Sexual Harassment Case: SIT ਵੱਲੋਂ ਸੰਦੀਪ ਸਿੰਘ ਤੋਂ 4 ਘੰਟੇ ਲਈ ਕੀਤੀ ਗਈ ਪੁੱਛਗਿੱਛ, ਜਾਣੋ ਪੂਰਾ ਮਾਮਲਾ
ਜੂਨੀਅਰ ਮਹਿਲਾ ਕੋਚ ਵੱਲੋਂ ਕੁਝ ਦਿਨ ਪਹਿਲਾਂ ਹੀ ਦੋਸ਼ ਲਗਾਇਆ ਗਿਆ ਸੀ ਕਿ ਜਦੋਂ ਉਹ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਮਿਲਣ ਜਾ ਰਹੀ ਸੀ ਤਾਂ ਉਸ ਤੋਂ ਪਹਿਲਾਂ ਮੰਤਰੀ ਸੰਦੀਪ ਸਿੰਘ ਨੇ ਉਸ ਨੂੰ ਸਮਝੌਤਾ ਕਰਨ ਲਈ ਬੁਲਾਇਆ ਸੀ ਅਤੇ ਕਿਹਾ ਕਿ `ਆਪਣਾ ਕੇਸ ਵਾਪਸ ਲੈ ਲਓ`।
Sandeep Singh Sexual Harassment Case: ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਇਨ੍ਹੀਂ ਦਿਨੀ ਸੁਰਖੀਆਂ 'ਚ ਬਣੇ ਹੋਏ ਹਨ ਅਤੇ ਉਨ੍ਹਾਂ 'ਤੇ ਜੂਨੀਅਰ ਮਹਿਲਾ ਕੋਚ ਵੱਲੋਂ ਜਿਨਸੀ ਸ਼ੋਸ਼ਣ ਦੇ ਇਲਜ਼ਾਮ ਲਗਾਏ ਗਏ ਹਨ। ਇਸ ਦੌਰਾਨ ਜਾਂਚ ਵਿੱਚ ਨਵੇਂ ਖੁਲਾਸੇ ਹੋ ਰਹੇ ਹਨ।
ਹੁਣ ਜਿਵੇਂ-ਜਿਵੇਂ ਜਾਂਚ ਅੱਗੇ ਵਧ ਰਹੀ ਹੈ, ਸਾਬਕਾ ਮੰਤਰੀ ਸੰਦੀਪ ਸਿੰਘ ਤੋਂ ਪੁੱਛਗਿੱਛ ਜਾਰੀ ਹੈ। ਚੰਡੀਗੜ੍ਹ ਪੁਲਿਸ ਦੀ ਐਸਆਈਟੀ ਟੀਮ ਵੱਲੋਂ ਸੰਦੀਪ ਸਿੰਘ ਨੂੰ ਮੁੜ ਜਾਂਚ ਲਈ ਬੁਲਾਇਆ ਗਿਆ ਅਤੇ ਉਸ ਤੋਂ ਕਰੀਬ 4 ਘੰਟੇ ਪੁੱਛਗਿੱਛ ਕੀਤੀ ਗਈ।
ਇਸ ਦੌਰਾਨ ਕਿਹਾ ਜਾ ਰਿਹਾ ਹੈ ਕਿ ਸੰਦੀਪ ਸਿੰਘ ਨੇ ਮਹਿਲਾ ਕੋਚ ਨਾਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਗੱਲਬਾਤ ਬਾਰੇ ਐਸਆਈਟੀ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਕਰੀਬ 4 ਘੰਟੇ ਚੱਲੀ ਪੁੱਛਗਿੱਛ ਦੌਰਾਨ ਸੰਦੀਪ ਸਿੰਘ ਨੂੰ ਕਰੀਬ 23 ਸਵਾਲਾਂ ਦਾ ਸਾਹਮਣਾ ਕਰਨਾ ਪਿਆ।
