ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ, ਭਲਕੇ ਮੁਹਾਲੀ ਦੀ ਅਦਾਲਤ ਵਿੱਚ ਕੀਤਾ ਜਾਵੇਗਾ ਪੇਸ਼
Advertisement
Article Detail0/zeephh/zeephh1560904

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ, ਭਲਕੇ ਮੁਹਾਲੀ ਦੀ ਅਦਾਲਤ ਵਿੱਚ ਕੀਤਾ ਜਾਵੇਗਾ ਪੇਸ਼

ਧਰਮਸੋਤ ਨੂੰ ਭਲਕੇ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ, ਭਲਕੇ ਮੁਹਾਲੀ ਦੀ ਅਦਾਲਤ ਵਿੱਚ ਕੀਤਾ ਜਾਵੇਗਾ ਪੇਸ਼

Sadhu Singh Dharamsot arrested in disproportionate assets case news: ਪੰਜਾਬ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਵਿਜੀਲੈਂਸ ਬਿਊਰੋ ਵੱਲੋਂ ਸੋਮਵਾਰ ਨੂੰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਕਿ ਵਿਜੀਲੈਂਸ ਜਾਂਚ ਦੀ ਪੜਤਾਲ ਤੋਂ ਬਾਅਦ ਸਾਧੂ ਸਿੰਘ ਧਰਮਸੋਤ ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 13(1) (ਬੀ), 13(2) ਦੇ ਤਹਿਤ ਵਿਜੀਲੈਂਸ ਬਿਊਰੋ ਰੇਂਜ ਪੁਲਿਸ ਸਟੇਸ਼ਨ ਮੁਹਾਲੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।

ਇਸ ਦੌਰਾਨ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਗ੍ਰਿਫਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: Turkey Earthquake news: 1,500 ਤੋਂ ਵੱਧ ਲੋਕਾਂ ਦੀ ਮੌਤ ਦੇ ਕੁਝ ਘੰਟਿਆਂ ਬਾਅਦ ਹੀ ਤੁਰਕੀ ਵਿੱਚ ਆਏ 2 ਹੋਰ ਭੂਚਾਲ

ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਮਿਤੀ 01-03-2016 ਤੋਂ 31-03-2022 ਤੱਕ ਦੇ ਚੈਕ ਪੀਰੀਅਡ ਦੌਰਾਨ ਸਾਬਕਾ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 2.37 ਕਰੋੜ ਰੁਪਏ ਸੀ, ਜਦਕਿ ਖਰਚਾ 8.76 ਕਰੋੜ ਰੁਪਏ ਸੀ।

ਉਨ੍ਹਾਂ ਅੱਗੇ ਕਿਹਾ ਕਿ ਸਾਬਕਾ ਮੰਤਰੀ ਦੀ ਹੋਰ ਜਾਇਦਾਦ ਦਾ ਪਤਾ ਲਗਾਉਣ ਲਈ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਇਹ ਵੀ ਦੱਸਿਆ ਗਿਆ ਕਿ ਧਰਮਸੋਤ ਨੂੰ ਭਲਕੇ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Exclusive: ਨਸ਼ਿਆਂ ਖਿਲਾਫ਼ ਐਕਸ਼ਨ 'ਚ ਪੰਜਾਬ ਪੁਲਿਸ! ਕਈ ਪਿੰਡ ਸੀਲ, ਕਈ ਘਰਾਂ ਦੀ ਲਈ ਗਈ ਤਲਾਸ਼ੀ

(For more news apart from Sadhu Singh Dharamsot being arrested in disproportionate assets case, stay tuned to Zee PHH)

Trending news