇਲਾਵਾ ਜੰਗਲਾਤ ਵਿਭਾਗ ਵਿੱਚ ਬਦਲੀਆਂ ਨੂੰ ਲੈ ਕੇ ਵੀ ਰਿਸ਼ਵਤ ਦੇ ਦੋਸ਼ ਸਾਹਮਣੇ ਆਏ ਸਨ। ਵਣ ਗਾਰਡ ਆਪਣੇ ਅਫਸਰ ਆਨ ਸਪੈਸ਼ਲ ਡਿਊਟੀ (ਓਐਸਡੀ) ਚਮਕੌਰ ਸਿੰਘ ਅਤੇ ਰਿਪੋਰਟਰ ਰਾਹੀਂ ਰਿਸ਼ਵਤ ਦਿੰਦੇ ਸਨ।


ਦੋਸ਼ ਹੈ ਕਿ ਜੰਗਲਾਤ ਮੰਤਰੀ ਵਜੋਂ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਧਰਮਸੋਤ ਨੇ ਦਰੱਖਤ ਕੱਟਣ ਦੇ ਪਰਮਿਟ ਜਾਰੀ ਕਰਨ ਦੇ ਬਦਲੇ ਆਪਣੇ ਓਐਸਡੀ ਰਾਹੀਂ 1 ਕਰੋੜ ਰੁਪਏ ਇਕੱਠੇ ਕੀਤੇ ਸਨ। ਕਈ ਲੋਕਾਂ ਨੇ ਈਡੀ ਅਧਿਕਾਰੀਆਂ ਸਾਹਮਣੇ ਆਪਣੇ ਬਿਆਨ ਦਰਜ ਕਰਵਾਏ ਕਿ ਉਨ੍ਹਾਂ ਤੋਂ ਰਿਸ਼ਵਤ ਲਈ ਗਈ ਹੈ। ਇੰਨਾ ਹੀ ਨਹੀਂ ਸਾਧੂ ਸਿੰਘ ਨੇ 2.5 ਕਰੋੜ ਰੁਪਏ ਦੀ ਕਮਾਈ ਕੀਤੀ ਸੀ, ਜਦਕਿ 8 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਸਨ। ਇਸ ਲਈ ਈਡੀ ਨੇ ਕੇਸ ਦਰਜ ਕੀਤਾ ਸੀ। ਧਰਮਸੋਤ ਨੂੰ ਮੰਗਲਵਾਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।