Protest News: ਰੇਤਾ ਕਾਰੋਬਾਰੀਆਂ ਨੇ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ `ਤੇ ਦਿੱਤਾ ਧਰਨਾ, ਵਾਹਨਾਂ ਦੀਆਂ ਲੱਗੀਆਂ ਲਾਈਨਾਂ
Protest News: ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਉਪਰ ਰੇਤ ਕਾਰੋਬਾਰੀਆਂ ਦੇ ਧਰਨੇ ਕਾਰਨ ਰਾਹਗੀਰਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
Protest News: ਜ਼ਿਲ੍ਹਾ ਲੁਧਿਆਣਾ ਦੇ ਰੇਤ ਕਾਰੋਬਾਰੀਆਂ ਨੇ ਰੋਸ ਵਜੋਂ ਪੰਜਾਬ ਦੀ ਮਾਈਨਿੰਗ ਨੀਤੀ ਖਿਲਾਫ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਜਾਮ ਕਰ ਦਿੱਤਾ ਹੈ। ਦੋਰਾਹਾ ਵਿਖੇ ਗੁਰਦੁਆਰਾ ਸ੍ਰੀ ਅਤਰਸਰ ਸਾਹਿਬ ਸਾਹਮਣੇ ਧਰਨਾ ਲਾਇਆ ਗਿਆ। ਰੋਡ ਉਪਰ ਟਿੱਪਰ ਅਤੇ ਜੇਸੀਬੀ ਮਸ਼ੀਨਾਂ ਲਗਾ ਕੇ ਆਵਾਜਾਈ ਬੰਦ ਕਰ ਦਿੱਤੀ ਗਈ। ਧਰਨਾਕਾਰੀਆਂ ਦੀ ਮੰਗ ਹੈ ਕਿ ਖੇਤਾਂ ਵਿਚੋਂ ਤਿੰਨ ਫੁੱਟ ਤੱਕ ਮਿੱਟੀ ਬਿਨਂ ਕਿਸੇ ਫ਼ੀਸ ਤੇ ਮਨਜ਼ੂਰੀ ਤੋਂ ਚੁੱਕਣ ਦੀ ਛੂਟ ਦਿੱਤੀ ਜਾਵੇ।
ਪੰਜਾਬ ਸਰਕਾਰ ਨੇ ਸੂਬੇ ਅੰਦਰ ਨਵੀਂ ਮਾਈਨਿੰਗ ਨੀਤੀ ਲਾਗੂ ਕਰਕੇ ਸੂਬੇ ਦਾ ਮਾਲੀਆ ਵਧਣ ਦੇ ਦਾਅਵੇ ਕੀਤੇ ਉਥੇ ਹੀ ਦੂਜੇ ਪਾਸੇ ਇਸ ਨੀਤੀ ਤੋਂ ਖ਼ਫ਼ਾ ਰੇਤਾ ਕਾਰੋਬਾਰੀ ਹੁਣ ਸੜਕਾਂ ਉਪਰ ਉੱਤਰ ਆਏ ਹਨ। ਜ਼ਿਲ੍ਹਾ ਲੁਧਿਆਣਾ ਦੇ ਰੇਤਾ ਕਾਰੋਬਾਰੀਆਂ ਨੇ ਪੰਜਾਬ ਦੀ ਮਾਈਨਿੰਗ ਨੀਤੀ ਖਿਲਾਫ਼ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਜਾਮ ਕਰ ਦਿੱਤਾ। ਦੋਰਾਹਾ ਵਿੱਚ ਗੁਰਦੁਆਰਾ ਸ੍ਰੀ ਅਤਰਸਰ ਸਾਹਿਬ ਸਾਹਮਣੇ ਧਰਨਾ ਲਾਇਆ ਗਿਆ। ਰੋਡ ਉਪਰ ਟਿੱਪਰ ਤੇ ਜੇਸੀਬੀ ਮਸ਼ੀਨਾਂ ਲਗਾ ਕੇ ਆਵਾਜਾਈ ਬੰਦ ਕਰ ਦਿੱਤੀ ਗਈ।
ਧਰਨਾਕਾਰੀਆਂ ਦਾ ਕਹਿਣਾ ਹੈ ਕਿ ਕਿਸਾਨ ਦੇ ਖੇਤਾਂ ਵਿਚੋਂ ਤਿੰਨ ਫੁੱਟ ਤੱਕ ਮਿੱਟੀ ਚੁੱਕਣ ਲਈ ਨਵੀਂ ਨੀਤੀ ਮੁਤਾਬਕ 2 ਰੁਪਏ 93 ਪੈਸੇ ਪ੍ਰਤੀ ਫੁੱਟ ਦੇ ਹਿਸਾਬ ਨਾਲ ਫ਼ੀਸ ਜਮ੍ਹਾ ਕਰਵਾਉਣੀ ਪੈਂਦੀ ਹੈ। ਇਸ ਹਿਸਾਬ ਨਾਲ ਪ੍ਰਤੀ ਟਰਾਲੀ ਕਰੀਬ 600 ਰੁਪਏ ਫ਼ੀਸ ਬਣਦੀ ਹੈ। ਇਸ ਤੋਂ ਇਲਾਵਾ ਕਿਸਾਨ ਨੂੰ ਜ਼ਮੀਨ ਵਿਚੋਂ ਮਿੱਟੀ ਚੁੱਕਣ ਦੇ ਪੈਸੇ ਦੇਣੇ ਪੈਂਦੇ ਹਨ। ਰਸਤੇ ਵਾਲੇ ਅਲੱਗ ਤੋਂ ਪੈਸੇ ਮੰਗਦੇ ਹਨ। ਹੋਰ ਵੀ ਕਈ ਪ੍ਰਕਾਰ ਦਾ ਗੁੰਡਾ ਟੈਕਸ ਉਨ੍ਹਾਂ ਤੋਂ ਵਸੂਲਿਆ ਜਾਂਦਾ ਹੈ। ਇਸ ਨੀਤੀ ਦੇ ਵਿਰੋਧ ਵਿੱਚ ਉਨ੍ਹਾਂ ਨੇ ਸੂਬੇ ਦੇ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਮੰਗ ਪੱਤਰ ਦਿੱਤੇ ਸਨ।
ਲੁਧਿਆਣਾ ਅੰਦਰ ਮਾਈਨਿੰਗ ਦਫ਼ਤਰ ਵਿੱਚ ਧਰਨਾ ਦਿੱਤਾ ਗਿਆ ਸੀ। ਉਦੋਂ ਵਿਭਾਗ ਦੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਸੀ ਕਿ ਕਿਸੇ ਤਰ੍ਹਾਂ ਦਾ ਕੋਈ ਪਰਚਾ ਕਿਸੇ ਖਿਲਾਫ਼ ਦਰਜ ਨਹੀਂ ਕੀਤਾ ਜਾਵੇਗਾ। ਪ੍ਰੰਤੂ ਲਗਾਤਾਰ ਛਾਪੇਮਾਰੀ ਕਰਕੇ ਅਧਿਕਾਰੀ ਪਰਚੇ ਦਰਜ ਕਰ ਰਹੇ ਹਨ। ਮਸ਼ੀਨਰੀ ਜ਼ਬਤ ਕੀਤੀ ਜਾਂਦੀ ਹੈ। ਧਰਨਾਕਾਰੀਆਂ ਨੇ ਕਿਹਾ ਕਿ ਹੁਣ ਮਿੱਟੀ ਦਾ ਟਿੱਪਰ 7500 ਤੋਂ ਵੱਧ ਕੇ 10 ਤੋਂ 12 ਹਜ਼ਾਰ ਰੁਪਏ ਦਾ ਹੋ ਗਿਆ ਹੈ। ਕੋਈ ਇੰਨੀ ਮਹਿੰਗੀ ਮਿੱਟੀ ਨਹੀਂ ਲੈ ਰਿਹਾ। ਕਾਰੋਬਾਰ ਠੱਪ ਹੋ ਗਿਆ ਹੈ। ਟਿੱਪਰਾਂ ਤੇ ਮਸ਼ੀਨਾਂ ਦੀਆਂ ਕਿਸ਼ਤਾਂ ਟੁੱਟ ਰਹੀਆਂ ਹਨ।
ਇਹ ਵੀ ਪੜ੍ਹੋ : Punjab News: ਆਬਕਾਰੀ ਵਿਭਾਗ ਦਾ ਵੱਡਾ ਐਕਸ਼ਨ- ਬਾਰਾਂ ਤੇ ਰੈਸਟੋਰੈਂਟਾਂ ਦੀ ਕੀਤੀ ਚੈਕਿੰਗ, ਛਾਪੇਮਾਰੀ ਦੌਰਾਨ ਮਿਲੇ 20 ਹੁੱਕੇ
ਇਸ ਕਰਕੇ ਉਨ੍ਹਾਂ ਨੇ ਮਜਬੂਰ ਹੋ ਕੇ ਧਰਨਾ ਲਗਾਇਆ। ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਧਰਨਾ ਜਾਰੀ ਰੱਖਿਆ ਜਾਵੇਗਾ। ਕੌਮੀ ਮਾਰਗ ਉਪਰ ਲੰਮਾ ਜਾਮ ਲੱਗ ਗਿਆ ਹੈ। ਦੂਜੇ ਪਾਸੇ ਪੁਲਿਸ ਅਧਿਕਾਰੀਆਂ ਨੇ ਮੌਕੇ ਉਪਰ ਪੁੱਜ ਕੇ ਜਿੱਥੇ ਆਵਾਜਾਈ ਨੂੰ ਡਾਈਵਰਟ ਕੀਤਾ ਉਥੇ ਹੀ ਧਰਨਾਕਾਰੀਆਂ ਨੂੰ ਮਨਾਉਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ। ਏਸੀਪੀ ਅਸ਼ੋਕ ਸ਼ਰਮਾ ਨੇ ਕਿਹਾ ਕਿ ਇਨ੍ਹਾਂ ਨੂੰ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਜਾ ਰਿਹਾ ਹੈ। ਕੋਸ਼ਿਸ਼ ਹੈ ਕਿ ਜਲਦੀ ਧਰਨਾ ਸਮਾਪਤ ਕਰਵਾਇਆ ਜਾਵੇ।
ਇਹ ਵੀ ਪੜ੍ਹੋ : ਕੈਨੇਡਾ 'ਚ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