Samrala News: ਸਮਰਾਲਾ 'ਚ ਤਿੰਨ ਵਿਅਕਤੀਆਂ ਨੇ ਕੀਤੀ ਗੁਟਕਾ ਸਾਹਿਬ ਦੀ ਬੇਅਦਬੀ
Advertisement
Article Detail0/zeephh/zeephh2270222

Samrala News: ਸਮਰਾਲਾ 'ਚ ਤਿੰਨ ਵਿਅਕਤੀਆਂ ਨੇ ਕੀਤੀ ਗੁਟਕਾ ਸਾਹਿਬ ਦੀ ਬੇਅਦਬੀ

Samrala News: ਜਾਣਕਾਰੀ ਮੁਤਾਬਿਕ ਟਹਿਲ ਸਿੰਘ ਵੱਲੋਂ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਕਰਕੇ ਘਰ ਦੀ ਛੱਤ ਉਪਰ ਸੁੱਟ ਦਿੱਤੇ। ਇਸ ਬਾਰੇ ਪਿੰਡ ਵਾਸੀਆਂ ਨੂੰ ਪਤਾ ਚੱਲ ਗਿਆ ਸੀ। ਜਿਸ ਤੋਂ ਬਾਅਦ ਉਸਨੇ ਆਪਣੀ ਭਰਜਾਈ ਅਮਰਜੀਤ ਕੌਰ ਅਤੇ ਭਤੀਜਾ ਸਰਬਜੀਤ ਸਿੰਘ ਨਾਲ ਮਿਲਕੇ ਗੁਟਕਾ ਸਾਹਿਬ ਦੇ ਅੰਗਾਂ ਨੂੰ ਅਗਨੀ ਭੇਟ ਕਰਕੇ ਨੀਲੋਂ ਨਹਿਰ ਵਿਚ ਜਲਪ੍ਰਵਾਹ ਕਰ ਦਿੱਤਾ ਗਿ

Samrala News: ਸਮਰਾਲਾ 'ਚ ਤਿੰਨ ਵਿਅਕਤੀਆਂ ਨੇ ਕੀਤੀ ਗੁਟਕਾ ਸਾਹਿਬ ਦੀ ਬੇਅਦਬੀ

Samrala News (ਵਰੁਣ ਕੌਸ਼ਲ):  ਸਮਰਾਲਾ ਵਿਚ ਪੈਂਦੇ ਪਿੰਡ ਬੰਬ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਇਕ ਹੋਰ ਨਵਾਂ ਮਾਮਲਾ ਸਾਹਮਣੇ ਆਇਆ ਹੈ। ਬੇਅਦਬੀ ਦੇ ਇਸ ਮਾਮਲੇ ਵਿਚ ਇਕੋਂ ਪਰਿਵਾਰ ਦੇ ਕਥਿਤ ਤਿੰਨ ਮੈਬਰਾਂ ਵੱਲੋਂ ਪਹਿਲਾਂ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਅਤੇ ਫਿਰ ਅਗਨ ਭੇਟ ਕਰਕੇ ਜਲ ਪ੍ਰਵਾਹ ਕੀਤਾ ਗਿਆ।  ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਤਿੰਨਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। 

ਜਾਣਕਾਰੀ ਮੁਤਾਬਿਕ ਟਹਿਲ ਸਿੰਘ ਵੱਲੋਂ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਕਰਕੇ ਘਰ ਦੀ ਛੱਤ ਉਪਰ ਸੁੱਟ ਦਿੱਤੇ। ਇਸ ਬਾਰੇ ਪਿੰਡ ਵਾਸੀਆਂ ਨੂੰ ਪਤਾ ਚੱਲ ਗਿਆ ਸੀ। ਜਿਸ ਤੋਂ ਬਾਅਦ ਉਸਨੇ ਆਪਣੀ ਭਰਜਾਈ ਅਮਰਜੀਤ ਕੌਰ ਅਤੇ ਭਤੀਜਾ ਸਰਬਜੀਤ ਸਿੰਘ ਨਾਲ ਮਿਲਕੇ ਗੁਟਕਾ ਸਾਹਿਬ ਦੇ ਅੰਗਾਂ ਨੂੰ ਅਗਨੀ ਭੇਟ ਕਰਕੇ ਨੀਲੋਂ ਨਹਿਰ ਵਿਚ ਜਲਪ੍ਰਵਾਹ ਕਰ ਦਿੱਤਾ ਗਿਆ।

