Samrala Accident/ਵਰੁਣ ਕੌਸ਼ਲ: ਸਮਰਾਲਾ ਨਜ਼ਦੀਕ ਐਤਵਾਰ ਨੂੰ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਿਸ ਵਿੱਚ ਇੱਕ ਔਰਤ ਸਮੇਤ 2 ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਹੇਡੋਂ ਤੋਂ ਇੱਕ ਮਾਂ ਤੇ ਉਸ ਦਾ ਪੁੱਤਰ ਸਮਰਾਲਾ ਵੱਲ ਆ ਰਹੇ ਸਨ ਕਿ ਕੁਝ ਸਮਾਨ ਘਰ ਭੁੱਲ ਗਏ ਤੇ ਕੋਟਲਾ ਸਮਸ਼ਪੁਰ ਤੋਂ ਵਾਪਸ ਘਰ ਵਾਪਸ ਆਉਣ ਲਈ ਮੁੜੇ ਤਾਂ ਲੁਧਿਆਣਾ ਸਾਇਡ ਤੋਂ ਇਕ ਤੇਜ਼ ਰਫ਼ਤਾਰ ਰੇਸਰ ਬਾਈਕਰ ਨੇ ਐਕਟਿਵਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। 


COMMERCIAL BREAK
SCROLL TO CONTINUE READING

ਇਸ ਭਿਆਨਕ ਟੱਕਰ ਨਾਲ ਰੇਸਰ ਬਾਈਕਰ ਸਵਾਰ ਤੇ ਐਕਟਿਵਾ ਸਵਾਰ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਐਕਟਿਵਾ ਚਲਾ ਰਿਹਾ ਨੋਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਜਿਸ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਸਮਰਾਲਾ ਲਿਆਂਦਾ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਰੇਸਰ ਬਾਇਕ ਨੂੰ ਅੱਗ ਲੱਗ ਗਈ ਜਿਸ ਨੂੰ ਫਾਇਰ ਬ੍ਰਿਗੇਡ ਦੀ ਮੱਦਦ ਨਾਲ ਬੁਝਾਇਆ ਗਿਆ।


ਇਹ ਵੀ ਪੜ੍ਹੋ: T20 World Cup Photos : ਹਰ ਪਾਸੇ ਜਸ਼ਨ... ਟੀਮ ਇੰਡੀਆ ਦੀ ਜਿੱਤ ਤੋਂ ਬਾਅਦ ਵਾਇਰਲ ਹੋ ਰਹੀਆਂ UNSEEN ਤਸਵੀਰਾਂ 
 


ਮ੍ਰਿਤਕ ਔਰਤ ਦੀ ਪਛਾਣ ਪਰਮਿੰਦਰ ਕੌਰ ਪਤਨੀ ਪਰਮਿੰਦਰ ਸਿੰਘ (50) ਵਾਸੀ ਹੇਡੋਂ ਤੇ ਤੋਰ ਤੇ ਹੋਈ ਹੈ ਜਦਕਿ ਮੋਟਰਸਾਈਕਲ ਸਵਾਰ ਨੋਜਵਾਨ ਦੀ ਪਛਾਣ ਵਿਵੇਕ ਵਾਸੀ(42) ਚੰਡੀਗੜ੍ਹ ਵਜੋਂ ਹੋਈ ਹੈ ਜਦਕਿ ਜ਼ਖ਼ਮੀ ਹੋਏ ਨੋਜਵਾਨ ਦੀ ਪਛਾਣ ਸਨਪ੍ਰੀਤ ਸਿੰਘ ਪੁੱਤਰ ਪਰਮਿੰਦਰ ਸਿੰਘ ਵਾਸੀ ਹੇਡੋਂ ਵਜੋਂ ਹੋਈ ਹੈ।