Samrala News: ਡੀ.ਐੱਸ.ਪੀ. ਸਮਰਾਲਾ ਤਰਲੋਚਨ ਸਿੰਘ ਵਲੋਂ ਅੱਜ ਮਾਛੀਵਾੜਾ ਇਲਾਕੇ ਦੇ ਮੈਰਿਜ ਪੈਲੇਸਾਂ ਦੇ ਮਾਲਕਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਸਰਕਾਰ ਵਲੋਂ ਜਾਰੀ ਕੀਤੇ ਗਏ ਨਿਰਦੇਸ਼ਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਦੱਸਿਆ ਕਿ ਸਮਰਾਲਾ ਦੀ ਹਦੂਦ ਅੰਦਰ ਜਨਤਕ ਥਾਵਾਂ ’ਤੇ ਹਥਿਆਰਾਂ ਨੂੰ ਲਿਜਾਣ, ਪ੍ਰਦਰਸ਼ਨ ਕਰਨ, ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਅਤੇ ਮੈਰਿਜ ਪੈਲੇਸਾਂ ਵਿੱਚ ਹਥਿਆਰ ਲੈ ਕੇ ਜਾਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।


COMMERCIAL BREAK
SCROLL TO CONTINUE READING

ਡੀ.ਐੱਸ.ਪੀ. ਸਮਰਾਲਾ ਨੇ ਦੱਸਿਆ ਕਿ ਮੈਰਿਜ ਪੈਲੇਸਾਂ ਅੰਦਰ ਕੁਝ ਲੋਕ ਹਥਿਆਰ ਲੈ ਕੇ ਦਾਖਲ ਹੋ ਜਾਂਦੇ ਹਨ ਅਤੇ ਫਿਰ ਉਸਦੀ ਵਰਤੋ ਕਰਦੇ ਹਨ ਜੋ ਕਿ ਲੋਕਾਂ ਲਈ ਖ਼ਤਰਾ ਬਣ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮੈਰਿਜ ਪੈਲੇਸਾਂ ਅੰਦਰ ਹਥਿਆਰਾਂ ਦੀ ਵਰਤੋਂ ਨਾਲ ਹਾਦਸਿਆਂ ਨੂੰ ਦੇਖਦਿਆਂ ਹੁਣ ਪੁਲਸ ਤੇ ਪ੍ਰਸਾਸ਼ਨ ਨੇ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। 


ਉਨ੍ਹਾਂ ਕਿਹਾ ਕਿ ਜਿਸ ਕਿਸੇ ਵਿਅਕਤੀ ਨੇ ਵੀ ਮੈਰਿਜ ਪੈਲੇਸ ਅੰਦਰ ਹਥਿਆਰਾਂ ਦੀ ਵਰਤੋ ਕੀਤੀ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਮੈਰਿਜ ਪੈਲੇਸ ਦੇ ਮਾਲਕ ਨੇ ਹਥਿਆਰਾਂ ਦੀ ਵਰਤੋ ਵਾਲੀ ਘਟਨਾ ਸਬੰਧੀ ਜੇਕਰ ਪੁਲਸ ਨੂੰ ਸੂਚਿਤ ਨਾ ਕੀਤਾ ਤਾਂ ਉਸ ਖਿਲਾਫ਼ ਵੀ ਕਾਰਵਾਈ ਹੋਵੇਗੀ। 


ਡੀਐੱਸਪੀ ਤਰਲੋਚਨ ਸਿੰਘ ਨੇ ਕਿਹਾ ਕਿ ਮੈਰਿਜ ਪੈਲੇਸਾਂ ਅੰਦਰ ਚੋਰੀ ਦੀਆਂ ਘਟਨਾਵਾਂ ਵੀ ਵਾਪਰ ਜਾਂਦੀਆਂ ਹਨ ਇਸ ਲਈ ਪੈਲੇਸਾਂ ਦੇ ਮਾਲਕ ਆਪਣੇ ਸਕਿਊਰਿਟੀ ਗਾਰਡਾਂ ਨੂੰ ਪੂਰੀ ਤਰ੍ਹਾਂ ਸੁਚੇਤ ਰੱਖਣ ਅਤੇ ਜੇਕਰ ਕੋਈ ਵੀ ਸ਼ਰਾਰਤੀ ਅਨਸਰ ਦਿਖਾਈ ਦਿੰਦਾ ਹੈ ਤਾਂ ਉਸ ਨੂੰ ਕਾਬੂ ਕਰ ਪੁਲਸ ਦੇ ਸਪੁਰਦ ਕਰਨ। ਉਨ੍ਹਾਂ ਮਾਲਕਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਮੈਰਿਜ ਪੈਲੇਸਾਂ ਦਾ ਅਜਿਹਾ ਕੋਈ ਕੋਨਾ ਨਾ ਹੋਵੇ ਜਿੱਥੇ ਸੀਸੀਟੀਵੀ ਕੈਮਰੇ ਦੀ ਪਹੁੰਚ ਨਾ ਹੋਵੇ। ਉਨ੍ਹਾਂ ਕਿਹਾ ਕਿ ਸੀਸੀਟੀਵੀ ਕੈਮਰੇ ਦੀ ਮੱਦਦ ਨਾਲ ਕਈ ਘਟਨਾਵਾਂ ਨੂੰ ਹੱਲ ਕੀਤਾ ਜਾ ਸਕਦਾ ਹੈ।