ਡੀਐਸਪੀ ਸਮਰਾਲਾ ਤਰਲੋਚਨ ਸਿੰਘ ਅਤੇ ਥਾਣਾ ਮੁਖੀ ਰਾਓ ਵਰਿੰਦਰ ਸਿੰਘ ਵੱਲੋਂ ਕੀਤੀ ਗਈ ਪ੍ਰੈੱਸ ਵਾਰਤਾ ਵਿਚ ਦੱਸਿਆ ਗਿਆ ਕਿ ਪਿੰਡ ਬੰਬ ਦੇ ਟਹਿਲ ਸਿੰਘ ਪੁੱਤਰ ਠਾਕੁਰ ਸਿੰਘ , ਸਰਬਜੀਤ ਸਿੰਘ ਪੁੱਤਰ ਦਰਸ਼ਨ ਸਿੰਘ, ਅਮਰਜੀਤ ਕੌਰ ਪਤਨੀ ਦਰਸ਼ਨ ਸਿੰਘ ਨੂੰ ਇਸ ਮਾਮਲੇ ਵਿਚ ਗਿ੍ਫਤਾਰ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਵਾਸੀ ਕੁਲੇਵਾਲ ਦੇ ਬਿਆਨਾਂ ਦੇ ਆਧਾਰ 'ਤੇ ਉਪਰੋਕਤ ਕਥਿਤ ਮੁਲਜ਼ਮਾਂ ਦੇ ਖਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮੌਕੇ ਮਨਦੀਪ ਸਿੰਘ ਕੁੱਬੇ ਸਮੇਤ ਹੋਰ ਵੀ ਵੱਖ-ਵੱਖ ਸਿੱਖ ਜੱਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਥਿਤ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ |

ਡੀਐਸਪੀ ਤਰਲੋਚਨ ਸਿੰਘ ਜੀ ਨੇ ਦੱਸਿਆ ਕਿ ਤਿੰਨੋਂ ਮੁਲਜ਼ਮਾਂ ਨੂੰ ਮੌਕੇ ਤੋਂ ਕਾਬੂ ਕਰ ਲਿਆ ਗਿਆ ਹੈ। ਅਤੇ ਮੁਕਦਮਾ ਦਰਜ ਕਰ ਲਿਆ ਹੈ। ਡੀਐਸਪੀ ਤਰਲੋਚਨ ਸਿੰਘ ਨੇ ਅਪੀਲ ਕੀਤੀ ਹੈ ਕਿ ਉਹ ਗੁਰੂ ਘਰਾਂ ਦੀ ਦੇਖ-ਰੇਖ ਕਮੇਟੀਆਂ ਖੁਦ ਕਰਨ ਜੇਕਰ ਕਮੇਟੀ ਇਹੋ ਜਿਹੇ ਮਾਮਲੇ ਵਿੱਚ ਇਨਵੋਲਵ ਨਜ਼ਰ ਆਏਗੀ ਤਾਂ ਉਸ ਉੱਤੇ ਵੀ ਕਾਰਵਾਈ ਕੀਤੀ ਜਾਵੇਗੀ।

ਬੀਤੇ ਦਿਨ ਵੀਸਮਰਾਲਾ ਦੇ ਅਧੀਨ ਪੈਂਦੇ ਪਿੰਡ ਢਿੱਲਵਾਂ ਦੇ ਗੁਰਦੁਆਰਾ ਸਾਹਿਬ ਵਿਚ ਇਕ ਮੰਦਬੁੱਧੀ ਔਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਹਾਮਣੇ ਆਇਆ ਸੀ।

ਇਹ ਵੀ ਪੜ੍ਹੋ: Lok Sabha Election: ਚੋਣ ਡਿਊਟੀ ਵਿਚ ਕੁਤਾਹੀ ਵਰਤਣ ਵਾਲੇ ਬੀਡੀਪੀਓ ਸਮੇਤ 6 ਮੁਅੱਤਲ

 

Trending news