Hoshiarpur News: ਹੁਸ਼ਿਆਰਪੁਰ ਦੇ ਪਿੰਡ ਬੱਸੀ ਗੁਲਾਮ ਹੁਸੈਨ `ਚ ਰੇਤੇ ਦੀ ਖੱਡ ਖੋਲ੍ਹੀ
Hoshiarpur News: ਹੁਸ਼ਿਆਰਪੁਰ ਵਿੱਚ ਘਰ ਜਾਂ ਦੁਕਾਨ ਉਸਾਰਨ ਵਾਲੇ ਲੋਕਾਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਹੜੇ ਲੋਕ ਘਰ ਜਾਂ ਦੁਕਾਨ ਬਣਾਉਣ ਬਾਰੇ ਸੋਚ ਰਹੇ ਹਨ ਅਤੇ ਰੇਤ ਨਾ ਮਿਲਣ ਜਾਂ ਮਹਿੰਗੀ ਹੋਣ ਤੋਂ ਚਿੰਤਤ ਹਨ, ਉਨ੍ਹਾਂ ਨੂੰ ਰਾਹਤ ਦਿੱਤੀ ਹੈ।
Hoshiarpur News: ਹੁਸ਼ਿਆਰਪੁਰ ਵਿੱਚ ਘਰ ਜਾਂ ਦੁਕਾਨ ਉਸਾਰਨ ਵਾਲੇ ਲੋਕਾਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਹੜੇ ਲੋਕ ਘਰ ਜਾਂ ਦੁਕਾਨ ਬਣਾਉਣ ਬਾਰੇ ਸੋਚ ਰਹੇ ਹਨ ਅਤੇ ਰੇਤ ਨਾ ਮਿਲਣ ਜਾਂ ਮਹਿੰਗੀ ਹੋਣ ਤੋਂ ਚਿੰਤਤ ਹਨ, ਉਨ੍ਹਾਂ ਨੂੰ ਰਾਹਤ ਦਿੰਦਿਆਂ ਪੰਜਾਬ ਸਰਕਾਰ ਨੇ ਪਿੰਡ ਬੱਸੀ ਗੁਲਾਮ ਹੁਸੈਨ ਵਿੱਚ ਖੱਡ ਖੋਲ੍ਹ ਦਿੱਤੀ ਹੈ।
ਹੁਣ ਹੁਸ਼ਿਆਰਪੁਰ ਵਾਸੀਆਂ ਨੂੰ ਰੇਤ ਦੀ ਚਿੰਤਾ ਨਹੀਂ ਕਰਨੀ ਪਵੇਗੀ। ਅੱਜ 8 ਨਵੰਬਰ 2023 ਨੂੰ ਮਾਈਨਿੰਗ ਵਿਭਾਗ ਦੇ ਅਧਿਕਾਰੀ ਸਰਕਾਰ ਦੇ ਹੁਕਮਾਂ ਤੇ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਪਿੰਡ ਬੱਸੀ ਗੁਲਾਮ ਹੁਸੈਨ ਦੀ ਖੱਡ 'ਤੇ ਪਹੁੰਚ ਕੇ ਮਾਈਨਿੰਗ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਮਾਈਨਿੰਗ ਅਫ਼ਸਰ ਐਸਡੀਓ ਕਰਨਦੀਪ ਸਿੰਘ, ਇੰਸਪੈਕਟਰ ਮਨਿੰਦਰ ਸਿੰਘ, ਆਯੂਸ਼ ਗਿਰਧਰ ਤੇ ਇੰਸਪੈਕਟਰ ਆਕਾਸ਼ ਹਾਜ਼ਰ ਸਨ।
