Sadhu Singh Dharamsot in disproportionate assets case news: ਪੰਜਾਬ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਵੱਲੋਂ ਧਰਮਸੋਤ ਨੂੰ 3 ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ। 


COMMERCIAL BREAK
SCROLL TO CONTINUE READING

ਦੱਸ ਦਈਏ ਕਿ ਸੋਮਵਾਰ ਨੂੰ ਵਿਜੀਲੈਂਸ ਬਿਊਰੋ ਵੱਲੋਂ ਧਰਮਸੋਤ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। 


ਅਦਾਲਤ 'ਚ ਪਹੁੰਚੇ ਧਰਮਸੋਤ ਨੇ ਜਦੋਂ ਮੀਡੀਆ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਸਭ ਕੁਝ ਅਦਾਲਤ ਵਿੱਚ ਦੱਸਣਗੇ। ਪੇਸ਼ੀ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਧਰਮਸੋਤ ਨੇ ਕਿਹਾ ਕਿ ਜੋ ਜੱਜ ਸਾਹਿਬ ਫੈਸਲਾ ਕਰਨਗੇ ਉਹ ਉਨ੍ਹਾਂ ਨੂੰ ਮਨਜੂਰ ਹੈ।


ਦੱਸਣਯੋਗ ਹੈ ਕਿ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। 


ਇਹ ਵੀ ਪੜ੍ਹੋ: ਸਿੱਖਿਆ ਮੰਤਰੀ ਨੇ SDM ਦਫ਼ਤਰ 'ਚ ਮਾਰਿਆ ਛਾਪਾ, ਗ਼ੈਰ-ਹਾਜ਼ਰ ਮੁਲਾਜ਼ਮ ਸਸਪੈਂਡ ਕਰਨ ਦੇ ਦਿੱਤੇ ਹੁਕਮ


ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਸੀ ਕਿ ਵਿਜੀਲੈਂਸ ਜਾਂਚ ਦੀ ਪੜਤਾਲ ਤੋਂ ਬਾਅਦ ਸਾਧੂ ਸਿੰਘ ਧਰਮਸੋਤ ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 13(1) (ਬੀ), 13(2) ਦੇ ਤਹਿਤ ਵਿਜੀਲੈਂਸ ਬਿਊਰੋ ਰੇਂਜ ਪੁਲਿਸ ਸਟੇਸ਼ਨ ਮੁਹਾਲੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।


ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਮਿਤੀ 01-03-2016 ਤੋਂ 31-03-2022 ਤੱਕ ਦੇ ਚੈਕ ਪੀਰੀਅਡ ਦੌਰਾਨ ਸਾਬਕਾ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 2.37 ਕਰੋੜ ਰੁਪਏ ਸੀ, ਜਦਕਿ ਖਰਚਾ 8.76 ਕਰੋੜ ਰੁਪਏ ਸੀ।


ਇਹ ਵੀ ਪੜ੍ਹੋ: ਡੇਰਾ ਮੁਖੀ ਰਾਮ ਰਹੀਮ ਨੂੰ ਵੱਡੀ ਰਾਹਤ ! SGPC ਨੇ ਪੈਰੋਲ ਰੱਦ ਕਰਨ ਦੀ ਪਟੀਸ਼ਨ ਲਈ ਵਾਪਸ


(For more news apart from Sadhu Singh Dharamsot's disproportionate assets case, stay tuned to Zee PHH)