ਇਸਦੇ ਨਾਲ ਹੀ ਸੰਦੀਪ ਸਿੰਘ ਨੇ ਮਹਿਲਾ ਕੋਚ ਵੱਲੋਂ ਲਗਾਏ ਗਏ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਉਨ੍ਹਾਂ 'ਤੇ ਲਗਾਏ ਗਏ ਸਾਰੇ ਦੋਸ਼ ਮਨਘੜਤ ਹਨ। ਇਸ ਤੋਂ ਪਹਿਲਾਂ ਵੀ 9 ਜਨਵਰੀ ਨੂੰ ਸੰਦੀਪ ਸਿੰਘ ਤੋਂ ਕਰੀਬ 7 ਘੰਟੇ ਪੁੱਛਗਿੱਛ ਕੀਤੀ ਗਈ ਸੀ ਅਤੇ ਉਦੋਂ ਪੁਲਿਸ ਵੱਲੋਂ ਉਨ੍ਹਾਂ ਦੇ ਦੋ ਸਰਕਾਰੀ ਫ਼ੋਨ ਵੀ ਜ਼ਬਤ ਕੀਤੇ ਗਏ ਸਨ। ਇਨ੍ਹਾਂ ਫੋਨਾਂ ਵਿੱਚ ਮੌਜੂਦ ਡੇਟਾ ਅਤੇ ਡਿਲੀਟ ਕੀਤੇ ਗਏ ਡੇਟਾ ਦੀ ਫੋਰੈਂਸਿਕ ਜਾਂਚ ਵੀ ਕੀਤੀ ਗਈ ਹੈ।
ਇਹ ਵੀ ਪੜ੍ਹੋ: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਚੱਲ ਰਹੇ ਕੌਮੀ ਇਨਸਾਫ ਮੋਰਚੇ ਦੇ ਧਰਨੇ ਨੂੰ ਲੈ ਕੇ ਪੁਲਿਸ ਅਲਰਟ
ਦੱਸ ਦਈਏ ਕਿ ਜੂਨੀਅਰ ਮਹਿਲਾ ਕੋਚ ਵੱਲੋਂ ਕੁਝ ਦਿਨ ਪਹਿਲਾਂ ਹੀ ਦੋਸ਼ ਲਗਾਇਆ ਗਿਆ ਸੀ ਕਿ ਜਦੋਂ ਉਹ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਮਿਲਣ ਜਾ ਰਹੀ ਸੀ ਤਾਂ ਉਸ ਤੋਂ ਪਹਿਲਾਂ ਮੰਤਰੀ ਸੰਦੀਪ ਸਿੰਘ ਨੇ ਉਸ ਨੂੰ ਸਮਝੌਤਾ ਕਰਨ ਲਈ ਬੁਲਾਇਆ ਸੀ ਅਤੇ ਕਿਹਾ ਕਿ 'ਆਪਣਾ ਕੇਸ ਵਾਪਸ ਲੈ ਲਓ'।
ਕੋਚ ਨੇ ਇਹ ਵੀ ਕਿਹਾ ਕਿ ਸਾਬਕਾ ਮੰਤਰੀ ਵੱਲੋਂ ਉਸਨੂੰ ਕਿਹਾ ਗਿਆ ਸੀ ਕਿ ਜੇਕਰ ਉਹ ਏਸ਼ੀਆਈ ਖੇਡਾਂ 'ਚ ਤਮਗਾ ਜਿੱਤ ਕੇ ਨਹੀਂ ਆਏ ਤਾਂ ਉਸਨੂੰ ਜੋ ਵੀ ਕਿਹਾ ਜਾਵੇਗਾ ਤਾਂ ਉਸਨੂੰ ਉਹ ਕਰਨਾ ਪਵੇਗਾ।
ਇਹ ਵੀ ਪੜ੍ਹੋ: ਗ਼ਰੀਬ ਕਿਸਾਨ ਦੀ ਕੁੜੀ ਨੇ ਮਾਰੇ ਚੌਕੇ ਛੱਕੇ, ਬੱਲੇਬਾਜ਼ੀ ਦਾ ਹੁਨਰ ਦੇਖ ਸਚਿਨ ਤੇਂਦੁਲਕਰ ਨੇ ਸ਼ੇਅਰ ਕੀਤੀ ਵੀਡੀਓ
(For more news apart from Sandeep Singh's Sexual Harassment Case, stay tuned to Zee PHH)