ਇੰਸਪੈਕਟਰ ਮਨਿੰਦਰ ਸਿੰਘ ਨੇ ਦੱਸਿਆ ਕਿ ਬਰਸਾਤ ਦਾ ਮੌਸਮ ਹੋਣ ਕਾਰਨ ਇਸ ਖੱਡ ਨੂੰ ਮਾਈਨਿੰਗ ਲਈ ਬੰਦ ਕਰ ਦਿੱਤਾ ਗਿਆ ਸੀ ਤੇ ਹੁਣ ਮੌਸਮ ਸਾਫ਼ ਹੋਣ ਕਾਰਨ ਇਸ ਖੱਡ ਨੂੰ ਮਾਈਨਿੰਗ ਲਈ ਖੋਲ੍ਹ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਹੁਕਮਾਂ ’ਤੇ ਰੇਤਾ 5.5 ਰੁਪਏ ਪ੍ਰਤੀ ਫੁੱਟ ਦੇ ਹਿਸਾਬ ਨਾਲ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਨਾਜਾਇਜ਼ ਮਾਈਨਿੰਗ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਵਿਭਾਗ ਵੱਲੋਂ ਸਮੇਂ-ਸਮੇਂ ''ਤੇ ਚੈਕਿੰਗ ਕਰਕੇ ਇਸ ਨੂੰ ਯਕੀਨੀ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ : SGPC Elections Highlights: ਹਰਜਿੰਦਰ ਸਿੰਘ ਧਾਮੀ ਬਣੇ ਐਸਜੀਸੀਪੀ ਦੇ ਤੀਜੀ ਵਾਰ ਪ੍ਰਧਾਨ
ਇਸ ਮੌਕੇ ਰੇਤ ਇਕੱਠੀ ਕਰਨ ਪਹੁੰਚੇ ਪਾਲ ਸਿੰਘ, ਨਿਤੀਸ਼, ਰਾਜਾ, ਗੰਗਾ ਪ੍ਰਸਾਦ, ਮਨਦੀਪ ਸਿੰਘ, ਸੁਖਵਿੰਦਰ ਆਦਿ ਨੇ ਖੱਡ ਦੇ ਖੁੱਲ੍ਹਣ ''ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਸਰਕਾਰ ਅਤੇ ਵਿਭਾਗ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਖੱਡ ਦੇ ਬੰਦ ਹੋਣ ਕਾਰਨ ਉਨ੍ਹਾਂ ਦੇ ਸਾਹਮਣੇ ਕਈ ਮੁਸ਼ਕਲਾਂ ਖੜ੍ਹੀਆਂ ਹੋ ਗਈਆਂ ਸਨ ਅਤੇ ਉਨ੍ਹਾਂ ਦੇ ਪਰਿਵਾਰ ਦਾ ਗੁਜ਼ਾਰਾ ਚਲਾਉਣਾ ਵੀ ਮੁਸ਼ਕਲ ਹੋ ਗਿਆ ਸੀ ਪਰ ਹੁਣ ਖੱਡ ਦੇ ਖੁੱਲ੍ਹਣ ਨਾਲ ਉਨ੍ਹਾਂ ਨੂੰ ਕਾਫੀ ਰਾਹਤ ਮਿਲੇਗੀ ਤੇ ਲੋਕਾਂ ਨੂੰ ਵੀ ਖੱਜਲ-ਖੁਆਰੀ ਨਹੀਂ ਹੋਵੇਗੀ। ਰੇਤ ਦੀ ਚਿੰਤਾ ਨਹੀਂ ਕਰਨੀ ਪਵੇਗੀ ਤੇ ਇਸ ਦੇ ਨਾਲ ਹੀ ਲੋਕਾਂ ਨੂੰ ਰੁਜ਼ਗਾਰ ਵੀ ਮਿਲੇਗਾ।
ਇਹ ਵੀ ਪੜ੍ਹੋ : Punjab News: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕੁਝ ਸੂਬਿਆਂ ਵੱਲੋਂ ਬਿਜਲੀ 'ਤੇ ਪਾਣੀ ਸੈੱਸ ਵਸੂਲਣ ਖਿਲਾਫ਼ ਉਠਾਈ ਜ਼ੋਰਦਾਰ ਆਵਾਜ਼