Moga Murder News (ਨਵਦੀਪ ਸਿੰਘ): ਪੰਜਾਬ ਵਿੱਚ ਕਤਲ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਮੋਗਾ ਦੇ ਬੇਰੀਆਂ ਵਾਲੇ ਮਹੱਲੇ ਵਿੱਚ ਸਲੂਨ ਸੰਚਾਲਕ ਦੀ ਤੇਜ਼ਧਾਰ ਹੱਤਿਆ ਕਰ ਦਿੱਤੀ ਗਈ ਹੈ।  ਮ੍ਰਿਤਕ ਦੀ ਪਛਾਣ ਹਰਵਿੰਦਰ ਸਿੰਘ (21) ਪਿਤਾ ਸੁਰਜੀਤ ਸਿੰਘ ਵਾਸੀ ਬੁੱਕਣ ਵਾਲਾ ਰੋਡ ਵਜੋਂ ਹੋਈ ਹੈ।  ਹਰਵਿੰਦਰ ਸਿੰਘ ਸਲੂਨ ਬੰਦ ਕਰਕੇ ਘਰ ਜਾ ਰਿਹਾ ਸੀ। ਜ਼ਖ਼ਮੀ ਹਾਲਾਤ ਵਿੱਚ ਮੋਗਾ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।


COMMERCIAL BREAK
SCROLL TO CONTINUE READING

ਜ਼ਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਬੀਤੀ ਦੇਰ ਉਸ ਦੀ ਮੌਤ ਹੋ ਗਈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸੂਤਰਾਂ ਮੁਤਾਬਕ ਪੁਲਿਸ ਨੇ ਕਈ ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਆਪਸੀ ਰੰਜਿਸ਼ ਕਾਰਨ ਇਹ ਸਾਰੀ ਵਾਰਦਾਤ ਵਾਪਰੀ ਹੈ।


ਜਾਣਕਾਰੀ ਦਿੰਦੇ ਹੋਏ ਐਸਪੀ ਇਨਵੈਸਟੀਗੇਸ਼ਨ ਡਾਕਟਰ ਬਾਲ ਕ੍ਰਿਸ਼ਨ ਨੇ ਦੱਸਿਆ ਕਿ ਬੀਤੀ ਰਾਤ ਹੋਈ ਵਾਰਦਾਤ ਤੋਂ ਬਾਅਦ ਮ੍ਰਿਤਕ ਹਰਵਿੰਦਰ ਸਿੰਘ ਦੇ ਪਿਤਾ ਦੇ ਬਿਆਨਾਂ ਉਤੇ ਪੁਲਿਸ ਵੱਲੋਂ ਬੀਐਨਐਸ ਦੀ ਧਾਰਾ 103, 191(3), 190, 61(2) ਦੇ ਤਹਿਤ ਬਾਏ ਨੇਮ ਕੁਲ ਛੇ ਲੋਕਾਂ ਉਤੇ ਮਾਮਲਾ ਦਰਜ ਕੀਤਾ ਹੈ।


ਇਹ ਵੀ ਪੜ੍ਹੋ : Ajnala News: ਭੇਦਭਰੇ ਹਾਲਾਤਾਂ ‘ਚ ਪਤਨੀ ਹੋਈ ਲਾਪਤਾ, ਪਤੀ ਨੇ ਮੈਡੀਕਲ ਸਟੋਰ ਮਾਲਕ 'ਤੇ ਅਗਵਾ ਕਰਨ ਦੇ ਲਗਾਏ ਇਲਜ਼ਾਮ


ਐਸਪੀ ਬਾਲ ਕ੍ਰਿਸ਼ਨ ਨੇ ਦੱਸਿਆ ਕਿ ਇਸ ਸਬੰਧੀ ਕੁੱਲ ਪੰਜ ਲੋਕਾਂ ਨੂੰ ਡਿਟੇਨ ਕੀਤਾ ਗਿਆ ਹੈ ਤੇ ਉਨ੍ਹਾਂ ਤੋਂ ਪੁੱਛਗਿੱਛ ਜਾਰੀ ਹੈ ਤੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੂਰੀ ਵਾਰਦਾਤ ਵਿੱਚ ਰੇਕੀ ਕਰਨ ਵਾਲੇ ਸ਼ਿਵ ਸੈਨਾ ਲੀਡਰ ਤੇ ਉਸਦੀ ਪਤਨੀ ਉਤੇ ਵੀ ਕੀਤਾ ਮਾਮਲਾ ਦਰਜ।


ਮ੍ਰਿਤਕ ਨੌਜਵਾਨ ਦੇ ਪਿਤਾ ਸੁਰਜੀਤ ਸਿੰਘ ਵੱਲੋਂ ਦਿੱਤੇ ਬਿਆਨਾਂ ਤੋਂ ਬਾਅਦ ਛੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਰੀਬ ਚਾਰ-ਪੰਜ ਮਹੀਨੇ ਪਹਿਲਾਂ ਮ੍ਰਿਤਕ ਦਾ ਕਿਸੇ ਗੱਲ ਨੂੰ ਲੈ ਕੇ ਮੁਲਜ਼ਮਾਂ ਨਾਲ ਝਗੜਾ ਹੋਇਆ ਸੀ। ਜਿਸ ਕਾਰਨ ਮੁਲਜ਼ਮ ਦਾ ਉਸ ਨਾਲ ਰੰਜਿਸ਼ ਸੀ।


ਐਸਪੀ ਬਾਲਕ੍ਰਿਸ਼ਨ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਸ ਨੇ ਦੱਸਿਆ ਕਿ ਕਤਲ ਨੂੰ 4 ਲੋਕਾਂ ਨੇ ਅੰਜਾਮ ਦਿੱਤਾ, ਜਦਕਿ 2 ਲੋਕਾਂ ਨੇ ਰੇਕੀ ਕੀਤੀ।


ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