Samrala Accident: ਤੇਜ਼ ਰਫ਼ਤਾਰ ਰੇਸਰ ਬਾਈਕ ਨੇ ਐਕਟਿਵਾ ਨੂੰ ਮਾਰੀ ਟੱਕਰ, ਬਾਈਕ ਸਵਾਰ ਸਮੇਤ ਮਹਿਲਾ ਦੀ ਮੌਤ
Advertisement
Article Detail0/zeephh/zeephh2314635

Samrala Accident: ਤੇਜ਼ ਰਫ਼ਤਾਰ ਰੇਸਰ ਬਾਈਕ ਨੇ ਐਕਟਿਵਾ ਨੂੰ ਮਾਰੀ ਟੱਕਰ, ਬਾਈਕ ਸਵਾਰ ਸਮੇਤ ਮਹਿਲਾ ਦੀ ਮੌਤ

Samrala Accident: ਸਮਰਾਲਾ ਨੇੜੇ ਪਿੰਡ ਕੋਟਲਾ ਸਮਸ਼ਪੁਰ ਨੇੜੇ ਸਵੇਰੇ- ਸਵੇਰੇ  ਭਿਆਨਕ ਸੜਕ ਹਾਦਸਾ ਵਾਪਰਿਆ ਅਤੇ ਇਸ ਹਾਦਸੇ ਵਿੱਚ ਇੱਕ ਮਹਿਲਾ ਦੀ ਮੌਤ ਹੋ ਗਈ ਹੈ।

 

Samrala Accident: ਤੇਜ਼ ਰਫ਼ਤਾਰ ਰੇਸਰ ਬਾਈਕ ਨੇ ਐਕਟਿਵਾ ਨੂੰ ਮਾਰੀ ਟੱਕਰ, ਬਾਈਕ ਸਵਾਰ ਸਮੇਤ ਮਹਿਲਾ ਦੀ ਮੌਤ

Samrala Accident/ਵਰੁਣ ਕੌਸ਼ਲ: ਸਮਰਾਲਾ ਨਜ਼ਦੀਕ ਐਤਵਾਰ ਨੂੰ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਿਸ ਵਿੱਚ ਇੱਕ ਔਰਤ ਸਮੇਤ 2 ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਹੇਡੋਂ ਤੋਂ ਇੱਕ ਮਾਂ ਤੇ ਉਸ ਦਾ ਪੁੱਤਰ ਸਮਰਾਲਾ ਵੱਲ ਆ ਰਹੇ ਸਨ ਕਿ ਕੁਝ ਸਮਾਨ ਘਰ ਭੁੱਲ ਗਏ ਤੇ ਕੋਟਲਾ ਸਮਸ਼ਪੁਰ ਤੋਂ ਵਾਪਸ ਘਰ ਵਾਪਸ ਆਉਣ ਲਈ ਮੁੜੇ ਤਾਂ ਲੁਧਿਆਣਾ ਸਾਇਡ ਤੋਂ ਇਕ ਤੇਜ਼ ਰਫ਼ਤਾਰ ਰੇਸਰ ਬਾਈਕਰ ਨੇ ਐਕਟਿਵਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। 

ਇਸ ਭਿਆਨਕ ਟੱਕਰ ਨਾਲ ਰੇਸਰ ਬਾਈਕਰ ਸਵਾਰ ਤੇ ਐਕਟਿਵਾ ਸਵਾਰ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਐਕਟਿਵਾ ਚਲਾ ਰਿਹਾ ਨੋਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਜਿਸ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਸਮਰਾਲਾ ਲਿਆਂਦਾ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਰੇਸਰ ਬਾਇਕ ਨੂੰ ਅੱਗ ਲੱਗ ਗਈ ਜਿਸ ਨੂੰ ਫਾਇਰ ਬ੍ਰਿਗੇਡ ਦੀ ਮੱਦਦ ਨਾਲ ਬੁਝਾਇਆ ਗਿਆ।

ਇਹ ਵੀ ਪੜ੍ਹੋ: T20 World Cup Photos : ਹਰ ਪਾਸੇ ਜਸ਼ਨ... ਟੀਮ ਇੰਡੀਆ ਦੀ ਜਿੱਤ ਤੋਂ ਬਾਅਦ ਵਾਇਰਲ ਹੋ ਰਹੀਆਂ UNSEEN ਤਸਵੀਰਾਂ 
 

ਮ੍ਰਿਤਕ ਔਰਤ ਦੀ ਪਛਾਣ ਪਰਮਿੰਦਰ ਕੌਰ ਪਤਨੀ ਪਰਮਿੰਦਰ ਸਿੰਘ (50) ਵਾਸੀ ਹੇਡੋਂ ਤੇ ਤੋਰ ਤੇ ਹੋਈ ਹੈ ਜਦਕਿ ਮੋਟਰਸਾਈਕਲ ਸਵਾਰ ਨੋਜਵਾਨ ਦੀ ਪਛਾਣ ਵਿਵੇਕ ਵਾਸੀ(42) ਚੰਡੀਗੜ੍ਹ ਵਜੋਂ ਹੋਈ ਹੈ ਜਦਕਿ ਜ਼ਖ਼ਮੀ ਹੋਏ ਨੋਜਵਾਨ ਦੀ ਪਛਾਣ ਸਨਪ੍ਰੀਤ ਸਿੰਘ ਪੁੱਤਰ ਪਰਮਿੰਦਰ ਸਿੰਘ ਵਾਸੀ ਹੇਡੋਂ ਵਜੋਂ ਹੋਈ ਹੈ।

Trending news